ਦੇਸ਼ ਦੇ 10 ਸੂਬਿਆਂ ਵਿੱਚ ਜ਼ਿਮਨੀ ਚੋਣਾਂ ਲਈ ਵੋਟਿੰਗ ਜਾਰੀ

ਨਵੀਂ ਦਿੱਲੀ, 13 ਨਵੰਬਰ – ਦੇਸ਼ ਦੇ 10 ਸੂਬਿਆਂ ਦੀਆਂ 31 ਵਿਧਾਨ ਸਭਾ ਸੀਟਾਂ ਦੇ ਨਾਲ-ਨਾਲ ਕੇਰਲ ਦੇ ਵਾਇਨਾਡ ਲੋਕ ਸਭਾ ਹਲਕੇ ਲਈ ਜ਼ਿਮਨੀ ਚੋਣਾਂ ਲਈ ਵੋਟਿੰਗ ਸ਼ੁਰੂ ਹੋ ਚੁੱਕੀ ਹੈ, ਵਾਇਨਾਡ ਤੋਂ ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਚੋਣ ਮੈਦਾਨ ’ਚ ਹੈ। ਦਿਲਚਸਪ ਗੱਲ ਇਹ ਹੈ ਕਿ ਭਾਵੇਂ ਇਨ੍ਹਾਂ ਜ਼ਿਮਨੀ ਚੋਣਾਂ ਦਾ ਸਰਕਾਰਾਂ ’ਤੇ ਕੋਈ ਅਸਰ ਨਹੀਂ ਪਵੇਗਾ, ਪਰ ਇਨ੍ਹਾਂ ਨੂੰ ਕਾਂਗਰਸ ਅਤੇ ਇੰਡੀਆ ਸਮੂਹ ਲਈ ਇੱਕ ਵੱਡੀ ਪ੍ਰੀਖਿਆ ਵਜੋਂ ਦੇਖਿਆ ਜਾ ਰਿਹਾ ਹੈ, ਜੋ ਹਾਲ ਹੀ ਦੀਆਂ ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਇੱਕਜੁੱਟ ਪ੍ਰਦਰਸ਼ਨ ਕਰਨ ਵਿੱਚ ਅਸਫ਼ਲ ਰਹੇ ਹਨ।

ਵਾਇਨਾਡ ਦੇ ਨਾਲ-ਨਾਲ ਰਾਜਸਥਾਨ ਦੀਆਂ ਸੱਤ, ਪੱਛਮੀ ਬੰਗਾਲ ਦੀਆਂ ਛੇ, ਅਸਾਮ ਦੀਆਂ ਪੰਜ, ਬਿਹਾਰ ਦੀਆਂ ਚਾਰ, ਕਰਨਾਟਕ ਦੀਆਂ ਤਿੰਨ, ਮੱਧ ਪ੍ਰਦੇਸ਼ ਦੀਆਂ ਦੋ ਸੀਟਾਂ ਅਤੇ ਛੱਤੀਸਗੜ੍ਹ, ਗੁਜਰਾਤ, ਕੇਰਲਾ ਅਤੇ ਮੇਘਾਲਿਆ ਦੀ ਇੱਕ-ਇੱਕ ਸੀਟ ’ਤੇ ਵੀ ਵੋਟਾਂ ਪੈਣਗੀਆਂ। ਵੋਟਾਂ ਦੀ ਗਿਣਤੀ 23 ਨਵੰਬਰ ਨੂੰ ਹੋਵੇਗੀ। ਹਾਲਾਂਕਿ ਸਿੱਕਮ ਦੀਆਂ ਦੋ ਸੀਟਾਂ ਸੋਰੇਂਗ-ਚਕੁੰਗ ਅਤੇ ਨਾਮਚੀ-ਸਿੰਘਿਥਾਂਗ ਲਈ ਵੀ ਪੋਲਿੰਗ ਤੈਅ ਸੀ, ਪਰ ਸਿੱਕਮ ਕ੍ਰਾਂਤੀਕਾਰੀ ਮੋਰਚਾ (SKM) ਦੇ ਉਮੀਦਵਾਰ ਆਦਿਤਿਆ ਗੋਲੇ ਅਤੇ ਸਤੀਸ਼ ਚੰਦਰ ਰਾਏ ਨੂੰ ਉਨ੍ਹਾਂ ਦੇ ਵਿਰੋਧੀਆਂ ਦੇ ਹਟਣ ਤੋਂ ਬਾਅਦ ਪਹਿਲਾਂ ਹੀ ਨਿਰਵਿਰੋਧ ਐਲਾਨ ਦਿੱਤਾ ਗਿਆ ਹੈ।

ਸਾਂਝਾ ਕਰੋ

ਪੜ੍ਹੋ

ਮੱਥੇ ਦੀਆਂ ਝੁਰੜੀਆਂ/ ਪ੍ਰਿੰ.ਗੁਰਮੀਤ ਸਿੰਘ ਪਲਾਹੀ

ਮੱਥੇ ਦੀਆਂ ਝੁਰੜੀਆਂ/ ਗੁਰਮੀਤ ਸਿੰਘ ਪਲਾਹੀ ਹੱਥਾਂ ਦੀਆਂ ਲਕੀਰਾਂ ਵਾਂਗਰ...