ਆਰ ਬੀ ਐੱਸ ਕੇ ਟੀਮ ਬਚਿਆ ਦੇ ਇਲਾਜ ਲਈ ਹਰ ਸਮੇਂ ਤਿਆਰ – ਡਾ. ਅਜੈ ਖੁਰਾਣਾ

*ਸਿਹਤ ਵਿਭਾਗ ਵਲੋ ਗਰੀਬ ਬੱਚੇ ਦੇ ਦਿਲ ਦਾ ਮੁਫ਼ਤ ਅਪਰੇਸ਼ਨ
*ਬੱਚੇ ਦੇ ਮਾਤਾ ਪਿਤਾ ਨੇ ਸਿਹਤ ਵਿਭਾਗ ਦਾ ਕੀਤਾ ਧੰਨਵਾਦ

ਮੋਗਾ, 22 ਨਵੰਬਰ (ਏ.ਡੀ.ਪੀ ਨਿਯੂਜ਼) – ਸਿਵਲ ਸਰਜਨ ਮੋਗਾ (ਕਰਜੁਕਾਰੀ) ਡਾ. ਰੀਤੂ ਜੈਨ ਦੇ ਦਿਸ਼ਾਂ ਨਿਰਦੇਸ਼ਾਂ ਤਹਿਤ ਸਿਵਲ ਹਸਪਤਾਲ ਮੋਗਾ ਦੀ ਆਰ.ਬੀ. ਐਸ.ਕੇ. ਟੀਮ ਵੱਲੋਂ ਰਾਸ਼ਟਰੀਯ ਬਾਲ ਸਵਾਸਥ ਕਾਰਿਆਕ੍ਰਮ ਦੌਰਾਨ ਪ੍ਰਿਅੰਕਾ ਕੌਰ ਸਰਕਾਰੀ ਸਕੂਲ ਦੁੱਨੇਕੇ ਦੀ ਵਿਦਿਆਰਥਣ ਦੇ ਦਿਲ ਦਾ ਮੁਫਤ ਅਪਰੇਸ਼ਨ ਫੋਰਟਿਜ਼ ਹਸਪਤਾਲ਼ ਮੋਹਾਲੀ ਤੋ ਮੁਫ਼ਤ ਅਤੇ ਸਫਲਤਾ ਪੂਰਵਕ ਕਰਵਾਇਆ ਗਿਆ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਾ. ਅਜੈ ਖੁਰਾਣਾ ਨੇ ਦੱਸਿਆ ਕਿ ਆਰ.ਬੀ. ਐਸ.ਕੇ. ਟੀਮ ਮੋਗਾ ਵਲੋ ਸਰਕਾਰੀ ਸਕੂਲਾਂ ਦੇ ਬੱਚਿਆਂ ਦੀ ਕੀਤੀ ਗਈ ਸਿਹਤ ਜਾਂਚ ਵਿੱਚ ਪਾਇਆ ਗਿਆ ਸੀ ਕਿ ਸਰਕਾਰੀ ਸਕੂਲ ਦੁੱਨੇਕੇ ਦੀ ਵਿਦਿਆਰਥਨ ਪ੍ਰਿਅੰਕਾ ਕੌਰ ਨੂੰ ਚੱਲਣ ਵਿੱਚ ਤਕਲੀਫ ਅਤੇ ਜ਼ਿਆਦਾ ਸਾਹ ਚੜਦਾ ਸੀ, ਜਾਂਚ ਦੌਰਾਨ ਪਾਇਆ ਗਿਆ ਕਿ ਬੱਚੇ ਨੂੰ ਦਿਲ ਦੀ ਬਿਮਾਰੀ ਹੈ।ਆਰ.ਬੀ.ਐਸ.ਕੇ. ਟੀਮ ਮੋਗਾ ਵੱਲੋਂ ਮਾਮਲਾ ਉਚ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦਾ ਅਤੇ ਆਰ ਬੀ ਐੱਸ ਕੇ ਟੀਮ ਅਤੇ ਜਿਲਾ ਸਕੂਲ ਹੈਲਥ ਕੋਆਰਡੀਨੇਟਰ ਸੁਖਬੀਰ ਸਿੰਘ ਦੇ ਸਹਿਯੋਗ ਨਾਲ ਇਸ ਬੱਚੇ ਦੇ ਦਿਲ ਦਾ ਅਪਰੇਸ਼ਨ ਸਿਹਤ ਵਿਭਾਗ ਵੱਲੋਂ ਬੱਚਿਆਂ ਦੇ ਇਲਾਜ ਲਈ ਚਲਾਏ ਜਾ ਰਹੇ ਰਾਸਟਰੀਯ ਬਾਲ ਸਵਾਸਥ ਕਾਰਿਆਕਰਮ ਪ੍ਰੋਗਰਾਮ ਤਹਿਤ ਫੋਰਟਿਸ ਹਸਪਤਾਲ ਮੋਹਾਲੀ ਤੋਂ ਬਿਲਕੁਲ ਮੁਫਤ ਅਤੇ ਸਫਲਤਾਪੂਰਵਕ ਕਰਵਾਇਆ ਗਿਆ ਹੈ ।

ਆਰ.ਬੀ.ਐਸ.ਕੇ. ਦੀ ਟੀਮ ਵੱਲੋਂ ਪਿ੍ਅੰਕਾ ਦਾ ਅਪਰੇਸ਼ਨ ਉਪਰੰਤ ਹਾਲ ਚਾਲ ਪਤਾ ਲਿਆ ਗਿਆ। ਆਰ.ਬੀ.ਐਸ.ਕੇ ਟੀਮ ਮੋਗਾ ਨਾਲ ਸੰਪਰਕ ਕੀਤਾ ਜਾਵੇ, ਰਾਸਟਰੀਯ ਬਾਲ ਸਵਾਸਥ ਕਾਰਿਆਕਰਮ ਤਹਿਤ ਉੱਚ ਪੱਧਰ ਦੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਮੁਫਤ ਇਲਾਜ ਸੰਭਵ ਹੈ ।। ਇਸ ਬੱਚੀ ਦਾ ਉਚਿਤ ਇਲਾਜ ਬਿਲਕੁਲ ਮੁਫ਼ਤ ਕਰਵਾਇਆ ਗੀਆ। ਆਰ.ਬੀ.ਐਸ.ਕੇ. ਟੀਮ ਦੇ ਮੈਂਬਰ ਡਾ. ਅਜੇ ਖੁਰਨਾ ਰਾਜਵਿੰਦਰ ਕੌਰ ਅਤੇ ਬੱਚੀ ਦੇ ਮਾਤਾ ਪਿਤਾ ਵੀ ਹਾਜ਼ਿਰ ਸਨ।
ਇਸ ਮੌਕੇ ਐੱਸ ਐਮ ਓ ਮੋਗਾ ਡਾ ਗਗਨਦੀਪ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਦੇ ਰਾਸ਼ਟਰੀਯ ਬਾਲ ਸਵਾਸਥ ਕਾਰਿਆਕਰਮ ਪ੍ਰੋਗਰਾਮ ਤਹਿਤ ਜੀਰੋ ਤੋਂ ਅਠਾਰਾਂ ਸਾਲ ਦੇ ਬੱਚਿਆਂ ਦੀਆਂ 30 ਭਿਆਨਕ ਬਿਮਾਰੀਆਂ ਦੇ ਮੁਫਤ ਇਲਾਜ ਲਈ ਆਰ.ਬੀ. ਐਸ.ਕੇ. ਟੀਮ ਵੱਲੋਂ ਆਂਗਣਵਾੜੀਆਂ ਤੇ ਸਕੂਲਾਂ ਵਿੱਚ ਜਾ ਕੇ ਸਿਹਤ ਜਾਂਚ ਕੀਤੀ ਜਾਂਦੀ ਹੈ।

ਸਾਂਝਾ ਕਰੋ

ਪੜ੍ਹੋ

ਆਰ ਬੀ ਐੱਸ ਕੇ ਟੀਮ ਬਚਿਆ ਦੇ

*ਸਿਹਤ ਵਿਭਾਗ ਵਲੋ ਗਰੀਬ ਬੱਚੇ ਦੇ ਦਿਲ ਦਾ ਮੁਫ਼ਤ ਅਪਰੇਸ਼ਨ...