ਪਰਵਾਸੀਆਂ ਵੱਲੋਂ ਪੰਜਾਬੀ ਨਾਬਾਲਗ ਦਾ ਕਤਲ

ਮੁਹਾਲੀ, 14 ਨਵੰਬਰ – ਇੱਥੋਂ ਦੇ ਸੈਕਟਰ-68 (ਪਿੰਡ ਕੁੰਭੜਾ) ਵਿੱਚ ਪਰਵਾਸੀਆਂ ਨੇ ਇੱਕ ਪੰਜਾਬੀ ਨਾਬਾਲਗ ਦਾ ਕਤਲ ਕਰ ਦਿੱਤਾ ਅਤੇ ਦੂਜੇ ਨੂੰ ਜ਼ਖ਼ਮੀ ਕਰ ਦਿੱਤਾ। ਮ੍ਰਿਤਕ ਦੀ ਪਛਾਣ ਦਮਨਪ੍ਰੀਤ ਸਿੰਘ (17) ਤੇ ਜ਼ਖਮੀ ਦੀ ਦਿਲਪ੍ਰੀਤ ਸਿੰਘ (16) ਵਜੋਂ ਹੋਈ ਹੈ। ਉਧਰ, ਡੀਐੱਸਪੀ ਹਰਸਿਮਰਨ ਸਿੰਘ ਬੱਲ ਨੇ ਦੇਰ ਸ਼ਾਮ ਦਾਅਵਾ ਕੀਤਾ ਕਿ ਦਿਲਪ੍ਰੀਤ ਦੀ ਮੌਤ ਨਹੀਂ ਹੋਈ ਤੇ ਉਸ ਦੀ ਹਾਲਤ ਨਾਜ਼ੁਕ ਹੈ ਤੇ ਉਹ ਵੈਂਟੀਲੇਟਰ ’ਤੇ ਹੈ। ਉਸ ਦਾ ਤਿੰਨ ਡਾਕਟਰਾਂ ਦੇ ਬੋਰਡ ਵੱਲੋਂ ਇਲਾਜ ਚੱਲ ਰਿਹਾ ਹੈ। ਦੋਵੇਂ ਪਿੰਡ ਕੁੰਭੜਾ ਦੇ ਵਾਸੀ ਹਨ। ਹਮਲਾਵਰ ਵੀ ਕੁੰਭੜਾ ਵਿੱਚ ਹੀ ਪੀਜੀ ਵਿੱਚ ਰਹਿੰਦੇ ਸਨ, ਜੋ ਮਗਰੋਂ ਫ਼ਰਾਰ ਹੋ ਗਏ।

ਮ੍ਰਿਤਕ ਨੌਜਵਾਨ ਦਮਨਪ੍ਰੀਤ ਸਿੰਘ ਦੇ ਪਿਤਾ ਬਲਵਿੰਦਰ ਸਿੰਘ ਦੇ ਬਿਆਨਾਂ ’ਤੇ ਸੈਂਟਰਲ ਥਾਣਾ ਫੇਜ਼-8 ਵਿੱਚ ਲੰਘੀ ਰਾਤ ਹੀ ਹਮਲਾਵਰਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਸੀ ਪਰ ਅੱਜ ਸਵੇਰੇ ਪੀੜਤ ਪਰਿਵਾਰ ਅਤੇ ਪਿੰਡ ਵਾਸੀਆਂ ਨੇ ਦਮਨਪ੍ਰੀਤ ਦੀ ਲਾਸ਼ ਏਅਰਪੋਰਟ ਰੋਡ ’ਤੇ ਰੱਖ ਕੇ ਚੱਕਾ ਜਾਮ ਕਰ ਦਿੱਤਾ। ਉਨ੍ਹਾਂ ਐਲਾਨ ਕੀਤਾ ਕਿ ਜਦੋਂ ਤੱਕ ਹਮਲਾਵਰ ਫੜੇ ਨਹੀਂ ਜਾਂਦੇ, ਉਦੋਂ ਤੱਕ ਲਾਸ਼ ਦਾ ਅੰਤਿਮ ਸੰਸਕਾਰ ਨਹੀਂ ਕਰਨਗੇ। ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਦਮਨਪ੍ਰੀਤ ਸਿੰਘ ਆਪਣੇ ਦੋਸਤ ਦਿਲਪ੍ਰੀਤ ਸਿੰਘ ਨਾਲ ਬੈਠਾ ਸੀ। ਇਸ ਦੌਰਾਨ ਪਰਵਾਸੀ ਨੌਜਵਾਨ ਆਕਾਸ਼ ਦਾ ਮੋਟਰਸਾਈਕਲ ਦਮਨਪ੍ਰੀਤ ਅਤੇ ਦਿਲਪ੍ਰੀਤ ਨਾਲ ਟਕਰਾ ਗਿਆ ਅਤੇ ਉਨ੍ਹਾਂ ਵਿਚਾਲੇ ਬਹਿਸ ਹੋ ਗਈ। ਤਕਰਾਰ ਮਗਰੋਂ ਮੋਟਰਸਾਈਕਲ ਚਾਲਕ ਉੱਥੋਂ ਚਲਾ ਗਿਆ ਪਰ ਫੇਰ ਸਾਥੀਆਂ ਨਾਲ ਉੱਥੇ ਆ ਗਿਆ ਅਤੇ ਦੋਵਾਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਪਿੰਡ ਵਾਸੀ ਦੋਵਾਂ ਨੂੰ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਦਮਨਪ੍ਰੀਤ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ ਜਦੋਂ ਕਿ ਦਿਲਪ੍ਰੀਤ ਸਿੰਘ ਦਾ ਇਲਾਜ ਚੱਲ ਰਿਹਾ ਹੈ। ਪੁਲੀਸ ਨੇ ਪੀਜੀ ਮਾਲਕ ਪ੍ਰਵੀਨ ਕੁਮਾਰ ਖ਼ਿਲਾਫ਼ ਕੇਸ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ। ਖਬਰ ਲਿਖੇ ਜਾਣ ਤਕ ਧਰਨਾ ਜਾਰੀ ਸੀ।

ਸਾਂਝਾ ਕਰੋ

ਪੜ੍ਹੋ

ਸੁਪਰੀਮ ਕੋਰਟ ਨੇ ਮਹਿਲਾ ਪੁਲਿਸ ਅਧਿਕਾਰੀ ਨੂੰ

ਨਵੀਂ ਦਿੱਲੀ, 15 ਨਵੰਬਰ – ਸੁਪਰੀਮ ਕੋਰਟ ਨੇ ਉੜੀਸਾ ਦੇ...