ਫਾਉਂਡਰ ਚੇਅਰਮੈਨ ਸੁਰੇਸ਼ ਮੱਲ੍ਹਣ ਯੂ.ਐਸ.ਏ. ਨੇ ਕੀਤੀ ਸਰਬ ਨੌਜਵਾਨ ਸਭਾ ਦੇ ਕਾਰਜਾਂ ਦੀ ਸਮੀਖਿਆ

* ਕਿਹਾ- ਉੱਮੀਦ ਤੋਂ ਜਿਆਦਾ ਕਾਮਯਾਬੀ ਨਾਲ ਕੰਮ ਕਰ ਰਹੀ ਸਭਾ
* ਵੋਕੇਸ਼ਨਲ ਸੈਂਟਰ ‘ਚ ਜਲਦ ਸ਼ੁਰੂ ਹੋਵੇਗਾ ਹੈਲਥ ਕੇਅਰ ਕੋਰਸ – ਸੁਖਵਿੰਦਰ ਸਿੰਘ
ਫਗਵਾੜਾ 9 ਨਵੰਬਰ (ਏ.ਡੀ.ਪੀ ਨਿਯੂਜ਼) – ਸਮਾਜ ਸੇਵਾ ਦੇ ਖੇਤਰ ‘ਚ ਪਿਛਲੇ ਕਰੀਬ 35 ਸਾਲਾਂ ਤੋਂ ਸਰਗਰਮ ਜੱਥੇਬੰਦੀ ਸਰਬ ਨੌਜਵਾਨ ਸਭਾ ਰਜਿ. ਫਗਵਾੜਾ ਦੇ ਫਾਉਂਡਰ ਚੇਅਰਮੈਨ ਅਤੇ ਐਨ.ਆਰ.ਆਈ. ਸੁਰੇਸ਼ ਮੱਲ੍ਹਣ ਯੂ.ਐਸ.ਏ. ਦਾ ਵਤਨ ਫੇਰੀ ਮੌਕੇ ਸਭਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਸਥਾਨਕ ਹੋਟਲ ਰੀਜੈਂਟਾ ਵਿਖੇ ਸਮੂਹ ਅਹੁਦੇਦਾਰਾਂ ਤੇ ਮੈਂਬਰਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਦੌਰਾਨ ਆਯੋਜਿਤ ਮੀਟਿੰਗ ਦੀ ਪ੍ਰਧਾਨਗੀ ਸਭਾ ਦੇ ਮੁੱਖ ਸਰਪ੍ਰਸਤ ਸਤਪਾਲ ਲਾਂਬਾ ਨੇ ਕੀਤੀ। ਸਭਾ ਦੀ ਸਲਾਹਕਾਰ ਕਮੇਟੀ ਦੇ ਮੈਂਬਰਾਂ ਤਵਿੰਦਰ ਰਾਮ ਚੇਅਰਮੈਨ ਮਾਰਕੀਟ ਕਮੇਟੀ ਅਤੇ ਸੰਤੋਸ਼ ਕੁਮਾਰ ਗੋਗੀ ਜ਼ਿਲ੍ਹਾ ਪ੍ਰਧਾਨ ਐੱਸ.ਸੀ.ਵਿੰਗ ਆਮ ਆਦਮੀ ਪਾਰਟੀ ਵਲੋਂ ਫਾਉਂਡੇਰ ਚੇਅਰਮੈਨ ਸੁਰੇਸ਼ ਮੱਲ੍ਹਣ ਨੂੰ ਸਭਾ ਦੀਆਂ ਗਤੀਵਿਧੀਆਂ ਨਾਲ ਜਾਣੂ ਕਰਵਾਇਆ।

ਉਹਨਾਂ ਦੱਸਿਆ ਕਿ ਅਕਤੂਬਰ ਮਹੀਨੇ ਵਿਚ 9 ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦਾ ਸਮੂਹਿਕ ਵਿਆਹ ਸਮਾਗਮ ਹਰ ਸਾਲ ਦੀ ਤਰ੍ਹਾਂ ਬਹੁਤ ਹੀ ਵਧੀਆ ਢੰਗ ਨਾਲ ਸੰਪਨ ਹੋਇਆ। ਜਿਸ ਵਿਚ ਪੰਜਾਬ ਭਰ ਤੋਂ ਸਿਆਸੀ ਆਗੂਆਂ, ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਸਮਾਜਿਕ ਤੇ ਧਾਰਮਿਕ ਖੇਤਰ ਦੇ ਮੋਹਤਵਰ ਵਿਅਕਤੀਆਂ ਨੇ ਨਵਵਿਆਹੇ ਜੋੜਿਆਂ ਨੂੰ ਅਸ਼ੀਰਵਾਦ ਦਿੱਤਾ। ਇਸ ਤੋਂ ਇਲਾਵਾ ਲੋੜਵੰਦ ਮਰੀਜਾਂ ਦੀਆਂ ਅੱਖਾਂ ਦੇ ਆਪ੍ਰੇਸ਼ਨ, ਵਾਤਾਵਰਣ ਸੁਰੱਖਿਆ ਨੂੰ ਸਮਰਪਿਤ ਪ੍ਰੋਗਰਾਮ ਤੇ ਹੋਰ ਵੀ ਬਹੁਤ ਸਾਰੇ ਸਮਾਜ ਸੇਵੀ ਕਾਰਜ ਲਗਾਤਾਰ ਜਾਰੀ ਹਨ। ਸਭਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਨੇ ਫਾਉਂਡਰ ਚੇਅਰਮੈਨ ਸੁਰੇਸ਼ ਮੱਲ੍ਹਣ ਨੂੰ ਦੱਸਿਆ ਕਿ ਸਭਾ ਵਲੋਂ ਸਕੀਮ ਨੰਬਰ 3 ਹੁਸ਼ਿਆਰਪੁਰ ਰੋਡ ਫਗਵਾੜਾ ਵਿਖੇ ਚਲਾਏ ਜਾ ਰਹੇ ਵੋਕੇਸ਼ਨ ਸੈਂਟਰ ਵਿਚ ਲੜਕੀਆਂ ਨੂੰ ਸੋਸਵਾ ਪੰਜਾਬ ਦੇ ਸਹਿਯੋਗ ਨਾਲ ਸਿਲਾਈ, ਕਟਾਈ, ਬਿਉਟੀਸ਼ੀਅਨ ਅਤੇ ਕੰਪਿਉਟਰ ਕੋਰਸ ਕਰਵਾਏ ਜਾ ਰਹੇ ਹਨ।

ਸੈਂਕੜੇ ਲੜਕੀਆਂ ਨੇ ਸਫਲਤਾ ਨਾਲ ਕੋਰਸ ਪੂਰਾ ਕੀਤਾ ਹੈ ਅਤੇ ਕੋਰਸ ਪੂਰਾ ਕਰਨ ਤੋਂ ਬਾਅਦ ਲੜਕੀਆਂ ਨੂੰ ਰੁਜਗਾਰ ਦੇ ਸਾਧਨ ਵੀ ਸਭਾ ਵਲੋਂ ਮੁਹੱਈਆ ਕਰਵਾਏ ਜਾਂਦੇ ਹਨ। ਆਉਂਦੇ ਦਿਨਾਂ ਵਿਚ ਜਲਦੀ ਹੀ ਹੈਲਥ ਕੇਅਰ ਦਾ ਨਵਾਂ ਕੋਰਸ ਵੀ ਸ਼ੁਰੂ ਕੀਤਾ ਜਾ ਰਿਹਾ ਹੈ। ਸੁਰੇਸ਼ ਮੱਲ੍ਹਣ ਨੇ ਸਭਾ ਦੀਆਂ ਸਮਾਜ ਸੇਵੀ ਕਾਰਗੁਜਾਰੀਆਂ ਪ੍ਰਤੀ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸਰਬ ਨੌਜਵਾਨ ਸਭਾ ਦਾ ਗਠਨ ਕਰੀਬ 35 ਸਾਲ ਪਹਿਲਾਂ ਜਿਸ ਉੱਮੀਦ ਦੇ ਨਾਲ ਕੀਤਾ ਸੀ, ਇਹ ਉਸ ਉੱਮੀਦ ਤੋਂ ਵੀ ਵੱਧ ਕਾਮਯਾਬੀ ਨਾਲ ਕੰਮ ਕਰ ਰਹੀ ਹੈ। ਜਿਸ ਦੇ ਲਈ ਸਭਾ ਦੇ ਸਮੂਹ ਅਹੁਦੇਦਾਰ ਤੇ ਮੈਂਬਰ ਵਧਾਈ ਦੇ ਪਾਤਰ ਹਨ। ਉਹਨਾਂ ਭਰੋਸਾ ਦਿੱਤਾ ਕਿ ਸਭਾ ਦੀ ਬਿਹਤਰੀ ਅਤੇ ਸਮਾਜ ਸੇਵੀ ਪ੍ਰੋਜੈਕਟਾਂ ਨੂੰ ਹੋਰ ਵੀ ਵਧੀਆ ਢੰਗ ਨਾਲ ਨੇਪਰੇ ਚਾੜ੍ਹਨ ਵਿਚ ਉਹ ਹਮੇਸ਼ਾ ਸਹਿਯੋਗ ਦਿੰਦੇ ਰਹਿਣਗੇ। ਸਭਾ ਵਲੋਂ ਫਾਉਂਡੇਰ ਚੇਅਰਮੈਨ ਸੁਰੇਸ਼ ਮੱਲ੍ਹਣ ਦੀ ਆਮਦ ਦੀ ਖੁਸ਼ੀ ਵਿਚ ਕੇਕ ਕੱਟਿਆ ਗਿਆ।

ਉਹਨਾਂ ਨੂੰ ਲੋਈ ਅਤੇ ਯਾਦਗਾਰੀ ਚਿੰਨ੍ਹ ਭੇਂਟ ਕਰਕੇ ਸਨਮਾਨਤ ਵੀ ਕੀਤਾ ਗਿਆ। ਸਟੇਜ ਦੀ ਸੇਵਾ ਲੈਕਚਰਾਰ ਹਰਜਿੰਦਰ ਗੋਗਨਾ ਨੇ ਬਾਖ਼ੂਬੀ ਨਿਭਾਈ। ਇਸ ਮੌਕੇ ਪਰਮਜੀਤ ਸਿੰਘ ਖੁਰਾਣਾ ਸਾਬਕਾ ਕੌਂਸਲਰ, ਰਣਜੀਤ ਮੱਲ੍ਹਣ ਕਨੇਡਾ, ਇੰਦਰਜੀਤ ਕਾਲੜਾ, ਐਚ.ਐਸ.ਰਾਜਾ, ਰਾਜਕੁਮਾਰ ਕਨੌਜੀਆ ਸੀਨੀਅਰ ਉਪ ਪ੍ਰਧਾਨ, ਰਵਿੰਦਰ ਸਿੰਘ ਰਾਏ ਉਪ ਪ੍ਰਧਾਨ, ਡਾ. ਵਿਜੇ ਕੁਮਾਰ ਜਨਰਲ ਸਕੱਤਰ, ਰਾਮ ਸਕੂਜਾ ਮੋਹਨ ਸਵੀਟਸ, ਜੁਣੇਸ਼ ਜੈਨ, ਜੋਗਿੰਦਰ ਕੁਮਾਰ ਜੇ.ਕੇ ਢਾਬਾ, ਪਰਮਜੀਤ ਰਾਏ, ਆਰ.ਪੀ. ਸ਼ਰਮਾ, ਜਗਜੀਤ ਸੇਠ ਮੈਨੇਜਰ, ਨਰਿੰਦਰ ਸੈਣੀ, ਸਾਹਿਬਜੀਤ ਸਾਬੀ, ਅਸ਼ੋਕ ਕੁਮਾਰ ਡੀ. ਪੀ., ਜਸ਼ਨ ਮਹਿਰਾ, ਮਨਦੀਪ ਬਾਸੀ, ਵਿੱਕੀ ਸਿੰਘ, ਗੁਰਦੀਪ ਸਿੰਘ ਤੁਲੀ ਕੋਆਰਡੀਨੇਟਰ ਵਪਾਰ ਸੈਲ ਆਪ ਫਗਵਾੜਾ, ਅਸ਼ੋਕ ਸ਼ਰਮਾ ਤੋਂ ਇਲਾਵਾ ਸੀਨੀਅਰ ਮਹਿਲਾ ਆਪ ਆਗੂ ਪ੍ਰਿਤਪਾਲ ਕੌਰ ਤੁਲੀ, ਰਾਕੇਸ਼ ਕੋਛੜ ਆਦਿ ਹਾਜ਼ਰ ਸਨ।

ਸਾਂਝਾ ਕਰੋ

ਪੜ੍ਹੋ

*ਚੈਕ ਰਿਪਬਲਿਕ ਦੇ ਰਾਜਦੂਤ ਨੇ ਪੰਜਾਬ ਵਿਧਾਨ

ਚੰਡੀਗੜ੍ਹ, 27 ਨਵੰਬਰ(ਗਿਆਨ ਸਿੰਘ/ਏ ਡੀ ਪੀ ਨਿਊਜ) ਭਾਰਤ ਵਿੱਚ ਚੈਕ...