ਸੁਖਜਿੰਦਰ ਰੰਧਾਵਾ ਅਤੇ ਬੀਬੀ ਜਤਿੰਦਰ ਰੰਧਾਵਾ ਨੇ ਦਰਜ਼ਨ ਦੇ ਕਰੀਬ ਕਾਂਗਰਸ ਪਾਰਟੀ ਦੀਆਂ ਮੀਟਿੰਗਾਂ ਕੀਤੀਆਂ

ਡੇਰਾ ਬਾਬਾ ਨਾਨਕ, 31 ਅਕਤੂਬਰ – ਅੱਜ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਬੀਬੀ ਜਤਿੰਦਰ ਕੌਰ ਰੰਧਾਵਾ ਨੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡਾਂ ਮਲਿਆਵਾਲਾ,ਖਾਨੋਵਾਲ,ਦਾਦੋਵਾਲ, ਮਾਰੋ ਗਿੱਲ,ਸ਼ਕਰੀ,ਗਿਲ,ਗੱਗੋਵਾਲੀ,ਵਿਰਕ,ਸੁਖਾਰਾਜੂ,ਕੁੰਜਰ,ਨਾਰਵਾਂ ਆਦਿ ਪਿੰਡਾਂ ਵਿੱਚ ਕਾਂਗਰਸ ਪਾਰਟੀ ਦੀਆਂ ਮੀਟਿੰਗਾਂ ਕਰਕੇ ਚੁਣਾਵੀ ਮਾਹੌਲ ਨੂੰ ਸਿਖਰਾਂ ਤੇ ਪਹੁੰਚਾ ਦਿੱਤਾ ਹੈ ਜਿਸ ਨਾਲ ਚੋਣ ਲੜ ਰਹੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਹੋਰਨਾਂ ਉਮੀਦਵਾਰਾਂ ਨੂੰ ਬੁਰੀ ਤਰ੍ਹਾਂ ਪਛਾੜ ਕੇ ਰੱਖ ਦਿੱਤਾ, ਚੁਣਾਵੀ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਅਤੇ ਬੀਬੀ ਜਤਿੰਦਰ ਕੌਰ ਰੰਧਾਵਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਆੜੇ ਹੱਥੀ ਲੈਂਦਿਆਂ ਕਿਹਾ ਕਿ ਇਸ ਸਰਕਾਰ ਦੇ ਰਾਜਭਾਗ ਵਿੱਚ ਪੰਜਾਬ ਬੁਰੀ ਤਰਾਂ ਪੱਛੜ ਕੇ ਰਹਿ ਗਿਆ ਹੈ ਕਿਸਾਨ ਆਪਣੀ ਝੋਨੇ ਦੀ ਫ਼ਸਲ ਸਰਕਾਰ ਵੱਲੋਂ ਸਮੇਂ ਸਿਰ ਨਾ ਖਰੀਦਣ ਲ‌ਈ ਮੰਡੀਆਂ ਵਿੱਚ ਰਾਤਾਂ ਕੱਟਣ ਲ‌ਈ ਮਜਬੂਰ ਹਨ।

ਕਿਰਤੀ,ਸੈਲਰ ਮਾਲਕ, ਮੁਲਾਜ਼ਮ ਤਬਕਾ ਅਤੇ ਮਜ਼ਦੂਰ ਇਸ ਸਰਕਾਰ ਵੱਲੋਂ ਉਹਨਾਂ ਦੇ ਹੱਕਾਂ ਉਤੇ ਡਾਕਾ ਮਾਰਨ ਕਰਨ ਮਾਯੂਸੀ ਦੇ ਆਲਮ ਵਿੱਚੋਂ ਗੁਜਰ ਰਹੇ ਹਨ ਅਮਨ ਕਾਨੂੰਨ ਦੀ ਸਥਿਤੀ ਇੰਨੀ ਖਰਾਬ ਹੋ ਚੁੱਕੀ ਹੈ ਕਿ ਪੰਜਾਬ ਦਾ ਕੋਈ ਵੀ ਨਾਗਰਿਕ ਆਪਣੇ ਆਪ ਨੂੰ ਮਹਿਫੂਜ਼ ਨਹੀਂ ਸਮਝ ਰਿਹਾ ਸਰਕਾਰ ਨੂੰ ਆਪਣਾ ਰੋਜ਼ਮਰਾ ਦਾ ਕੰਮ ਚਲਾਉਣ ਲ‌ਈ ਹਰ ਰੋਜ਼ ਕਰਜ਼ਾ ਲੈਣਾ ਪੈ ਰਿਹਾ ਹੈ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਸਰਕਾਰ ਦੀਆਂ ਪੰਜਾਬ ਮਾਰੂ ਨੀਤੀਆਂ ਖ਼ਿਲਾਫ਼ ਹਲਕੇ ਦੇ ਸੂਝਵਾਨ ਵੋਟਰਾਂ ਨੂੰ ਕਾਂਗਰਸੀ ਉਮੀਦਵਾਰ ਬੀਬੀ ਜਤਿੰਦਰ ਕੌਰ ਰੰਧਾਵਾ ਨੂੰ ਤੇਰਾਂ ਨਵੰਬਰ ਵਾਲੇ ਦਿਨ ਭਾਰੀ ਗਿਣਤੀ ਵਿੱਚ ਵੋਟਾਂ ਪਾ ਕਿ ਕਾਮਯਾਬ ਕਰਨ ਦੀ ਅਪੀਲ ਕੀਤੀ ਤਾਂ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਸਰਕਾਰ ਬੱਨਣ ਦਾ ਮੁੱਢ ਬੰਨਿਆ ਜਾ ਸੱਕੇ ਉਹਨਾਂ ਨਾਲ ਇਸ ਦੌਰਾਨ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਸਰਦਾਰ ਮਨਦੀਪ ਸਿੰਘ ਰੰਗੜ ਨੰਗਲ,ਬਲਾਕ ਕਾਂਗਰਸ ਕਮੇਟੀ ਕਲਾਨੌਰ ਦੇ ਪ੍ਰਧਾਨ ਸੁਰਿੰਦਰ ਸਿੰਘ ਗੱਗੋਵਾਲੀ ਅਤੇ ਜਿਲਾ ਕਾਂਗਰਸ ਕਮੇਟੀ ਗੁਰਦਾਸਪੁਰ ਦੇ ਸੀਨੀਅਰ ਮੀਤ ਪ੍ਰਧਾਨ ਸਰਦਾਰ ਸੱਤਪਾਲ ਸਿੰਘ ਭੋਜਰਾਜ ਸਮੇਤ ਵੱਡੀ ਗਿਣਤੀ ਵਿੱਚ ਪੰਚ ਸਰਪੰਚ ਅਤੇ ਕਾਂਗਰਸੀ ਵਰਕਰ ਮੌਜੂਦ ਸਨ ਮੀਡੀਆ ਨੂੰ ਇਹ ਜਾਣਕਾਰੀ ਸੀਨੀਅਰ ਕਾਂਗਰਸੀ ਆਗੂ ਕਿਸ਼ਨ ਚੰਦਰ ਮਹਾਜ਼ਨ ਨੇ ਸਾਂਝੀ ਕੀਤੀ।

ਸਾਂਝਾ ਕਰੋ