ਚੰਡੀਗੜ੍ਹ, 22 ਨਵੰਬਰ – ਰਾਜ ਸਿਖਿਆ ਵਿਭਾਗ ਵਲੋਂ ਕੀਤੀ ਗਈ 4161 ਅਤੇ 598 ਮਾਸਟਰ ਕਾਡਰ ਦੀ ਭਰਤੀ ਲਈ ਸਟੇਸ਼ਨ ਅਲਾਟਮੈਂਟ ਉਪਰੰਤ ਪੋਸਟਿੰਗ ਆਡਰਾਂ ਵਿਚ ਵਿਚ ਗੰਭੀਰ ਊਣਤਾਈਆਂ ਦਾ ਮਾਮਲਾ ਸਾਹਮਣੇ ਆਇਆ ਹੈ। ਸਰਕਾਰ ਨੇ ਇਸ ਮਾਮਲੇ ਵਿਚ ਡਿਪਟੀ ਮੈਨੇਜਰ ਐੱਮ.ਆਈ.ਐੱਸ ਰਾਜਵੀਰ ਸਿੰਘ ਦੀਆਂ ਸੇਵਾਵਾਂ ਸਮਾਪਤ ਕਰ ਦਿਤੀਆਂ ਹਨ। ਪਤਾ ਚੱਲਿਆ ਹੈ ਕਿ ਵਿਭਾਗ ਇਸ ਮਾਮਲੇ ਵਿਚ ਸਮੱਗਰਾ ਸਿੱਖਿਆ ਅਧੀਨ ਕੰਮ ਕਰ ਰਹੇ ਕੁੱਝ ਹੋਰ ਮੁਲਾਜ਼ਮਾਂ ‘ਤੇ ਕਾਰਵਾਈ ਕਰਨ ਦੀ ਤਾਕ ਵਿਚ ਹੈ।
ਪਤਾ ਚੱਲਿਆ ਹੈ ਕਿ ਇਸ ਮਾਮਲੇ ਦੀ ਪੜਤਾਲ ਡਾਇਰੈਕਟਰ ਰਾਜ ਵਿਦਿਅਕ ਖੋਜ ਤੇ ਸਿਖਲਾਈ ਪ੍ਰੀਸ਼ਦ ਨੇ ਕੀਤੀ ਸੀ। ਇਸ ਬਾਰੇ ਵਿਭਾਗ ਨੇ 8 ਅਕਤੂਬਰ 2024 ਨੂੰ ਪਹਿਲਾਂ ਸਬੰਧਤ ਅਧਿਕਾਰੀ ਤੋਂ ਸਪੱਸ਼ਟੀਕਰਨ ਮੰਗਿਆ ਗਿਆ ਸੀ। ਡਾਇਰੈਕਟਰ ਜਨਰਲ ਸਿਖਿਆ ਵਿਭਾਗ ਨੇ ਅਪਣੇ ਹੁਕਮਾਂ ਵਿਚ ਕਿਹਾ ਹੈ ਕਿ ਕਰਮਚਾਰੀਆ ਦਾ ਜਵਾਬ ਤਸੱਲੀਬਖ਼ਸ਼ ਨਾ ਹੋਣ ਕਰਕੇ ਨਿਯੁਕਤੀ-ਪੱਤਰ ਵਿਚ ਦਰਜ ਸ਼ਰਤਾਂ ਦੇ ਆਧਾਰ ‘ਤੇ ਉਸ ਦੀਆਂ ਸੇਵਾਵਾਂ ਤੁਰੰਤ ਪ੍ਰਭਾਵ ਤੋਂ ਸਮਾਪਤ ਕਰ ਦਿਤੀਆਂ ਗਈਆਂ ਹਨ।