ਸੂਬੇ ਵਿਚ ਬਿਨ੍ਹਾ ਨੰਬਰ ਦੇ ਵਾਹਨ ਸੜਕ `ਤੇ ਮਿਲਣ `ਤੇ ਹੋਵੇਗੀ ਸਖਤ ਕਾਰਵਾਈ

ਚੰਡੀਗੜ੍ਹ, 8 ਨਵੰਬਰ – ਹਰਿਆਣਾ ਦੇ ਟ੍ਰਾਂਸਪੋਰਟ ਮੰਤਰੀ ਅਨਿਲ ਵਿਜ ਨੇ ਟ੍ਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਸੂਬੇ ਵਿਚ ਬਿਨ੍ਹਾਂ ਨੰਬਰ ਦੇ ਕੋਈ ਵੀ ਵਾਹਨ ਸੜਕ `ਤੇ ਨਹੀਂ ਹੋਣਾ ਚਾਹੀਦਾ ਹੈ, ਜੇਕਰ ਅਜਿਹਾ ਕੋਈ ਵੀ ਵਾਹਨ ਅਜਿਹਾ ਪਾਇਆ ਜਾਂਦਾ ਹੈ ਤਾਂ ਉਸ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ । ਇਸਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਨਿਰਦੇਸ਼ ਦਿੱਤੇ ਕਿ ਕੋਈ ਵੀ ਸਰਕਾਰੀ ਬੱਸ ਕਿਸੇ ਵੀ ਪ੍ਰਾਈਵੇਟ ਢਾਬੇ `ਤੇ ਖੜੀ ਨਾ । ਸ੍ਰੀ ਵਿਜ ਅੱਜ ਇੱਥੇ ਟ੍ਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਦੇ ਨਾਲ ਸਮੀਖਿਆ ਮੀਟਿੰਗ ਕਰ ਰਹੇ ਸਨ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਹਨ ਕਿ ਸਾਰੇ ਜਨਰਲ ਮੈਨੇਜਰ ਰੋਜਾਨਾ ਬੱਸ ਸਟੈਂਡ ਚੈਕ ਕਰਨ ਅਤੇ ਸੂਬੇ ਵਿਚ ਬਿਨ੍ਹਾਂ ਪਰਮਿਟ ਦੇ ਚੱਲਣ ਵਾਲੇ ਵਾਹਨਾਂ `ਤੇ ਸਖਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਬੱਸਾਂ ਦੇ ਆਉਣ-ਜਾਣ ਦੇ ਸਮੇਂ ਆਦਿ ਦੀ ਵਿਵਸਥਾ ਨੂੰ ਲੈ ਕੇ ਹਰ ਤਰ੍ਹਾਂ ਨਾਲ ਨਿਗਰਾਨੀ ਕੀਤੀ ਜਾਵੇ।ਬੱਸ ਸਟੈਂਡਾਂ ਦੇ ਜਰੂਰੀ ਕੰਮਾਂ ਨੂੰ ਪਹਿਲ ਦੇ ਆਧਾਰ `ਤੇ ਠੀਕ ਕੀਤਾ ਜਾਵੇ ।

ਟ੍ਰਾਂਸਪੋਰਟ ਮੰਤਰੀ ਅਨਿਲ ਵਿਜ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੂਬੇ ਦੇ ਸਾਰੇ ਬੱਸ ਸਟੈਂਡਾਂ `ਤੇ ਪੀਣ ਦੇ ਪਾਣੀ ਦੀ ਵਿਵਸਥਾ, ਸਾਫ-ਸਫਾਈ, ਯਾਤਰੀਆਂ ਦੇ ਬੈਠਣ ਲਈ ਬੈਂਚ, ਲਾਇਟ ਅਤੇ ਪੱਖਿਆ ਸਮੇਤ ਮੇਂਟੇਨੈਂਸ ਦੇ ਕੰਮਾਂ ਦਾ ਪਹਿਲ ਦੇ ਆਧਾਰ `ਤੇ ਦਰੁਸਤ ਕੀਤਾ ਜਾਵੇ। ਇਸ ਦੇ ਨਾਲ ਹੀ ਉੱਥੇ ਖਾਣ ਪੀਣ ਦੀ ਵਸਤੂਆਂ ਨੂੰ ਰੋਜਾਨਾ ਚੈਕ ਕਰਵਾਇਆ ਜਾਵੇ। ਰੇਲਵੇ ਦੀ ਤਰਜ `ਤੇ ਬੱਸ ਅੱਡਿਆ `ਤੇ ਖੋਲੀ ਜਾਵੇਗੀ ਕੈਂਟੀਨ ਟ੍ਰਾਂਸਪੋਰਟ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜਿਸ ਤਰ੍ਹਾਂ ਨਾਲ ਰੇਲਵੇ ਆਪਣੇ ਯਾਤਰੀਆਂ ਲਈ ਕੈਂਟੀਨ ਬਣਾਈ ਹੋਈ ਹੈ ਇਸੀ ਤਰਜ `ਤੇ ਬੱਸ ਅੱਡਿਆਂ `ਤੇ ਕੈਂਟੀਨ ਬਨਾਉਣ ਦੀ ਸੰਭਾਵਨਾਵਾਂ ਤਲਾਸ਼ੀ ਜਾਵੇ ਤਾਂ ਜੋ ਬੱਸ ਅੱਡੇ `ਤੇ ਆਉਣ ਵਾਲੇ ਯਾਤਰੀਆਂ ਨੂੰ ਬਿਹਤਰ ਵਿਵਸਥਾਵਾਂ ਦਿੱਤੀਆਂ ਜਾ ਸਕਣ। ਸੂਬੇ ਵਿਚ ਸੜਕ ਦੁਰਘਟਨਾਵਾਂ ਨੂੰ ਰੋਕਣ ਲਈ ਹਰ ਸੜਕ `ਤੇ ਲੱਗਣਗੇ ਸਪੀਡ ਬੋਰਡ ਉਨ੍ਹਾਂ ਨੇ ਇਹ ਵੀ ਨਿਰਦੇਸ਼ ਦਿੱਤੇ ਹਨ ਕਿ ਸੂਬੇ ਦੀ ਹਰ ਸੜਕ `ਤੇ ਸਪੀਡ ਬੋਰਡ ਲਗਾਏ ਜਾਣ ਅਤੇ ਨਾਲ ਹੀ ਦੁਰਘਟਨਾ ਹੋਣ ਵਾਲੇ ਸਥਾਨਾਂ ਦੀ ਚੋਣ ਕੀਤੀ ਜਾਵੇ।

ਇਸ ਦਾ ਮੁੱਖ ਉਦੇਸ਼ ਸੂਬੇ ਵਿਚ ਪ੍ਰਤੀ ਸਾਲ ਹੋਣ ਵਾਲੀ ਸੜਕ ਦੁਰਘਟਨਾਵਾਂ ਨੂੰ ਰੋਕਨਾ ਅਤੇ ਘੱਟ ਕਰਨਾ ਹੈ । ਰਮਚਾਰੀਆਂ ਨੂੰ ਸਮੇਂ `ਤੇ ਮਿਲੇਗੀ ਸੈਲਰੀ ਤੇ ਪਦੋਓਨਤੀ ਸ੍ਰੀ ਵਿਜ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਿਭਾਗ ਦੋ ਕਰਮਚਾਰੀਆਂ ਦੀ ਸੈਲਰੀ ਸਮੇਂ `ਤੇ ਮਿਲੇ। ਇਸ ਦੇ ਨਾਲ ਹੀ ਵਿਭਾਗ ਵਿਚ ਕਿਸੇ ਵੀ ਕਰਮਚਾਰੀ ਤੇ ਅਧਿਕਾਰੀ ਦੀ ਪਦੋਓਨਤੀ ਨਹੀਂ ਰੁਕਨੀ ਚਾਹੀਦੀ ਹੈ।ਉਨ੍ਹਾਂ ਨੇ ਕਿਹਾ ਕਿ ਵਾਹਨਾਂ ਦੀ ਫਿਟਨੈਂਸ ਲਈ ਨਵੀਂ ਤਕਨੀਕ ਦੀ ਸਮੱਗਰੀ ਖਰੀਦੀ ਜਾਵੇ। ਟ੍ਰਾਸਪੋਰਟ ਮੰਤਰੀ ਨੇ ਇਹ ਵੀ ਨਿਰਦੇਸ਼ ਦਿੱਤੇ ਕਿ ਬੱਸ ਡਰਾਈਵਰ ਤੇ ਕੰਡਕਟਰ ਦੀ ਫਿਟਨੈਸ ਲਈ ਹਿਕ ਪੋਲਿਸੀ ਤਿਆਰ ਕੀਤੀ ਜਾਵੇ, ਜਿਸ ਵਿਚ ਉਨ੍ਹਾਂ ਦੀ ਵਿਟਨੈਸ ਨਾਲ ਸਬੰਧਿਤ ਨਿਯਮ ਬਣਾਏ ਜਾਣਾ ਟ੍ਰਾਂਸਪੋਰਟ ਮੰਤਰੀ ਨੂੰ ਅਧਿਕਾਰੀਆਂ ਨੇ ਦਸਿਆ ਕਿ ਸੂਬੇ ਵਿਚ 4040 ਬੱਸਾਂ, 24 ਬੱਸ ਡਿਪੇ ਤੇ 13 ਸਬ-ਡਿਪੋ ਹਨ। ਇਸ ਦੇ ਨਾਲ ਹੀ 649 ਰੂਟਾਂ `ਤੇ ਸੂਬੇ ਦੇ ਅੰਦਰ ਰੂਟ, 443 ਸੂਬੇ ਦੇ ਬਾਹਰ ਰੂਟ, 877 ਪਿੰਡਾਂ ਦੇ ਬੈਂਸ ਰੂਟ ਹਨ । ਉਨ੍ਹਾਂ ਦਸਿਆ ਕਿ ਰੋਜਾਨਾ ਲਗਭਗ 11 ਲੱਖ ਕਿਲੋਮੀਟਰ ਬੱਸਾਂ ਚਲਦੀਆਂ ਹਨ। ਜਿਸ ਵਿਚ ਰੋਜਾਨਾ 10 ਲੱਖ ਤੋਂ ਵੱਧ

ਸਾਂਝਾ ਕਰੋ

ਪੜ੍ਹੋ

*ਚੈਕ ਰਿਪਬਲਿਕ ਦੇ ਰਾਜਦੂਤ ਨੇ ਪੰਜਾਬ ਵਿਧਾਨ

ਚੰਡੀਗੜ੍ਹ, 27 ਨਵੰਬਰ(ਗਿਆਨ ਸਿੰਘ/ਏ ਡੀ ਪੀ ਨਿਊਜ) ਭਾਰਤ ਵਿੱਚ ਚੈਕ...