ਯੂਪੀ ਪੁਲਿਸ ਨਾਲ ਮੁਠਭੇੜ ਵਿੱਚ ਮਾਰੇ ਗਏ ਜਸ਼ਨਪ੍ਰੀਤ ਦਾ ਪਰਿਵਾਰ ਨੇ ਰੋਕਿਆ ਸਸਕਾਰ

ਗੁਰਦਾਸਪੁਰ, 25 ਦਸੰਬਰ – ਯੂਪੀ ਪੁਲਿਸ ਵੱਲੋਂ ਪੀਲੀ ਪੀਤ ਵਿੱਚ ਬੀਤੇ ਦਿਨੀ ਮੁਠਭੇੜ ਦੌਰਾਨ ਮਾਰੇ ਗਏ ਤਿੰਨ ਨੌਜਵਾਨਾਂ ਦੀਆਂ ਲਾਸ਼ਾਂ ਉਹਨਾਂ ਦੇ ਪਿੰਡਾਂ ਵਿੱਚ ਪਹੁੰਚ ਗਈਆਂ ਅਤੇ ਗੁਰਵਿੰਦਰ ਸਿੰਘ ਵਾਸੀ ਕਲਾਨੌਰ ਦਾ ਅੰਤਿਮ ਸੰਸਕਾਰ ਕੀਤਾ ਗਿਆ ਪਰ ਜਦੋਂ ਮੁਲਜ਼ਮ ਜਸਨਪ੍ਰੀਤ ਸਿੰਘ ਉਰਫ਼ ਪ੍ਰਤਾਪ, ਵਾਸੀ ਪਿੰਡ ਸ਼ਹੂਰ ਦੀ ਲਾਸ਼ ਪਰਿਵਾਰ ਨੂੰ ਸੌਂਪੀ ਗਈ ਤਾਂ ਪਰਿਵਾਰ ਨੇ ਲਾਸ਼ ਦਾ ਮੁਆਇਨਾ ਕਰਨ ਤੋਂ ਬਾਅਦ ਅੰਤਿਮ ਸੰਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ। ਪਰਿਵਾਰ ਦਾ ਦੋਸ਼ ਸੀ ਕਿ ਉਨ੍ਹਾਂ ਦੇ ਪੁੱਤਰ ਦੇ ਸਰੀਰ ‘ਤੇ ਗੋਲੀ ਦਾ ਕੋਈ ਨਿਸ਼ਾਨ ਨਹੀਂ ਹੈ।ਉਸ ਦਾ ਫਰਜ਼ੀ ਮੁਕਾਬਲਾ ਬਣਾਇਆ ਗਿਆ ਹੈ, ਜਦ ਕਿ ਜਸ਼ਨਪ੍ਰੀਤ ਦੀ ਮੌਤ ਪੁਲਿਸ ਦੀ ਮਾਰਕੁਟਾਈ ਨਾਲ ਹੋਈ ਹੈ ਜਿਸ ਕਾਰਨ ਉਨ੍ਹਾਂ ਨੇ ਅੰਤਿਮ ਸਸਕਾਰ ਦੀਆਂ ‌ਰਸਮਾਂ ਰੋਕ ਦਿੱਤੀਆਂ ਪਰ ਕਰੀਬ ਅੱਧੇ ਘੰਟੇ ਬਾਅਦ ਡੀ.ਐੱਸ.ਪੀ ਅਮੋਲਕ ਸਿੰਘ ਪਰਿਵਾਰ ਨੂੰ ਮਿਲਣ ਲਈ ਮੌਕੇ ‘ਤੇ ਪਹੁੰਚੇ, ਜਿਨ੍ਹਾਂ ਨੇ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਉਹ ਉਨ੍ਹਾਂ ਦੇ ਨਾਲ ਹਨ ਅਤੇ ਪੋਸਟਮਾਰਟਮ ਦੀ ਰਿਪੋਰਟ ਪਰਿਵਾਰ ਨੂੰ ਭੇਜ ਦਿੱਤੀ ਜਾਵੇਗੀ। ਡੀਐਸਪੀ ਦੇ ਭਰੋਸੇ ਤੋਂ ਬਾਅਦ ਲਾਸ਼ ਦਾ ਸੰਸਕਾਰ ਕਰ ਦਿੱਤਾ ਗਿਆ, ਪਰ ਪਰਿਵਾਰ ਨੇ ਕਿਹਾ ਕਿ ਇਸ ਮੁਕਾਬਲੇ ਦੀ ਜਾਂਚ ਹੋਣੀ ਚਾਹੀਦੀ ਹੈ।

ਸਾਂਝਾ ਕਰੋ

ਪੜ੍ਹੋ

ਮੈਡੀਕਲ ਕਾਲਜ ਦੇ ਪ੍ਰੋਫ਼ੈਸਰਾਂ ਦੀ ਸੇਵਾਮੁਕਤੀ ਦੀ

ਚੰਡੀਗੜ੍ਹ, 11 ਅਪ੍ਰੈਲ – ਪੰਜਾਬ ਕੈਬਨਿਟ ਮੀਟਿੰਗ ਵਿੱਚ ਲਏ ਗਏ...