ਪੰਜਾਬ ਦੇ ਮੁਲਾਜ਼ਮਾਂ ਵੱਲੋਂ ਸਰਕਾਰੀ ਦਫ਼ਤਰਾਂ ਦਾ ਕੰਮ-ਕਾਜ ਠੱਪ ਕਰ ਸਰਕਾਰ ਖ਼ਿਲਾਫ ਮੁਜ਼ਾਹਰਾ

ਚੰਡੀਗੜ੍ਹ, 30 ਅਕਤੂਬਰ – ਪੰਜਾਬ ਸਿਵਲ ਸਕੱਤਰੇਤ ਅਤੇ ਚੰਡੀਗੜ੍ਹ ਦੇ ਸਮੂਹ ਡਾਇਰੈਕਟੋਰੇਟਾਂ ਨੇ ਇਕਜੁੱਟ ਹੋ ਕੇ ਅੱਜ ਆਪਣੇ ਦਫ਼ਤਰਾਂ ਦਾ ਕੰਮਕਾਜ ਠੱਪ ਕਰ ਕੇ ਸੂਬਾ ਸਰਕਾਰ ਖ਼ਿਲਾਫ਼ ਮੁਜ਼ਾਹਰਾ ਕੀਤਾ। ਸਕੱਤਰੇਤ ਵਿੱਚ ਮੁਜ਼ਾਹਰੇ ਮਗਰੋਂ ਸੈਕਟਰ-17 ’ਚ ਡਾਇਰੈਕਟੋਰੇਟ ਦੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦੀ ਅਰਥੀ ਫੂਕੀ। ਮੁਲਾਜ਼ਮਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਸਾਂਝਾ ਮੁਲਾਜ਼ਮ ਮੰਚ ਦੇ ਕਨਵੀਨਰ ਸੁਖਚੈਨ ਸਿੰਘ ਖਹਿਰਾ, ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਤੋਂ ਦਵਿੰਦਰ ਸਿੰਘ ਬੈਨੀਪਾਲ, ਉਦਯੋਗ ਵਿਭਾਗ ਤੋਂ ਰੰਜੀਵ ਸ਼ਰਮਾ, ਸੁਖਵਿੰਦਰ ਸਿੰਘ ਤੇ ਟਰਾਂਸਪੋਰਟ ਵਿਭਾਗ ਤੋਂ ਜਗਜੀਵਨ ਸਿੰਘ ਆਦਿ ਨੇ ਕਿਹਾ ਕਿ ਕੇਂਦਰ ਸਰਕਾਰ, ਯੂਟੀ ਚੰਡੀਗੜ੍ਹ ਪ੍ਰਸ਼ਾਸਨ, ਹਿਮਾਚਲ ਪ੍ਰਦੇਸ਼ ਅਤੇ ਹੋਰਨਾਂ ਗੁਆਢੀ ਸੂਬਿਆਂ ਦੀਆਂ ਸਰਕਾਰਾਂ ਨੇ ਵੀ ਆਪਣੇ ਮੁਲਾਜ਼ਮਾਂ ਨੂੰ ਦੀਵਾਲੀ ਤੋਹਫ਼ੇ ਦੇ ਰੂਪ ਵਿੱਚ ਡੀਏ ਦੀਆਂ ਕਿਸ਼ਤਾਂ ਜਾਰੀ ਕਰ ਦਿੱਤੀਆਂ ਹਨ ਪਰ ਪੰਜਾਬ ਸਰਕਾਰ ਨੇ ਅਜਿਹਾ ਕੁਝ ਨਹੀਂ ਕੀਤਾ। ਡੀਏ ਦੀਆਂ ਕਿਸ਼ਤਾਂ ਜਾਰੀ ਨਾ ਕਰਨ ਕਰ ਕੇ ਮੁਲਾਜ਼ਮਾਂ ’ਚ ਭਾਰੀ ਰੋਸ ਹੈ। ਮੁਲਾਜ਼ਮ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਦੀਵਾਲੀ ਤੋਂ ਪਹਿਲਾਂ ਮੁਲਾਜ਼ਮਾਂ ਦਾ ਬਕਾਇਆ 15 ਫ਼ੀਸਦ ਡੀਏ ਜਾਰੀ ਕੀਤਾ ਜਾਵੇ। ਇਸ ਤੋਂ ਇਲਾਵਾ ਹੋਰਨਾਂ ਮੰਗਾਂ ’ਤੇ ਵੀ ਸਰਕਾਰ ਤੁਰੰਤ ਧਿਆਨ ਦੇਵੇ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਮੁਲਾਜ਼ਮਾਂ ਦਾ ਡੀਏ ਜਾਰੀ ਨਾ ਕੀਤਾ ਤਾਂ ਸੂਬੇ ਭਰ ਦੇ ਮੁਲਾਜ਼ਮ ਇਸ ਵਾਰ ਕਾਲੀ ਦੀਵਾਲੀ ਮਨਾਉਣਗੇ।

ਸਾਂਝਾ ਕਰੋ

ਪੜ੍ਹੋ

ਇੰਫਾਲ ਵਿੱਚ ਕਰਫਿਊ, ਸਰਕਾਰੀ ਸਕੂਲ ਅਤੇ ਕਾਲਜ

ਇੰਫਾਲ, 18 ਨਵੰਬਰ – ਇੰਫਾਲ ਪੱਛਮੀ ਅਤੇ ਇੰਫਾਲ ਪੂਰਬੀ ਵਿੱਚ...