ਟਰੰਪ ਦੀ ਜਿੱਤ ਨਾਲ ਕ੍ਰਿਪਟੋ ਬਾਜ਼ਾਰ ‘ਚ ਆਇਆ ਤੂਫਾਨੀ ਉਛਾਲ

ਅਮਰੀਕਾ ‘ਚ ਡੋਨਾਲਡ ਟਰੰਪ ਦੀ ਸੰਭਾਵਿਤ ਜਿੱਤ ਕਾਰਨ ਕ੍ਰਿਪਟੋਕਰੰਸੀ ਬਾਜ਼ਾਰ ‘ਚ ਤੂਫਾਨੀ ਉਛਾਲ ਹੈ। ਬਿਟਕੋਇਨ ਨੇ ਪਹਿਲੀ ਵਾਰ $75,000 ਦਾ ਅੰਕੜਾ ਪਾਰ ਕੀਤਾ ਹੈ । ਬਿਟਕੋਇਨ ਨਿਵੇਸ਼ਕਾਂ ਦਾ ਮੰਨਣਾ ਹੈ ਕਿ ਟਰੰਪ ਦੀਆਂ ਨੀਤੀਆਂ ਕ੍ਰਿਪਟੋਕਰੰਸੀ ਮਾਰਕੀਟ ਲਈ ਵਧੇਰੇ ਅਨੁਕੂਲ ਹਨ। ਉਨ੍ਹਾਂ ਦਾ ਮੰਨਣਾ ਹੈ ਕਿ ਜੇਕਰ ਟਰੰਪ ਸੱਤਾ ‘ਚ ਆਉਂਦੇ ਹਨ ਤਾਂ ਬਿਟਕੁਆਇਨ ਦੀ ਕੀਮਤ ਹੋਰ ਵਧ ਜਾਵੇਗੀ। ਡੋਨਾਲਡ ਟਰੰਪ ਨੇ ਕਈ ਵਾਰ ਆਪਣੀਆਂ ਚੋਣ ਰੈਲੀਆਂ ਵਿੱਚ ਅਮਰੀਕਾ ਨੂੰ ਕ੍ਰਿਪਟੋ ਕੈਪੀਟਲ ਬਣਾਉਣ ਦੀ ਗੱਲ ਕੀਤੀ ਹੈ । ਇਸ ਦੀ ਮਦਦ ਨਾਲ ਉਸਨੇ ਕ੍ਰਿਪਟੋਕਰੰਸੀ ਨਿਵੇਸ਼ਕਾਂ, ਖਾਸ ਕਰਕੇ ਨੌਜਵਾਨਾਂ ਨੂੰ ਆਕਰਸ਼ਿਤ ਕਰਨ ਦੀ ਕੋਸ਼ਿਸ਼ ਕੀਤੀ । ਟਰੰਪ ਦੇ ਨਾਲ-ਨਾਲ ਉਨ੍ਹਾਂ ਦੇ ਕੱਟੜ ਸਮਰਥਕ ਅਤੇ ਟੇਸਲਾ ਦੇ ਮਾਲਕ ਐਲਨ ਮਸਕ ਵੀ ਕ੍ਰਿਪਟੋਕਰੰਸੀ ਨੂੰ ਪਸੰਦ ਕਰਦੇ ਹਨ। ਅਮਰੀਕਾ ਵਿੱਚ ਕ੍ਰਿਪਟੋਕਰੰਸੀ ਵਿੱਚ ਨਿਵੇਸ਼ ਕਰਨ ਵਾਲੇ ਲੋਕਾਂ ਦੀ ਗਿਣਤੀ ਕੁੱਲ ਆਬਾਦੀ ਦਾ ਲਗਪਗ 16 ਫੀਸਦੀ ਹੈ, ਜੋ ਸਪੱਸ਼ਟ ਤੌਰ ‘ਤੇ ਚੋਣ ਨਤੀਜਿਆਂ ‘ਤੇ ਵੱਡਾ ਪ੍ਰਭਾਵ ਪਾਉਣ ਦੀ ਸ਼ਕਤੀ ਰੱਖਦੀ ਹੈ। ਡੋਨਾਲਡ ਟਰੰਪ ਨੇ ਕਈ ਵਾਰ ਆਪਣੀਆਂ ਚੋਣ ਰੈਲੀਆਂ ਵਿੱਚ ਅਮਰੀਕਾ ਨੂੰ ਕ੍ਰਿਪਟੋ ਕੈਪੀਟਲ ਬਣਾਉਣ ਦੀ ਗੱਲ ਕੀਤੀ ਹੈ । ਇਸ ਦੀ ਮਦਦ ਨਾਲ ਉਸਨੇ ਕ੍ਰਿਪਟੋਕਰੰਸੀ ਨਿਵੇਸ਼ਕਾਂ, ਖਾਸ ਕਰਕੇ ਨੌਜਵਾਨਾਂ ਨੂੰ ਆਕਰਸ਼ਿਤ ਕਰਨ ਦੀ ਕੋਸ਼ਿਸ਼ ਕੀਤੀ। ਟਰੰਪ ਦੇ ਨਾਲ-ਨਾਲ ਉਨ੍ਹਾਂ ਦੇ ਕੱਟੜ ਸਮਰਥਕ ਅਤੇ ਟੇਸਲਾ ਦੇ ਮਾਲਕ ਐਲਨ ਮਸਕ ਵੀ ਕ੍ਰਿਪਟੋਕਰੰਸੀ ਨੂੰ ਪਸੰਦ ਕਰਦੇ ਹਨ। ਅਮਰੀਕਾ ਵਿੱਚ ਕ੍ਰਿਪਟੋਕਰੰਸੀ ਵਿੱਚ ਨਿਵੇਸ਼ ਕਰਨ ਵਾਲੇ ਲੋਕਾਂ ਦੀ ਗਿਣਤੀ ਕੁੱਲ ਆਬਾਦੀ ਦਾ ਲਗਪਗ 16 ਫੀਸਦੀ ਹੈ, ਜੋ ਸਪੱਸ਼ਟ ਤੌਰ ‘ਤੇ ਚੋਣ ਨਤੀਜਿਆਂ ‘ਤੇ ਵੱਡਾ ਪ੍ਰਭਾਵ ਪਾਉਣ ਦੀ ਸ਼ਕਤੀ ਰੱਖਦੀ ਹੈ।

ਸਾਂਝਾ ਕਰੋ

ਪੜ੍ਹੋ

ਜਿ਼ਮਨੀ ਚੋਣਾਂ: ਦਲ-ਬਦਲੀ ਅਤੇ ਪਰਿਵਾਰਵਾਦ/ਸੁਖਦੇਵ ਸਿੰਘ

ਭਾਰਤ ਦੇ ਹੋਰਨਾਂ ਸੂਬਿਆਂ ਦੇ ਨਾਲ-ਨਾਲ ਪੰਜਾਬ ਦੇ ਚਾਰ ਵਿਧਾਨ...