ਅਡਾਨੀ ਗਰੁੱਪ ਨੂੰ ਲੱਗ ਸਕਦੀ ਹੈ ਮੁਸ਼ਕਲਾਂ ਝੜੀ

ਆਂਧਰਾ ਪ੍ਰਦੇਸ਼, 26 ਨਵੰਬਰ – ਅਮਰੀਕਾ ‘ਚ ਸੋਲਰ ਪਾਵਰ ਕੰਟਰੈਕਟ ਲਈ ਨਿਵੇਸ਼ਕਾਂ ਨਾਲ ਰਿਸ਼ਵਤਖੋਰੀ ਅਤੇ ਧੋਖਾਧੜੀ ਦੇ ਦੋਸ਼ਾਂ ਤੋਂ ਬਾਅਦ ਗੌਤਮ ਅਡਾਨੀ ਅਤੇ ਅਡਾਨੀ ਗਰੁੱਪ ਦੀਆਂ ਮੁਸ਼ਕਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਹੁਣ ਖ਼ਬਰ ਹੈ ਕਿ ਆਂਧਰਾ ਪ੍ਰਦੇਸ਼ ਅਡਾਨੀ ਗਰੁੱਪ ਨਾਲ ਸਬੰਧਤ ਬਿਜਲੀ ਸਪਲਾਈ ਦਾ ਠੇਕਾ ਰੱਦ ਕਰ ਸਕਦਾ ਹੈ। ਇਸ ਦੇ ਲਈ ਆਂਧਰਾ ਸਰਕਾਰ ਫਾਈਲਾਂ ਦੀ ਸਮੀਖਿਆ ਕਰ ਰਹੀ ਹੈ। ਆਂਧਰਾ ਪ੍ਰਦੇਸ਼ ਦੀ ਰਾਜ ਸਰਕਾਰ ਕਥਿਤ ਦੋਸ਼ਾਂ ਵਿੱਚ ਪਿਛਲੇ ਪ੍ਰਸ਼ਾਸਨ ਦੀਆਂ ਸਾਰੀਆਂ ਅੰਦਰੂਨੀ ਫਾਈਲਾਂ ਦੀ ਜਾਂਚ ਕਰ ਰਹੀ ਹੈ, ਰਾਜ ਦੇ ਵਿੱਤ ਮੰਤਰੀ ਪਯਾਵੁਲਾ ਕੇਸ਼ਵ ਨੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਕੇਸ਼ਵ ਨੇ ਕਿਹਾ, ‘ਅਸੀਂ ਇਹ ਵੀ ਦੇਖਾਂਗੇ ਕਿ ਅੱਗੇ ਕੀ ਕੀਤਾ ਜਾ ਸਕਦਾ ਹੈ, ਜਿਵੇਂ ਕਿ ਕੀ ਇਕਰਾਰਨਾਮਾ ਰੱਦ ਕਰਨ ਦੀ ਸੰਭਾਵਨਾ ਹੈ… ਰਾਜ ਸਰਕਾਰ ਇਸ ਮੁੱਦੇ ‘ਤੇ ਨੇੜਿਓਂ ਵਿਚਾਰ ਕਰ ਰਹੀ ਹੈ।

ਸਾਂਝਾ ਕਰੋ

ਪੜ੍ਹੋ