ਦਿੱਲੀ ਚੋਣਾਂ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੇ ਕੀਤਾ ‘ਪੁਜਾਰੀ ਤੇ ਗ੍ਰੰਥੀ ਸਨਮਾਨ ਯੋਜਨਾ’ ਦਾ ਐਲਾਨ

ਨਵੀਂ ਦਿੱਲੀ, 30 ਦਸੰਬਰ – ਦਿੱਲੀ ਦੇ ਮੰਦਰਾਂ ਅਤੇ ਗੁਰਦੁਆਰਿਆਂ ਵਿੱਚ ਸੇਵਾ ਕਰਨ ਵਾਲੇ ਸਾਰੇ ਪੁਜਾਰੀਆਂ ਅਤੇ ਗ੍ਰੰਥੀਆਂ ਦੇ ਸਨਮਾਨ ਵਿੱਚ ਇੱਕ ਮਹੱਤਵਪੂਰਨ ਯੋਜਨਾ ਦਾ ਐਲਾਨ ਕੀਤਾ ਗਿਆ ਹੈ। ਆਪ ਨੇ ਗ੍ਰੰਥੀ-ਪੁਜਾਰੀ ਸਨਮਾਨ ਯੋਜਨਾ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਦਿੱਲੀ ਵਿਧਾਨ ਸਭਾ ਚੋਣਾਂ ਦੀ ਤਿਆਰੀ ਕਰ ਰਹੀ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਇੱਕ ਹੋਰ ਵੱਡਾ ਐਲਾਨ ਕੀਤਾ ਹੈ।

ਜੇਕਰ ਆਮ ਆਦਮੀ ਪਾਰਟੀ ਇਸ ਵਾਰ ਚੋਣਾਂ ਜਿੱਤਦੀ ਹੈ ਤਾਂ ਦਿੱਲੀ ਦੇ ਮੰਦਰਾਂ ਅਤੇ ਗੁਰਦੁਆਰਿਆਂ ਵਿੱਚ ਸੇਵਾ ਕਰਨ ਵਾਲੇ ਸਾਰੇ ਪੁਜਾਰੀਆਂ ਅਤੇ ਗ੍ਰੰਥੀਆਂ ਨੂੰ ਹਰ ਮਹੀਨੇ 18,000 ਰੁਪਏ ਸਨਮਾਨ ਭੱਤਾ ਦੇਣ ਦਾ ਐਲਾਨ ਕੀਤਾ ਹੈ।ਅੱਜ ਕੇਜਰੀਵਾਲ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ਉਤੇ ਇਕ ਪੋਸਟ ਕੀਤਾ ਸੀ ਅਤੇ ਕਿਹਾ, ‘‘ਅੱਜ ਮੈਂ ਇਕ ਹੋਰ ਵੱਡਾ ਐਲਾਨ ਕਰਾਂਗਾ। ਦਿੱਲੀ ਦੇ ਲੋਕ ਬਹੁਤ ਖੁਸ਼ ਹੋਣਗੇ। ਦਿੱਲੀ ਦੇ ਮੰਦਰਾਂ ਅਤੇ ਗੁਰਦੁਆਰਿਆਂ ਵਿੱਚ ਸੇਵਾ ਕਰਨ ਵਾਲੇ ਸਾਰੇ ਪੁਜਾਰੀਆਂ ਅਤੇ ਗ੍ਰੰਥੀਆਂ ਦੇ ਸਨਮਾਨ ਵਿੱਚ ਇੱਕ ਮਹੱਤਵਪੂਰਨ ਯੋਜਨਾ ਦਾ ਐਲਾਨ ਕੀਤਾ ਗਿਆ ਹੈ।

ਇਸ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੇ 2025 ਵਿਚ ਉਨ੍ਹਾਂ ਦੀ ਸਰਕਾਰ ਬਣਨ ਉਤੇ 18 ਸਾਲ ਤੋਂ ਵੱਧ ਉਮਰ ਦੀਆਂ ਸਾਰੀਆਂ ਔਰਤਾਂ ਨੂੰ 2100 ਰੁਪਏ ਪ੍ਰਤੀ ਮਹੀਨਾ ਸਨਮਾਨ ਭੱਤਾ, ਬਜ਼ੁਰਗਾਂ ਅਤੇ ਆਟੋ ਰਿਕਸ਼ਾ ਚਾਲਕਾਂ ਦੇ ਮੁਫਤ ਇਲਾਜ ਲਈ ਸੰਜੀਵਨੀ ਯੋਜਨਾ ਵਰਗੇ ਕਈ ਐਲਾਨ ਕੀਤੇ ਸਨ।ਦਿੱਲੀ ਵਿਧਾਨ ਸਭਾ ਦੀਆਂ ਚੋਣਾਂ ਫਰਵਰੀ 2025 ਵਿੱਚ ਹੋਣੀਆਂ ਹਨ। ਮੌਜੂਦਾ ਵਿਧਾਨ ਸਭਾ ਦਾ ਕਾਰਜਕਾਲ 23 ਫਰਵਰੀ 2025 ਤੱਕ ਹੈ।

ਸਾਂਝਾ ਕਰੋ

ਪੜ੍ਹੋ

ਘਿਬਲੀ ਦੀ ਦੁਨੀਆਂ ਬਨਾਮ ਹਕੀਕਤ: ਕਲਾ, ਰੁਜ਼ਗਾਰ

ਰੁਜ਼ਗਾਰ ਸਾਡੀਆਂ ਜ਼ਰੂਰਤਾਂ ਲਈ ਜ਼ਰੂਰੀ ਹੈ, ਪਰ ਕਲਾ ਅਤੇ ਮਨੋਰੰਜਨ...