ਸ੍ਰੀ ਮੁਕਤਸਰ ਸਾਹਿਬ, 12 ਨਵੰਬਰ – ਧੂਰੀ ਦੇ ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ, ਜੋ ਲੋਕ ਸਭਾ ਚੋਣਾਂ ’ਚ ਕਾਂਗਰਸ ਤੋਂ ਨਾਰਾਜ਼ ਹੋ ਕੇ ‘ਆਪ’ ਵਿੱਚ ਸ਼ਾਮਲ ਹੋ ਗਏ ਸਨ, ਅੱਜ ਗਿੱਦੜਬਾਹਾ ’ਚ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਚੋਣ ਪ੍ਰਚਾਰ ਕਰਦੇ ਦਿਖਾਈ ਦਿੱਤੇ। ਗੋਲਡੀ ਨੇ ਅੰਮ੍ਰਿਤਾ ਵੜਿੰਗ ਦੇ ਹੱਕ ’ਚ ਪ੍ਰਚਾਰ ਕੀਤਾ। ਸਾਬਕਾ ਵਿਧਾਇਕ ਗੋਲਡੀ ਬਰਨਾਲਾ ਜ਼ਿਮਨੀ ਚੋਣ ਲਈ ‘ਆਪ’ ਵੱਲੋਂ ਟਿਕਟ ਨਾ ਦਿੱਤੇ ਜਾਣ ਤੋਂ ਖ਼ਫ਼ਾ ਹਨ। ਇਸ ਮਗਰੋਂ ਉਨ੍ਹਾਂ ਆਖਿਆ ਸੀ ਕਿ ਉਹ ਹੁਣ ਉਹ ਕਿਸੇ ਪਾਰਟੀ ਦਾ ਹਿੱਸਾ ਨਹੀਂ ਹਨ। ਕਾਂਗਰਸ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਬਾਜਵਾ ਨੇ ਕਿਹਾ ਸੀ ਕਿ ਗੋਲਡੀ ਨੂੰ ਹੁਣ ਮੁੱਖ ਮੰਤਰੀ ਭਗਵੰਤ ਮਾਨ ਨਾਲ ਪਾਈ ਜੱਫੀ ਦਾ ਆਨੰਦ ਲੈਣਾ ਚਾਹੀਦਾ ਹੈ। ਕਾਂਗਰਸ ਵਿੱਚ ਉਸ ਲਈ ਕੋਈ ਥਾਂ ਨਹੀਂ ਹੈ।