ਕਿਸਾਨਾਂ ‘ਤੇ ਮਜ਼ਦੂਰਾਂ ਵੱਲੋਂ ਡੀ ਸੀ ਦਫਤਰਾਂ ਅੱਗੇ ਚਾਰ ਘੰਟੇ ਦਾ ਘਿਰਾਓ

ਅੰਮਿ੍ਰਤਸਰ, 30 ਅਕਤੂਬਰ – ਪੰਜਾਬ ਅੰਦਰ ਝੋਨੇ ਤੇ ਬਾਸਮਤੀ ਦੀ ਹੋ ਰਹੀ ਲੁੱਟ ਖਿਲਾਫ ਸੰਯੁਕਤ ਕਿਸਾਨ ਮੋਰਚੇ ਦੇ ਸੂਬਾਈ ਸੱਦੇ ’ਤੇ ਮੰਗਲਵਾਰ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੈਂਕੜੇ ਕਿਸਾਨਾਂ, ਮਜ਼ਦੂਰਾਂ ਵੱਲੋਂ ਡਿਪਟੀ ਕਮਿਸ਼ਨਰ ਅੰਮਿ੍ਰਤਸਰ ਦਾ 11 ਤੋਂ 3 ਵਜੇ ਦੁਪਹਿਰ ਤੱਕ ਘਿਰਾਓ ਕੀਤਾ ਗਿਆ। ਇਸ ਮੌਕੇ ਹੋਏ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਕੁੱਲ ਹਿੰਦ ਕਿਸਾਨ ਸਭਾ (ਅਜੈ ਭਵਨ) ਦੇ ਸੂਬਾਈ ਆਗੂ ਲਖਬੀਰ ਸਿੰਘ ਨਿਜ਼ਾਮਪੁਰਾ, ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾਈ ਪ੍ਰਧਾਨ ਡਾਕਟਰ ਸਤਨਾਮ ਸਿੰਘ ਅਜਨਾਲਾ, ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾਈ ਆਗੂ ਧਨਵੰਤ ਸਿੰਘ ਖਤਰਾਏ ਕਲਾਂ, ਕਿਰਤੀ ਕਿਸਾਨ ਯੂਨੀਅਨ ਦੇ ਸੂਬਾਈ ਆਗੂ ਜਤਿੰਦਰ ਸਿੰਘ ਛੀਨਾ, ਆਲ ਇੰਡੀਆ ਕਿਸਾਨ ਸਭਾ ਦੇ ਆਗੂ ਭੁਪਿੰਦਰ ਸਿੰਘ ਛੀਨਾ, ਪੰਜਾਬ ਕਿਸਾਨ ਯੂਨੀਅਨ ਦੇ ਆਗੂ ਮੰਗਲ ਸਿੰਘ ਧਰਮਕੋਟ, ਅਜ਼ਾਦ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਆਗੂ ਨਿਸ਼ਾਨ ਸਿੰਘ ਸਾਂਘਣਾ ਨੇ ਕਿਹਾ ਕਿ ਪ੍ਰਾਂਤ ਅੰਦਰ ਝੋਨੇ ਦੀ ਖਰੀਦ ਸਰਕਾਰੀ ਏਜੰਸੀਆਂ ਵੱਲੋਂ ਨਹੀਂ ਕੀਤੀ ਜਾ ਰਹੀ, ਜਿਸ ਕਰਕੇ ਪ੍ਰਾਈਵੇਟ ਵਪਾਰੀਆਂ ਵੱਲੋਂ 200 ਤੋਂ 100 ਰੁਪਏ ਪ੍ਰਤੀ ਕੁਇੰਟਲ ਝੋਨਾ ਘੱਟ ਕੀਮਤ ’ਤੇ ਅਤੇ ਬਾਸਮਤੀ 1500 ਤੋਂ 2000 ਰੁਪਏ ਪ੍ਰਤੀ ਕੁਇੰਟਲ ਘੱਟ ਕੀਮਤ ’ਤੇ ਖਰੀਦੀ ਗਈ ਹੈ, ਜਿਸ ਨਾਲ ਕਰਜ਼ੇ ਦੇ ਬੋਝ ਹੇਠ ਦੱਬੀ ਕਿਸਾਨੀ ਹੋਰ ਡੂੰਘੇ ਸੰਕਟ ਵਿੱਚ ਫਸ ਗਈ ਹੈ, ਜਿਸ ਦੀ ਦੋਸ਼ੀ ਕੇਂਦਰ ਤੇ ਪੰਜਾਬ ਸਰਕਾਰ ਹੈ।ਸੂਬੇ ਦੇ ਹੋਰਨਾਂ ਜ਼ਿਲ੍ਹਿਆਂ ਵਿੱਚ ਵੀ ਕਿਸਾਨਾਂ ਨੇ ਡਿਪਟੀ ਕਮਿਸ਼ਨਰਾਂ ਦੇ ਦਫਤਰਾਂ ਦਾ ਘਿਰਾਓ ਕੀਤਾ।

ਸਾਂਝਾ ਕਰੋ

ਪੜ੍ਹੋ