ਹੇਮੰਤ ਸੋਰੇਨ ਨੇ ਚੌਥੀ ਵਾਰ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ

ਰਾਂਚੀ : ਝਾਰਖੰਡ ਮੁਕਤੀ ਮੋਰਚਾ ਦੇ ਆਗੂ ਹੇਮੰਤ ਸੋਰੇਨ ਨੇ ਵੀਰਵਾਰ ਸ਼ਾਨਦਾਰ ਸਮਾਗਮ ਦੌਰਾਨ ਝਾਰਖੰਡ ਦੇ 14ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। 49 ਸਾਲਾ ਆਦਿਵਾਸੀ ਆਗੂ ਨੂੰ ਝਾਰਖੰਡ ਦੇ ਰਾਜਪਾਲ ਸੰਤੋਸ਼ ਕੁਮਾਰ ਗੰਗਵਾਰ ਨੇ ਅਹੁਦੇ ਤੇ ਰਾਜ਼ਦਾਰੀ ਦੀ ਸਹੁੰ ਚੁਕਾਈ। ਇਸ ਦੇ ਨਾਲ ਹੀ ਹੇਮੰਤ ਸੋਰੇਨ ਚੌਥੀ ਵਾਰ ਮੁੱਖ ਮੰਤਰੀ ਬਣਨ ਵਾਲੇ ਸੂਬੇ ਦੇ ਪਹਿਲੇ ਆਗੂ ਬਣ ਗਏ ਹਨ। ਸਮਾਗਮ ਰਾਜਧਾਨੀ ਰਾਂਚੀ ਦੇ ਮੋਰਾਬਾਦੀ ਮੈਦਾਨ ਵਿੱਚ ਹੋਇਆ, ਜਿਸ ਦੌਰਾਨ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਰਾਹੁਲ ਗਾਂਧੀ, ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਅਤੇ ‘ਆਪ’ ਆਗੂ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਅਖਿਲੇਸ਼ ਯਾਦਵ, ਤੇਜਸਵੀ ਯਾਦਵ ਸਣੇ ‘ਇੰਡੀਆ’ ਗੱਠਜੋੜ ਦੇ ਕਈ ਆਗੂ ਮੌਜੂਦ ਸਨ। ਹੇਮੰਤ ਸੋਰੇਨ ਦੇ ਪਿਤਾ ਸ਼ਿੱਬੂ ਸੋਰੇਨ, ਮਾਂ ਰੂਪੀ ਸੋਰੇਨ ਅਤੇ ਪਤਨੀ ਕਲਪਨਾ ਸੋਰੇਨ ਵੀ ਸਟੇਜ ’ਤੇ ਮੌਜੂਦ ਸਨ। ਮੋਰਚੇ ਦੀ ਅਗਵਾਈ ਵਾਲੇ ਗੱਠਜੋੜ ਨੇ 81 ਮੈਂਬਰੀ ਅਸੰਬਲੀ ’ਚ 56 ਸੀਟਾਂ ਜਿੱਤ ਕੇ ਬਹੁਮਤ ਹਾਸਲ ਕੀਤਾ, ਜਦੋਂ ਕਿ ਭਾਜਪਾ ਦੀ ਅਗਵਾਈ ਵਾਲੇ ਐੱਨ ਡੀ ਏ ਨੂੰ 24 ਸੀਟਾਂ ਉਤੇ ਹੀ ਸਬਰ ਕਰਨਾ ਪਿਆ। ਹਾਕਮ ਗੱਠਜੋੜ ਵਿਚ ਜੇ ਐੱਮ ਐੱਮ, ਕਾਂਗਰਸ, ਰਾਸ਼ਟਰੀ ਜਨਤਾ ਦਲ ਅਤੇ ਸੀ ਪੀ ਆਈ (ਐੱਮ ਐੱਲ) ਸ਼ਾਮਲ ਹਨ

ਸਾਂਝਾ ਕਰੋ

ਪੜ੍ਹੋ