ਨਵੀਂ ਦਿੱਲੀ, 7 ਨਵੰਬਰ – ਆਪਣੇ ਖੇਤਾਂ ਵਿਚ ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ ਹੁਣ ਵੱਧ ਜ਼ੁਰਮਾਨਾ ਦੇਣਾ ਪਵੇਗਾ। ਕੇਂਦਰ ਸਰਕਾਰ ਨੇ ਕਮਿਸ਼ਨ ਫਾਰ ਏ ਕਵਾਲਟੀ ਮੈਨੇਜਮੈਂਟ ਇਨ ਨੈਸ਼ਨਲ ਕੈਪੀਟਲ ਰੀਜਨ ਐਂਡ ਐਡਜੋਇਨਿੰਗ ਏਰੀਆਜ਼ ਸੋਧ ਨਿਯਮ 2024 ਲਾਗੂ ਕਰ ਦਿੱਤੇ ਹਨ। ਇਹਨਾਂ ਮੁਤਾਬਕ ਦੋ ਏਕੜ ਤੱਕ ਦੇ ਮਾਲਕ ਕਿਸਾਨ ਨੂੰ ਪਰਾਲੀ ਸਾੜਨ ਲਈ 5 ਹਜ਼ਾਰ ਰੁਪਏ ਵਾਤਾਵਰਣ ਮੁਆਵਜ਼ਾ ਯਾਨੀ ਜ਼ੁਰਮਾਨਾ ਭਰਨਾ ਪਵੇਗਾ। 2 ਤੋਂ 5 ਏਕੜ ਤੱਕ ਦੇ ਮਾਲਕ ਕਿਸਾਨਾਂ ਨੂੰ 10 ਹਜ਼ਾਰ ਰੁਪਏ ਅਤੇ 5 ਏਕੜ ਤੋਂ ਵੱਧ ਮਾਲਕੀ ਵਾਲੇ ਕਿਸਾਨਾਂ ਨੂੰ 30 ਹਜ਼ਾਰ ਰੁਪਏ ਜ਼ੁਰਮਾਨਾ ਭਰਨਾ ਪਵੇਗਾ।