ਪਾਕਿਸਤਾਨੀ ਪੰਜਾਬ ਨੇ ਲਾਹੌਰ ’ਚ ਹਵਾ ਪ੍ਰਦੂਸ਼ਣ ਲਈ ਭਾਰਤੀ ਪੰਜਾਬ ਨੂੰ ਠਹਿਰਾਇਆ ਜ਼ਿੰਮੇਵਾਰ

ਲਾਹੌਰ, 4 ਨਵੰਬਰ, 2024 – ਪਾਕਿਸਤਾਨੀ ਪੰਜਾਬ ਦੇ ਲੇਡੀ ਮਨਿਸਟਰ ਮਰੀਅਮ ਔਰੰਗਜੇਬ ਨੇ ਪਾਕਿਸਤਾਨੀ ਪੰਜਾਬ ਵਿਚ ਹਵਾ ਪ੍ਰਦੂਸ਼ਣ ਲਈ ਭਾਰਤੀ ਪੰਜਾਬ ਨੂੰ ਜ਼ਿੰਮੇਵਾਰ ਠਹਿਰਾਹਿਆ ਹੈ। ਉਹਨਾਂ ਕਿਹਾ ਹੈ ਕਿ ਅੱਜ ਸਵੇਰੇ ਹਵਾ ਤੇਜ਼ ਸੀ ਤੇ ਹਵਾ ਪ੍ਰਦੂਸ਼ਣ ਦਾ ਰੁਖ਼ ਚੰਡੀਗੜ੍ਹ, ਹਰਿਆਣਾ, ਬਠਿੰਡਾ, ਗੁਰਦਾਸਪੁਰ, ਸ੍ਰੀਗੰਗਾਨਗਰ, ਲੁਧਿਆਣਾ, ਜਲੰਧਰ ਤੇ ਅੰਮ੍ਰਿਤਸਰ ਦੇ ਸਰਹੱਦੀ ਜ਼ਿਲ੍ਹਿਆਂ ਤੋਂ ਪਾਕਿਸਤਾਨ ਵਾਲੇ ਪਾਸੇ ਹੋ ਗਿਆ। ਉਹਨਾਂ ਦੱਸਿਆ ਕਿ ਲਾਹੌਰ ਵਿਚ ਹਵਾ ਰੁਕੀ ਹੋਈ ਸੀ ਤੇ ਭਾਰਤ ਵਾਲੇ ਪਾਸੇ ਤੋਂ ਹਵਾ ਪ੍ਰਦੂਸ਼ਣ ਆਉਣ ਕਾਰਣ ਲਾਹੌਰ ਵਿਚ ਏਅਰ ਕਵਾਲਟੀ ਇੰਡੈਕਸ (ਏ ਕਯੂ ਆਈ) 1173 ਹੋ ਗਿਆ ਹੈ। ਉਹਨਾਂ ਦੱਸਿਆ ਕਿ ਜਲਦੀ ਹੀ ਪੰਜਾਬ ਦੇ ਮੁੱਖ ਮੰਤਰੀ ਮਰੀਅਮ ਨਵਾਜ਼ ਵੱਲੋਂ ਭਾਰਤੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਸ ਸਬੰਧੀ ਪੱਤਰ ਲਿਖਿਆ ਜਾਵੇਗਾ।

ਸਾਂਝਾ ਕਰੋ

ਪੜ੍ਹੋ