ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਲੜੀ ਦਾ ਆਖ਼ਰੀ ਮੈਚ ਅੱਜ

ਹੈਦਰਾਬਾਦ, 12 ਅਕਤੂਬਰ – ਪਹਿਲੇ ਦੋ ਮੈਚਾਂ ਵਿੱਚ ਸੌਖਿਆਂ ਜਿੱਤ ਦਰਜ ਕਰਕੇ ਲੜੀ ਪਹਿਲਾਂ ਹੀ ਆਪਣੇ ਨਾਮ ਕਰ ਚੁੱਕੀ ਭਾਰਤੀ ਟੀਮ ਬੰਗਲਾਦੇਸ਼ ਖ਼ਿਲਾਫ਼ ਸ਼ਨਿੱਚਰਵਾਰ ਨੂੰ ਇੱਥੇ ਹੋਣ ਵਾਲੇ ਤੀਜੇ ਅਤੇ ਆਖ਼ਰੀ ਟੀ20 ਕੌਮਾਂਤਰੀ ਕ੍ਰਿਕਟ ਮੈਚ ਵਿੱਚ ਹੂੰਝਾ ਫੇਰ ਜਿੱਤ ਦੇ ਇਰਾਦੇ ਨਾਲ ਮੈਦਾਨ ’ਚ ਉੱਤਰੇਗੀ, ਜਿਸ ਵਿੱਚ ਉਸ ਦੇ ਸਲਾਮੀ ਬੱਲੇਬਾਜ਼ਾਂ ਦੇ ਪ੍ਰਦਰਸ਼ਨ ’ਤੇ ਨਿਗ੍ਹਾ ਟਿਕੀ ਰਹੇਗੀ। ਭਾਰਤ ਨੇ ਆਪਣੇ ਕੁੱਝ ਪ੍ਰਮੁੱਖ ਖਿਡਾਰੀਆਂ ਨੂੰ ਆਰਾਮ ਦੇ ਕੇ ਇਸ ਟੀ20 ਲੜੀ ਵਿੱਚ ਨੌਜਵਾਨ ਖਿਡਾਰੀਆਂ ਨੂੰ ਮੌਕਾ ਦਿੱਤਾ ਹੈ, ਜਿਨ੍ਹਾਂ ਨੇ ਮੁੱਖ ਕੋਚ ਗੌਤਮ ਗੰਭੀਰ ਦੀ ਰਣਨੀਤੀ ’ਤੇ ਪੂਰੀ ਤਰ੍ਹਾਂ ਅਮਲ ਕਰਦਿਆਂ ਜਿੱਤ ਦਾ ਜਜ਼ਬਾ ਦਿਖਾਇਆ ਹੈ। ਬੰਗਲਾਦੇਸ਼ ਖ਼ਿਲਾਫ਼ ਕੁੱਝ ਦਿਨ ਪਹਿਲਾਂ ਹੀ ਕਾਨਪੁਰ ’ਚ ਖੇਡੇ ਦੂਜੇ ਟੈਸਟ ਮੈਚ ਵਿੱਚ ਭਾਰਤ ਨੇ ਜਿਸ ਤਰ੍ਹਾਂ ਨਤੀਜਾ ਹਾਸਲ ਕਰਨ ਲਈ ਮੈਚ ਖੇਡਿਆ, ਉਸ ਤੋਂ ਟੀਮ ਦੇ ਨਵੇਂ ਦ੍ਰਿਸ਼ਟੀਕੋਣ ਦਾ ਪਤਾ ਲੱਗਦਾ ਹੈ। ਭਾਰਤ ਨੇ ਦੋ ਟੈਸਟ ਮੈਚਾਂ ਦੀ ਲੜੀ 2-0 ਨਾਲ ਜਿੱਤੀ ਸੀ ਅਤੇ ਉਹ ਟੀ20 ਲੜੀ ਵਿੱਚ ਵੀ 3-0 ਨਾਲ ਜਿੱਤ ਦਰਜ ਕਰਨ ’ਚ ਕੋਈ ਕਸਰ ਨਹੀਂ ਛੱਡੇਗਾ। ਅਗਲੇ ਸਾਲ ਹੋਣ ਵਾਲੀ ਚੈਂਪੀਅਨਜ਼ ਟਰਾਫੀ ਵਰਗੇ ਮਹੱਤਵਪੂਰਨ ਮੁਕਾਬਲਿਆਂ ਨੂੰ ਧਿਆਨ ’ਚ ਰੱਖਦਿਆਂ ਟੀਮ ਪ੍ਰਬੰਧਨ ਕੁੱਝ ਚੰਗੇ ਬਦਲ ਤਿਆਰ ਕਰਨ ਵੱਲ ਵੀ ਧਿਆਨ ਦੇ ਰਿਹਾ ਹੈ।

ਸਾਂਝਾ ਕਰੋ

ਪੜ੍ਹੋ

ਅਮਨ ਅਰੋੜਾ ਬਣੇ ਆਮ ਆਦਮੀ ਪਾਰਟੀ ਪੰਜਾਬ

ਚੰਡੀਗੜ੍ਹ, 22 ਨਵੰਬਰ – ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ...