ਕਾਂਗਰਸ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਬੇਨਿਯਮੀਆਂ ਨੂੰ ਲੈ ਕੇ ਮੁੜ ਚੋਣ ਕਮੀਸ਼ਨ ਨੂੰ ਘੇਰਿਆ

ਕਾਂਗਰਸ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਬੇਨਿਯਮੀਆਂ ਦੇ ਦੋਸ਼ ਲਾਉਂਦਿਆਂ ਇੱਕ ਵਾਰ ਫਿਰ ਚੋਣ ਕਮਿਸ਼ਨ ਨੂੰ ਘੇਰਿਆ ਹੈ। ਕਾਂਗਰਸ ਨੇ ਕਿਹਾ ਕਿ ਕਮਿਸ਼ਨ ਨੇ ਹਰਿਆਣਾ ਚੋਣਾਂ ਨਾਲ ਜੁੜੀਆਂ ਉਨ੍ਹਾਂ ਦੀਆਂ ਸ਼ਿਕਾਇਤਾਂ ‘ਤੇ ਸਪੱਸ਼ਟੀਕਰਨ ਦੇਣ ਦੀ ਬਜਾਏ ਅਸਪਸ਼ਟ ਜਵਾਬ ਦਿੱਤੇ। ਇੰਨਾ ਹੀ ਨਹੀਂ ਉਨ੍ਹਾਂ ਨੇ ਚੋਣ ਕਮਿਸ਼ਨ ‘ਤੇ ਖੁਦ ਨੂੰ ਕਲੀਨ ਚਿੱਟ ਦੇਣ ਦਾ ਦੋਸ਼ ਵੀ ਲਗਾਇਆ। ਕਾਂਗਰਸ ਨੇ ਕਿਹਾ, “ਹਰਿਆਣਾ ਚੋਣਾਂ ਨੂੰ ਲੈ ਕੇ ਸਾਡੀਆਂ ਸ਼ਿਕਾਇਤਾਂ ਸਪੱਸ਼ਟ ਸਨ, ਚੋਣ ਕਮਿਸ਼ਨ ਨੇ ਪਹਿਲਾਂ ਵਾਂਗ ਢਿੱਲਮੱਠ ਵਾਲਾ ਰਵੱਈਆ ਅਪਣਾਇਆ ਅਤੇ ਸ਼ਿਕਾਇਤਾਂ ਨੂੰ ਪਾਸੇ ਕਰ ਦਿੱਤਾ। ਪਾਰਟੀ ਨੇ ਤਾਅਨਾ ਮਾਰਦੇ ਹੋਏ ਕਿਹਾ ਕਿ ਕੋਈ ਹੈਰਾਨੀ ਦੀ ਗੱਲ ਨਹੀਂ ਹੈ, ਚੋਣ ਕਮਿਸ਼ਨ ਨੇ ਖੁਦ ਹੀ ਕਲੀਨ ਚਿੱਟ ਦੇ ਦਿੱਤੀ ਹੈ। ਹਰਿਆਣਾ ਚੋਣਾਂ ਨਾਲ ਸਬੰਧਤ ਸ਼ਿਕਾਇਤਾਂ ਦਾ ਜਵਾਬ ਹੰਕਾਰ ਨਾਲ ਭਰਿਆ ਹੋਇਆ ਸੀ। ਕਾਂਗਰਸ ਨੇ ਅੱਗੇ ਕਿਹਾ, ਚੋਣ ਕਮਿਸ਼ਨ ਦਾ ਉਦੇਸ਼ ਆਪਣੇ ਨਿਰਪੱਖ ਸੁਭਾਅ ਨੂੰ ਪੂਰੀ ਤਰ੍ਹਾਂ ਖਤਮ ਕਰਨਾ ਹੈ, ਇਸ ਲਈ ਉਹ ਇਸ ਦਿਸ਼ਾ ਵਿੱਚ ਅੱਗੇ ਵਧ ਰਿਹਾ ਹੈ।

ਇਸ ਤੋਂ ਪਹਿਲਾਂ ਚੋਣ ਕਮਿਸ਼ਨ ਨੇ ਹਰਿਆਣਾ ਚੋਣਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਬੇਨਿਯਮੀ ਦੇ ਕਾਂਗਰਸ ਦੇ ਦੋਸ਼ਾਂ ਨੂੰ ਬੇਬੁਨਿਆਦ, ਗਲਤ ਅਤੇ ਤੱਥਹੀਣ ਦੱਸਦਿਆਂ ਰੱਦ ਕਰ ਦਿੱਤਾ ਹੈ। ਕਮਿਸ਼ਨ ਨੇ ਕਾਂਗਰਸ ਪਾਰਟੀ ਨੂੰ ਚੋਣਾਂ ਤੋਂ ਬਾਅਦ ਬੇਬੁਨਿਆਦ ਦੋਸ਼ ਲਾਉਣ ਤੋਂ ਗੁਰੇਜ਼ ਕਰਨ ਲਈ ਵੀ ਲਿਖਿਆ ਹੈ। ਇਸ ਦੇ ਨਾਲ ਹੀ ਚੋਣ ਕਮਿਸ਼ਨ ਨੇ ਪਿਛਲੇ ਇੱਕ ਸਾਲ ਦੇ ਅਜਿਹੇ ਪੰਜ ਖਾਸ ਮਾਮਲਿਆਂ ਦਾ ਵੀ ਹਵਾਲਾ ਦਿੱਤਾ ਹੈ। ਕਮਿਸ਼ਨ ਨੇ ਇਨ੍ਹਾਂ ਮਾਮਲਿਆਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਦੇਸ਼ ਦੀ ਸਭ ਤੋਂ ਪੁਰਾਣੀ ਪਾਰਟੀ ਨੂੰ ਬਿਨਾਂ ਕਿਸੇ ਸਬੂਤ ਦੇ ਚੋਣ ਕਾਰਜਾਂ ‘ਤੇ ਹਮਲਿਆਂ ਦੀ ਆਦਤ ਤੋਂ ਬਚਣਾ ਚਾਹੀਦਾ ਹੈ।

ਸਾਂਝਾ ਕਰੋ

ਪੜ੍ਹੋ

ਸੁਪਰੀਮ ਕੋਰਟ ਵੱਲੋਂ ਰਾਸ਼ਟਰਪਤੀ ਦੇ ਸਕੱਤਰ ਨੂੰ

ਨਵੀਂ ਦਿੱਲੀ, 18 ਨਵੰਬਰ – ਸੁਪਰੀਮ ਕੋਰਟ ਨੇ ਰਾਸ਼ਟਰਪਤੀ ਦ੍ਰੋਪਦੀ...