ਸ਼੍ਰੋਮਣੀ ਅਕਾਲੀ ਦਲ ਨੂੰ ਪਿਆ ਵੱਡਾ ਘਾਟਾ, ਇਸ ਨਾਮੀ ਆਗੂ ਦਾ ਹੋਇਆ ਦੇਹਾਂਤ

ਬਠਿੰਡਾ, 13 ਨਵੰਬਰ – ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਘਾਟਾ ਪੈ ਗਿਆ ਹੈ। ਉੱਘੇ ਵਾਤਾਵਰਨ ਪ੍ਰੇਮੀ, ਸੇਵਾਮੁਕਤ ਪ੍ਰਿੰਸੀਪਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਕੌਂਸਲ ਦੇ ਮੈਂਬਰ ਜਗਸ਼ੇਰ ਸਿੰਘ ਸਿੱਧੂ (63) ਦਾ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ, ਜਿਸ ਕਾਰਨ ਪਾਰਟੀ ਦੇ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ।ਸ਼੍ਰੋਮਣੀ ਅਕਾਲੀ ਦਲ ਵੱਲੋਂ ਦੁੱਖ ਪ੍ਰਗਟ ਕਰਦੇ ਹੋਏ ਭਾਵੁਕ ਪੋਸਟ ਸਾਂਝੀ ਕੀਤੀ ਗਈ ਹੈ। ਜਿਸ ਵਿਚ ਲਿਖਿਆ ਹੈ- ”ਸ਼੍ਰੋਮਣੀ ਅਕਾਲੀ ਦਲ ਜਰਨਲ ਕੌਂਸਲ ਮੈਂਬਰ ਸ. ਜਗਸ਼ੇਰ ਸਿੰਘ ਸਿੱਧੂ ਜੀ ਦਿਲ ਦਾ ਦੌਰਾ ਪੈਣ ਕਾਰਨ ਅਕਾਲ ਚਲਾਣਾ ਕਰ ਗਏ, ਸ਼੍ਰੋਮਣੀ ਅਕਾਲੀ ਦਲ ਉਹਨਾਂ ਦੇ ਦਿਹਾਂਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਾ ਹੈ। ਵਾਹਿਗੁਰੂ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ।

ਉਨ੍ਹਾਂ ਦਾ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਪੂਹਲੀ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਜਾਏਗਾ। ਇਸ ਮੌਕੇ ਸੁਖਬੀਰ ਸਿੰਘ ਬਾਦਲ, ਹਰਸਿਮਰਤ ਕੌਰ ਬਾਦਲ, ਬਲਵਿੰਦਰ ਸਿੰਘ ਭੂੰਦੜ, ਜਗਸੀਰ ਸਿੰਘ ਜੱਗਾ ਕਲਿਆਣ, ਬਲਕਾਰ ਸਿੰਘ ਬਰਾੜ ਸਮੇਤ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਪੀੜਤ ਪਰਿਵਾਰ ਨਾਲ ਹਮਦਰਦੀ ਪ੍ਰਗਟਾਉਂਦਿਆਂ ਕਿਹਾ ਕਿ ਜਗਸ਼ੇਰ ਦੀ ਮੌਤ ਨਾਲ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।

ਸਾਂਝਾ ਕਰੋ

ਪੜ੍ਹੋ