ਪੰਜਾਬ ਨੂੰ DAP ਖਾਦ ਦਾ ਨਹੀਂ ਮਿਲ ਰਿਹਾ ਬਣਦਾ ਹਿੱਸਾ – ਭਗਵੰਤ ਮਾਨ

ਚੰਡੀਗੜ੍ਹ, 26 ਅਕਤੂਬਰ – ਪੰਜਾਬ ਨੂੰ DAP ਖਾਦ ਦਾ ਬਣਦਾ ਹਿੱਸਾ ਨਹੀਂ ਮਿਲ ਰਿਹਾ ਅਤੇ ਕੇਂਦਰ ਸਰਕਾਰ ਨੂੰ ਇਸ ‘ਤੇ ਧਿਆਨ ਦੇਣਾ ਚਾਹੀਦਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਐੱਮ ਭਗਵੰਤ ਮਾਨ ਦੇ ਵੱਲੋਂ ਇਕ ਸੋਸ਼ਲ ਮੀਡੀਆ ਪੋਸਟ ਵਿਚ ਕੀਤਾ। ਉਨ੍ਹਾਂ ਨੇ ਆਪਣੀ ਪੋਸਟ ਵਿਚ ਲਿਖਿਆ ਕਿ, ਅੱਜ ਮੈਂ ਰਸਾਇਣ ਅਤੇ ਖਾਦ ਮੰਤਰੀ ਜੇ.ਪੀ. ਨੱਢਾ ਨਾਲ ਪੰਜਾਬ ਵਿੱਚ DAP ਖਾਦ ਦੀ ਸਪਲਾਈ ਦੇ ਮੁੱਦੇ ‘ਤੇ ਵਿਚਾਰ ਕਰਨ ਲਈ ਮੁਲਾਕਾਤ ਕਰਾਂਗਾ। ਪੰਜਾਬ ਨੂੰ DAP ਖਾਦ ਦਾ ਬਣਦਾ ਹਿੱਸਾ ਨਹੀਂ ਮਿਲ ਰਿਹਾ ਅਤੇ ਕੇਂਦਰ ਸਰਕਾਰ ਨੂੰ ਇਸ ‘ਤੇ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਅੱਗੇ ਲਿਖਿਆ ਕਿ, ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨਾ ਸਾਡੀ ਮੁੱਖ ਤਰਜੀਹ ਹੈ ਅਤੇ ਇਹ ਯਕੀਨੀ ਬਣਾਉਣ ਲਈ ਅਸੀਂ ਹਰ ਉਪਰਾਲਾ ਕਰਾਂਗੇ ਕਿ ਉਨ੍ਹਾਂ ਨੂੰ ਖਾਦਾਂ ਦੀ ਸਮੇਂ ਸਿਰ ਸਪਲਾਈ ਮਿਲੇ।

ਸਾਂਝਾ ਕਰੋ

ਪੜ੍ਹੋ