ਨਵੀਂ ਦਿੱਲੀ, 31 ਅਕਤੂਬਰ – ਭਾਜਪਾ ਹੁਣ ਦਿੱਲੀ ਵਿੱਚ ਆਯੁਸ਼ਮਾਨ ਯੋਜਨਾ ਨੂੰ ਲਾਗੂ ਕਰਨ ਲਈ ਕਾਨੂੰਨੀ ਲੜਾਈ ਲੜੇਗੀ। ਦਿੱਲੀ ਪ੍ਰਦੇਸ਼ ਭਾਜਪਾ ਦੇ ਪ੍ਰਧਾਨ ਵਰਿੰਦਰ ਸਚਦੇਵਾ ਨੇ ਕਿਹਾ ਕਿ ਮਾੜੀ ਰਾਜਨੀਤੀ ਕਰ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਗਰੀਬਾਂ ਅਤੇ ਬਜ਼ੁਰਗਾਂ ਨੂੰ ਮੁਫ਼ਤ ਇਲਾਜ ਦੀਆਂ ਸਹੂਲਤਾਂ ਤੋਂ ਵਾਂਝਾ ਕਰ ਰਹੀ ਹੈ। ਭਾਜਪਾ ਦੇ ਸੰਸਦ ਮੈਂਬਰ ਆਪਣਾ ਹੱਕ ਲੈਣ ਲਈ ਅਦਾਲਤ ਵਿੱਚ ਗਏ ਹਨ। ਪ੍ਰੈੱਸ ਕਾਨਫਰੰਸ ‘ਚ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ 70 ਸਾਲ ਤੋਂ ਵੱਧ ਉਮਰ ਦੇ ਲੋਕਾਂ ਲਈ ਆਯੁਸ਼ਮਾਨ ਯੋਜਨਾ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਦੁੱਖ ਪ੍ਰਗਟਾਇਆ ਹੈ ਕਿ ਦਿੱਲੀ ਸਰਕਾਰ ਵੱਲੋਂ ਇਸ ਨੂੰ ਲਾਗੂ ਨਾ ਕਰਨ ਕਾਰਨ ਇੱਥੋਂ ਦੇ ਬਜ਼ੁਰਗਾਂ ਨੂੰ ਇਸ ਦਾ ਲਾਭ ਨਹੀਂ ਮਿਲ ਸਕੇਗਾ।
‘ਮੁਹੱਲਾ ਕਲੀਨਿਕਾਂ ਦੀ ਸੂਚੀ ਜਨਤਕ ਕੀਤੀ ਜਾਵੇ’
ਕੇਜਰੀਵਾਲ ਦਾ ਸਿਹਤ ਮਾਡਲ ਭ੍ਰਿਸ਼ਟਾਚਾਰ ‘ਤੇ ਆਧਾਰਿਤ ਹੈ। ਉਨ੍ਹਾਂ ਦਿੱਲੀ ਸਰਕਾਰ ਨੂੰ ਚੁਣੌਤੀ ਦਿੱਤੀ ਹੈ ਕਿ ਉਹ ਚੱਲ ਰਹੇ 500 ਮੁਹੱਲਾ ਕਲੀਨਿਕਾਂ ਦੀ ਸੂਚੀ ਜਨਤਕ ਕਰੇ। ਦੱਸਿਆ ਕਿ ਮੁਹੱਲਾ ਕਲੀਨਿਕਾਂ ਵਿੱਚ 65 ਹਜ਼ਾਰ ਜਾਅਲੀ ਟੈਸਟ ਕਰਨ ਅਤੇ ਸਰਕਾਰੀ ਹਸਪਤਾਲਾਂ ਵਿੱਚ ਜਾਅਲੀ ਦਵਾਈਆਂ ਦੇਣ ਦੇ ਮਾਮਲੇ ਦੀ ਜਾਂਚ ਚੱਲ ਰਹੀ ਹੈ।