ਮਾਲੀ ਦੀਵਾਲੀ ਦੀ ਪੂਰਬਲੀ ਸ਼ਾਮ ਜੇਲ੍ਹੋਂ ਬਾਹਰ ਆਇਆ

ਪਟਿਆਲਾ, 31 ਅਕਤੂਬਰ – ਮਾਲਵਿੰਦਰ ਸਿੰਘ ਮਾਲੀ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ ਮਾਲੀ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਮਾਲਵਿੰਦਰ ਸਿੰਘ ਮਾਲੀ ਦੇ ਭਰਾ ਰਣਜੀਤ ਸਿੰਘ ਗਰੇਵਾਲ ਨੇ ਦੱਸਿਆ ਹੈ ਕਿ ਕੋਰਟ ਦੇ ਆਰਡਰ ਮਿਲ ਚੁੱਕੇ ਨੇ ਅਤੇ ਅਸੀਂ ਹੁਣ ਕੇਂਦਰੀ ਜੇਲ੍ਹ ਪਟਿਆਲਾ ਵੱਲ ਜਾ ਰਹੇ ਹਾਂ। ਮਾਲੀ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਆਪਣੇ ਖਿਲਾਫ਼ ਦਰਜ ਕੇਸ ਅਤੇ ਗ੍ਰਿਫ਼ਤਾਰੀ ਨੂੰ ਚੁਣੌਤੀ ਦਿੱਤੀ ਹੈ। ਮਾਲੀ ਨੇ ਕਿਹਾ, ਸਰਕਾਰ ਨੇ ਸਿਆਸੀ ਰੰਜਿਸ਼ ਕਾਰਨ ਉਸ ਵਿਰੁੱਧ ਇਹ ਕੇਸ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕੀਤਾ ਹੈ।

ਮਾਲਵਿੰਦਰ ਸਿੰਘ ਮਾਲੀ ਖਿਲਾਫ਼ 16 ਸਤੰਬਰ ਨੂੰ ਮੋਹਾਲੀ ਵਿੱਚ ਧਾਰਮਿਕ ਭਾਵਨਾਵਾਂ ਭੜਕਾਉਣ ਦਾ ਕੇਸ ਦਰਜ ਕੀਤਾ ਗਿਆ ਸੀ ਅਤੇ ਉਸ ਨੂੰ ਭਾਰਤੀ ਦੰਡਾਵਲੀ ਦੀ ਧਾਰਾ 196 ਅਤੇ 299 ਤਹਿਤ ਗ੍ਰਿਫਤਾਰ ਕੀਤਾ ਗਿਆ ਸੀ, ਉਦੋਂ ਤੋਂ ਉਹ ਹਿਰਾਸਤ ਵਿੱਚ ਹੈ। ਮਾਲੀ ਦਾ ਕਹਿਣਾ ਹੈ ਕਿ ਜਿਸ ਵਿਅਕਤੀ ਦੀ ਸ਼ਿਕਾਇਤ ‘ਤੇ ਇਹ ਮਾਮਲਾ ਦਰਜ ਕੀਤਾ ਗਿਆ ਹੈ, ਉਹ ਸਰਕਾਰ ਦਾ ਕਰੀਬੀ ਹੈ, ਇਸ ਲਈ ਸਿਆਸੀ ਰੰਜਿਸ਼ ਕਾਰਨ ਇਹ ਸਾਰਾ ਮਾਮਲਾ ਦਰਜ ਕੀਤਾ ਗਿਆ ਹੈ। ਅੱਜ ਹਾਈ ਕੋਰਟ ਨੇ ਮਾਲੀ ਨੂੰ ਅੰਤਰਿਮ ਰਾਹਤ ਦਿੰਦਿਆਂ ਉਸ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ।

ਸਾਂਝਾ ਕਰੋ