ਸੁਖਜਿੰਦਰ ਸਿੰਘ ਰੰਧਾਵਾ ਨੇ ਅਰਵਿੰਦ ਕੇਜਰੀਵਾਲ ਨੂੰ ਭੇਜਿਆ ਲੀਗਲ ਨੋਟਿਸ

 

ਗੁਰਦਾਸਪੁਰ, 11 ਨਵੰਬਰ – ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਨੇ ਪਿਛਲੇ ਕੱਲ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਹਲਕਾ ਡੇਰਾ ਬਾਬਾ ਨਾਨਕ ਵਿਖੇ ਇਕ ਚੁਣਾਵੀ ਰੈਲੀ ਦੌਰਾਨ ਉਹਨਾਂ ਨੂੰ ਬੇਈਮਾਨ ਕਹਿਣ ਤੇ ਉਨ੍ਹਾਂ ਨੂੰ ਕਾਨੂੰਨੀ ਨੋਟਿਸ ਭੇਜ ਕਿ ਮਾਫ਼ੀ ਮੰਗਣ ਲ‌ਈ ਕਿਹਾ ਗਿਆ ਹੈ ਉਹਨਾਂ ਅਰਵਿੰਦ ਕੇਜਰੀਵਾਲ ਨੂੰ ਕਿਹਾ ਕਿ ਦਿੱਲੀ ਸਰਾਬ ਘੁਟਾਲੇ ਵਿੱਚ ਤੁਸੀਂ ਜੇਲ੍ਹ ਗ‌ਏ ਸੀ ਹੁਣ ਤੁਸੀ ਜਮਾਨਤ ਤੇ ਬਾਹਰ ਹੋ ਤੇ ਬੇਈਮਾਨ ਮੈਨੂੰ ਦੱਸ ਰਹੇ ਹੋ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਜੇਕਰ ਅਰਵਿੰਦ ਕੇਜਰੀਵਾਲ ਨੇ ਉਹਨਾਂ ਨੂੰ ਬੇਈਮਾਨ ਕਹਿਣ ਤੇ ਮਾਫ਼ੀ ਨਾ ਮੰਗੀ ਤਾਂ ਉਹ ਆਪ ਸੁਪਰੀਮੋ ਵਿਰੁੱਧ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਮਾਣਹਾਨੀ ਕੇਸ਼ ਦਾਇਰ ਕਰਨਗੇ ਮੀਡੀਆ ਨੂੰ ਇਹ ਜਾਣਕਾਰੀ ਉਹਨਾਂ ਦੇ ਨਜ਼ਦੀਕੀ ਸਾਥੀ ਕਿਸ਼ਨ ਚੰਦਰ ਮਹਾਜ਼ਨ ਨੇ ਪੱਤਰਕਾਰਾਂ ਨਾਲ ਸਾਂਝੀ ਕੀਤੀ।

ਸਾਂਝਾ ਕਰੋ

ਪੜ੍ਹੋ

ਸੁਪਰੀਮ ਕੋਰਟ ਨੇ ਮਹਿਲਾ ਪੁਲਿਸ ਅਧਿਕਾਰੀ ਨੂੰ

ਨਵੀਂ ਦਿੱਲੀ, 15 ਨਵੰਬਰ – ਸੁਪਰੀਮ ਕੋਰਟ ਨੇ ਉੜੀਸਾ ਦੇ...