ਫਤਿਹਗੜ੍ਹ ਸਾਹਿਬ, 3 ਦਸੰਬਰ – ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਤੇ ਸਾਬਕਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੂੰ ਅੱਜ ਉਨ੍ਹਾਂ ਦੀ ਫਤਿਹਗੜ੍ਹ ਸਾਹਿਬ ਸਥਿਤ ਰਿਹਾਇਸ਼ ’ਤੇ ਪੁਲਿਸ ਵਲੋਂ ਘਰ ਵਿਚ ਹੀ ਨਜ਼ਰਬੰਦ ਕਰ ਲਿਆ ਗਿਆ ਹੈ। ਇਸ ਮੌਕੇ ਗੱਲਬਾਤ ਕਰਦੇ ਹੋਏ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਅੱਜ ਉਨ੍ਹਾਂ ਨੂੰ ਹਾਊਸ ਅਰੈਸਟ ਇਸ ਲਈ ਕੀਤਾ ਜਾ ਰਿਹਾ ਕਿ ਲੁਧਿਆਣਾ ਵਿੱਚ ਗੰਦੇ ਪਾਣੀਆਂ ਦੇ ਮੁੱਦੇ ਨੂੰ ਦਬਾਉਣਾ ਚਾਹੁੰਦੀ ਹੈ। ਫੈਕਟਰੀਆਂ ਤੋਂ ਆ ਰਿਹਾ ਪਾਣੀ ਦਰਿਆ ਦੇ ਪਾਣੀ ਨੂੰ ਗੰਦਾ ਕਰੀ ਜਾਵੇ ਤੇ ਲੋਕਾਂ ਨੂੰ ਕੈਂਸਰ ਵਰਗੀ ਬਿਮਾਰੀ ਹੋਵੇ।
ਸਿਮਰਨਜੀਤ ਸਿੰਘ ਮਾਨ ਨੇ ਲੁਧਿਆਣਾ ਦੇ ਗੰਦੇ ਨਾਲੇ ਨੂੰ ਬੰਦ ਕਰਾਉਣ ਦੇ ਮਨੋਰਥ ਨਾਲ ਲੱਖਾ ਸਿਧਾਣਾ ਵਲੋਂ ਕੀਤੇ ਜਾਣ ਵਾਲੇ ਪ੍ਰਦਰਸ਼ਨ ਵਿਚ ਸ਼ਾਮਿਲ ਹੋਣਾ ਸੀ। ਲੁਧਿਆਣਾ ਵਿੱਚ ਬੁੱਢਾ ਨਾਲੇ ਵਿੱਚ ਫੈਲੇ ਪ੍ਰਦੂਸ਼ਣ ਦੇ ਵਿਰੋਧ ਵਿੱਚ ਲੁਧਿਆਣਾ ਵੱਲ ਮਾਰਚ ਕੀਤਾ ਜਾ ਰਿਹਾ ਹੈ। ਲੁਧਿਆਣਾ ਦਾ ਪੂਰਾ ਇਲਾਕਾ ਪੁਲਿਸ ਛਾਉਣੀ ਵਿੱਚ ਤਬਦੀਲ ਹੋ ਗਿਆ ਹੈ। ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ। ਇਸ ਦੌਰਾਨ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਕਾਰ ਜ਼ਬਰਦਸਤ ਝੜਪ ਹੋ ਗਈ। ਬੁੱਢੇ ਨਾਲੇ ਨੂੰ ਬੰਨ੍ਹ ਮਾਰਨ ਲਈ ਪਹੁੰਚੇ MP ਅੰਮ੍ਰਿਤ ਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਹੈ।
ਬੁੱਢੇ ਦਰਿਆ ਦੇ ਮਸਲੇ ਸਬੰਧੀ ਲੁਧਿਆਣਾ ਪਹੁੰਚੀ ਸੋਨੀਆ ਮਾਨ ਨੂੰ ਵੀ ਪੁਲਿਸ ਨੇ ਹਿਰਾਸਤ ‘ਚ ਲੈ ਲਿਆ ਹੈ। ਇਸ ਦੇ ਨਾਲ ਹੀ ਸਾਬਕਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੂੰ ਅੱਜ ਉਨ੍ਹਾਂ ਦੀ ਫਤਿਹਗੜ੍ਹ ਸਾਹਿਬ ਸਥਿਤ ਰਿਹਾਇਸ਼ ’ਤੇ ਪੁਲਿਸ ਵਲੋਂ ਘਰ ਵਿਚ ਹੀ ਨਜ਼ਰਬੰਦ ਕਰ ਲਿਆ ਗਿਆ ਹੈ ਕਿਉਂਕਿ ਸਿਮਰਨਜੀਤ ਸਿੰਘ ਮਾਨ ਨੇ ਲੁਧਿਆਣਾ ਦੇ ਬੁੱਢੇ ਨਾਲੇ ਨੂੰ ਬੰਦ ਕਰਾਉਣ ਦੇ ਮਨੋਰਥ ਨਾਲ ਲੱਖਾ ਸਿਧਾਣਾ ਵਲੋਂ ਕੀਤੇ ਜਾਣ ਵਾਲੇ ਪ੍ਰਦਰਸ਼ਨ ਵਿਚ ਸ਼ਾਮਿਲ ਹੋਣਾ ਸੀ। ਦੱਸ ਦਈਏ ਕਿ ਕੁਝ ਦਿਨ ਪਹਿਲਾਂ ਲੱਖਾ ਸਿਧਾਣਾ ਨੇ ਬੁੱਢਾ ਨਾਲਾ ਬੰਦ ਕਰਵਾਉਣ ਲਈ ਅੰਦੋਲਨ ਕਰਨ ਦਾ ਐਲਾਨ ਕੀਤਾ ਸੀ। ਇਸ ਦੇ ਨਾਲ ਹੀ ਸੁੱਕੀ ਸਨਅਤ ਨਾਲ ਜੁੜੇ ਲੋਕਾਂ ਨੇ ਵੀ ਵਿਰੋਧ ਕਰਨ ਦੀ ਗੱਲ ਕਹੀ ਸੀ। ਜਿਸ ‘ਤੇ ਅੱਜ ਲੱਖਾ ਸਿਧਾਣਾ ਅਤੇ ਉਸਦੇ ਕਈ ਸਾਥੀ ਬੁੱਢਾ ਨਾਲਾ ਬੰਦ ਕਰਵਾਉਣ ਲਈ ਪਹੁੰਚ ਰਹੇ ਸਨ। ਪਰ ਇਸ ਤੋਂ ਪਹਿਲਾ ਹੀ ਪੁਲਿਸ ਨੇ ਲੱਖਾ ਸਿਧਾਣਾ ਨੂੰ ਨਜ਼ਰਬੰਦ ਕਰ ਲਿਆ।