ਅੰਮ੍ਰਿਤਸਰ, 13 ਨਵੰਬਰ (ਗਿਆਨ ਸਿੰਘ/ਏ.ਡੀ.ਪੀ ਨਿਊਜ਼) – ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਅਧੀਨ ਚੱਲ ਰਹੇ ਸਹਿਯੋਗ ਹਾਫ ਵੇਅ ਹੋਮ, ਨਾਰੀ ਨਿਕੇਤਨ ਕੰਪਲੈਕਸ, ਅੰਮ੍ਰਿਤਸਰ ਵਿਖੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਸ੍ਰੀਮਤੀ ਮੀਨਾ ਦੇਵੀ ਦੇ ਸਹਿਯੋਗ ਨਾਲ ਬਾਲ ਦਿਵਸ ਮਨਾਇਆ ਗਿਆ । ਇਸ ਮੋਕੇ ਸਹਿਯੋਗ ਹਾਫ ਵੇਅ ਹੋਮ ਵਿਖੇ ਰਹਿ ਰਹੀਆਂ ਵਿਸ਼ੇਸ਼ ਜਰੂਰਤਾਂ ਵਾਲੀਆਂ ਬੱਚੀਆਂ ਨੇ ਅਲੱਗ-ਅਲੱਗ ਤਰਾਂ ਦੀਆਂ ਸਭਿਆਚਾਰਕ ਗਤੀਵਿਧੀਆਂ ਪੇਸ਼ ਕੀਤੀਆਂ ਗਈਆਂ ਜਿਸ ਵਿੱਚ ਸਹਿਵਾਸਣਾਂ ਵਲੋ ਡਾਂਸ ਪੇਸ਼ ਕੀਤਾ ਗਿਆ ।
ਸੰਸਥਾ ਦੀਆਂ ਸਹਿਵਾਸਣਾਂ ਨੇ ਆਪਣੇ ਹੱਥੀਂ ਤਿਆਰ ਕੀਤੇ ਦੁਪਟੇ, ਦੀਵੇ, ਮੋਮਬੱਤੀਆਂ ਦੀ ਪ੍ਰਦਰਸ਼ਨੀ ਲਗਾਈ । ਇਸ ਮੋਕੇ ਮੈਡਮ ਸੋਨਮ, ਸਹਾਇਕ ਕਮਿਸ਼ਨਰ (ਯੂ.ਟੀ.) ਨੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ ਅਤੇ ਬੱਚਿਆਂ ਦੀ ਹੋਂਸਲਾ ਅਫਜਾਈ ਕੀਤੀ । ਮਿਸ ਸਵਿਤਾ ਰਾਣੀ, ਸੁਪਰਡੈਂਟ, ਸਹਿਯੋਗ ਹਾਫ ਵੇਅ ਹੋਮ ਨੇ ਮੁੱਖ ਮਹਿਮਾਨ ਨੂੰ ਸੰਸਥਾ ਦੀਆਂ ਗਤੀਵਿਧੀਆਂ ਅਤੇ ਕਾਰੁਜ਼ਕਾਰੀ ਬਾਰੇ ਜਾਣੂ ਕਰਵਾਇਆ । ਇਸ ਮੋਕੇ ਮਿਸ ਸਵਿਤਾ ਰਾਣੀ, ਸੁਪਰਡੈਂਟ, ਸਹਿਯੋਗ ਹਾਫ ਵੇਅ ਹੋਮ, ਸੁਪਰਡੈਂਟ ਸਟੇਟ ਆਫਟਰ ਕੇਅਰ ਹੋਮ, ਸੁਪਰਡੈਂਟ ਸਪੈਸ਼ਲ ਹੋਮ ਫਾਰ ਗਰਲਜ਼, ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਲੋਕਲ ਦਾਨੀ ਅਤੇ ਸਮੂਹ ਸਟਾਫ ਮੋਜੂਦ ਰਹੇ।