ਚੋਣ ਕਮਿਸ਼ਨ ਵੱਲੋਂ ਮਹਾਰਾਸ਼ਟਰ ਦੀ ਡੀਜੀਪੀ ਦੇ ਫ਼ੌਰੀ ਤਬਾਦਲੇ ਦੇ ਹੁਕਮ

ਨਵੀਂ ਦਿੱਲੀ, 4 ਨਵੰਬਰ – ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਨੇ ਸੋਮਵਾਰ ਨੂੰ ਸੂਬਾ ਸਰਕਾਰ ਨੂੰ ਕਾਂਗਰਸ ਸਮੇਤ ਵੱਖ-ਵੱਖ ਸਿਆਸੀ ਪਾਰਟੀਆਂ ਤੋਂ ਮਿਲੀਆਂ ਸ਼ਿਕਾਇਤਾਂ ਦੇ ਮੱਦੇਨਜ਼ਰ ਸੂਬੇ ਦੀ ਡੀਜੀਪੀ ਰਸ਼ਮੀ ਸ਼ੁਕਲਾ ਦਾ ਫ਼ੌਰੀ ਤੌਰ ’ਤੇ ਤਬਾਦਲਾ ਕਰਨ ਦੇ ਹੁਕਮ ਦਿੱਤੇ ਹਨ। ਚੋਣ ਕਮਿਸ਼ਨ ਨੇ ਮਹਾਰਾਸ਼ਟਰ ਦੇ ਮੁੱਖ ਸਕੱਤਰ ਨੂੰ ਸ਼ੁਕਲਾ ਦਾ ਚਾਰਜ ਕਾਡਰ ਦੇ ਅਗਲੇ ਸਭ ਤੋਂ ਸੀਨੀਅਰ ਆਈਪੀਐਸ ਅਧਿਕਾਰੀ ਨੂੰ ਸੌਂਪਣ ਦਾ ਨਿਰਦੇਸ਼ ਦਿੱਤਾ ਹੈ। ਸੂਤਰਾਂ ਨੇ ਦੱਸਿਆ ਕਿ ਮੁੱਖ ਸਕੱਤਰ ਨੂੰ ਡੀਜੀਪੀ ਵਜੋਂ ਨਿਯੁਕਤੀ ਲਈ ਮੰਗਲਵਾਰ ਦੁਪਹਿਰ ਤੱਕ ਤਿੰਨ ਆਈਪੀਐੱਸ ਅਧਿਕਾਰੀਆਂ ਦਾ ਪੈਨਲ ਭੇਜਣ ਦਾ ਵੀ ਹੁਕਮ ਦਿੱਤਾ ਗਿਆ ਹੈ।

ਮਹਾਰਾਸ਼ਟਰ ਵਿਧਾਨ ਸਭਾ ਲਈ 20 ਨਵੰਬਰ ਨੂੰ ਵੋਟਾਂ ਪੈਣੀਆਂ ਹਨ। ਇੱਕ ਤਾਜ਼ਾ ਸਮੀਖਿਆ ਮੀਟਿੰਗ ਦੌਰਾਨ ਮੁੱਖ ਚੋਣ ਕਮਿਸ਼ਨਰ (CEC) ਰਾਜੀਵ ਕੁਮਾਰ ਨੇ ਅਧਿਕਾਰੀਆਂ ਨੂੰ ਚਿਤਾਵਨੀ ਦਿੱਤੀ ਸੀ ਕਿ ਉਹ ਨਾ ਸਿਰਫ਼ ਹਰ ਤਰ੍ਹਾਂ ਨਿਰਪੱਖ ਹੋਣ ਸਗੋਂ ਇਹ ਵੀ ਯਕੀਨੀ ਬਣਾਉਣ ਕਿ ਉਹ ਆਪਣੀਆਂ ਡਿਊਟੀਆਂ ਨਿਭਾਉਂਦੇ ਹੋਏ ਨਿਰਪੱਖ ਸਮਝੇ ਜਾਣ ਤੇ ਦਿਖਾਈ ਦੇਣ। ਮੁੱਖ ਚੋਣ ਕਮਿਸ਼ਨਰ ਨੇ 29 ਅਕਤੂਬਰ ਨੂੰ ਮਹਾਰਾਸ਼ਟਰ ਵਿੱਚ ਸਿਆਸੀ ਤੌਰ ‘ਤੇ ਪ੍ਰੇਰਿਤ ਅਪਰਾਧਾਂ ‘ਤੇ ਚਿੰਤਾ ਜ਼ਾਹਰ ਕੀਤੀ ਸੀ ਅਤੇ ਡੀਜੀਪੀ ਸ਼ੁਕਲਾ ਨੂੰ ਅਜਿਹੀਆਂ ਘਟਨਾਵਾਂ ਨੂੰ ਸਖ਼ਤੀ ਨਾਲ ਨੱਥ ਪਾਉਣ ਲਈ ਕਿਹਾ ਸੀ। ਹਾਲ ਹੀ ਵਿੱਚ ਐੱਨਸੀਪੀ ਆਗੂ ਬਾਬਾ ਸਿੱਦੀਕੀ ਦੀ ਹੱਤਿਆ ਨੇ ਸਿਆਸੀ ਹਲਚਲ ਮਚਾ ਦਿੱਤੀ ਸੀ। ਬਾਂਦਰਾ ਈਸਟ ਵਿੱਚ 12 ਅਕਤੂਬਰ ਨੂੰ ਤਿੰਨ ਬੰਦੂਕਧਾਰੀਆਂ ਨੇ ਉਨ੍ਹਾਂ ਨੂੰ ਗੋਲੀ ਮਾਰ ਕੇ ਹਲਾਕ ਕਰ ਦਿੱਤਾ ਸੀ।

ਸਾਂਝਾ ਕਰੋ

ਪੜ੍ਹੋ

ਨਵੋਦਿਆ ਵਿਦਿਆਲਿਆ 9ਵੀਂ ਤੇ 11ਵੀਂ ਦਾਖ਼ਲੇ ਲਈ

ਨਵੀਂ ਦਿੱਲੀ, 4 ਨਵੰਬਰ – ਨਵੋਦਿਆ ਵਿਦਿਆਲਿਆ ਸਮਿਤੀ (NVS) ਵੱਲੋਂ...