
ਪਾਰਟੀ ਵੱਲੋਂ ਸੌਂਪੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣ ਦੀ ਕੋਸ਼ਿਸ਼ ਕਰਾਂਗਾ :ਦਹੀਆ
ਗੁਰਜੰਟ ਸਿੰਘ ਬਾਜੇਵਾਲੀਆ
ਮਾਨਸਾ 19 ਜੁਲਾਈ ਸਰਦੂਲਗੜ੍ਹ ਪੰਜਾਬ ਚ ਹੋਣ ਵਾਲੀਆਂ 2022 ਦੀਆਂ ਵਿਧਾਨ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਵੱਲੋਂ ਕਾਮਯਾਬ ਹੋਣ ਲਈ ਹਰ ਵਰਗ ਦੇ ਲੋਕਾਂ ਦਾ ਮਾਣ ਸਨਮਾਨ ਕਰਨਾ ਆਰੰਭ ਦਿੱਤਾ ਹੈ ।ਕੱਲ੍ਹ ਦਲਿਤ ਸਮਾਜ ਦੇ ਭਾਈਆਂ ਦੀ ਬਲਾਕ ਪੱਧਰੀ ਇੱਕ ਮੀਟਿੰਗ ਹੋਈ। ਜਿਸ ਵਿਚ ਸਰਬਸੰਮਤੀ ਨਾਲ ਅੰਮ੍ਰਿਤਪਾਲ ਸਿੰਘ ਦਹੀਆ ਨੂੰ ਬਲਾਕ ਸਰਦੂਲਗੜ੍ਹ ਦੇ ਐਸ ਸੀ ਵਿੰਗ ਦਾ ਪ੍ਰਧਾਨ ਲਗਾਇਆ ਗਿਆ।ਉਨ੍ਹਾਂ ਦੀ ਇਸ ਨਿਯੁਕਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਬਿਕਰਮ ਮੋਫਰ ਅਤੇ ਓ ਬੀ ਸੀ ਸੈੱਲ ਦੇ ਜਿਲਾ ਚੇਅਰਮੈਨ ਸੱਤਪਾਲ ਵਰਮਾ ਨੇ ਹਾਰ ਪਾ ਕੇ ਸਨਮਾਨ ਕੀਤਾ lਇਸ ਮੌਕੇ ਉਨ੍ਹਾਂ ਦੇ ਨਾਲ ਤਰਸੇਮ ਸਿੰਘ ਆਲੀਕੇ ,ਰਜਿੰਦਰ ਖੈਰਾ,ਰਮਨ ਲੋਹਚੱਬ,ਦਰਸ਼ਨ ਲੋਹਚੱਬ,ਰਾਜਿੰਦਰ ਸਾਧੂਵਾਲਾ,ਬੱਗਾ ਰੋੜਕੀ ਦੀ ਕਮੇਟੀ ਬਣਾਈ ਗਈ ਹੈ।ਇਸ ਮੌਕੇ ਐਸ ਸੀ ਵਿੰਗ ਦੇ ਚੁਣੇਂ ਗਏ ਬਲਾਕ ਪ੍ਰਧਾਨ ਅੰਮ੍ਰਿਤਪਾਲ ਸਿੰਘ ਦਹੀਆ ਨੇ ਕਿਹਾ ਕਿ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਤਨ ਦੇਹੀ ਨਾਲ ਨਿਭਾਉਣ ਦੀ ਕੋਸ਼ਿਸ਼ ਕਰਨਗੇ ਅਤੇ 2022 ਦੀਆਂ ਵਿਧਾਨਸਭਾ ਚੋਣਾਂ ਚ ਕਾਂਗਰਸ ਪਾਰਟੀ ਨੂੰ ਹਰ ਪੱਖੋਂ ਮਜ਼ਬੂਤ ਕਰਨ ਲਈ ਅੱਡੀ ਚੋਟੀ ਦਾ ਜ਼ੋਰ ਲਗਾਉਣਗੇ।ਉਨ੍ਹਾਂ ਦੀ ਇਸ ਨਿਯੁਕਤੀ ਤੇ ਸਾਬਕਾ ਵਿਧਾਇਕ ਅਜੀਤਇੰਦਰ ਸਿੰਘ ਮੋਫਰ ,ਮਾਰਕੀਟ ਕਮੇਟੀ ਸਰਦੂਲਗੜ੍ਹ ਦੇ ਚੇਅਰਮੈਨ ਕੁਲਵੰਤ ਸਿੰਘ ਸੰਘਾ ,ਸਾਬਕਾ ਵਾਈਸ ਚੇਅਰਮੈਨ ਰਜੇਸ਼ ਗਰਗ ,ਟਰੱਕ ਯੂਨੀਅਨ ਸਰਦੂਲਗਡ਼੍ਹ ਦੇ ਪ੍ਰਧਾਨ ਸੁਖਵਿੰਦਰ ਸਿੰਘ ਸੁੱਖਾ ਮੀਰਪੁਰ ਆੜ੍ਹਤੀਆ ਐਸੋਸੀਏਸ਼ਨ ਸਰਦੂਲਗੜ੍ਹ ਦੇ ਪ੍ਰਧਾਨ ਸਾਹਿਲ ਕੁਮਾਰ ਚੌਧਰੀ,ਬਲਾਕ ਪ੍ਰਧਾਨ ਬਲਵੰਤ ਸਿੰਘ ਕੋਰਵਾਲਾ ,ਬਲਾਕ ਸਮਿਤੀ ਦੇ ਚੇਅਰਮੈਨ ਅਜੈਬ ਸਿੰਘ ਚਚੋਹਰ,ਸੁਖੀ ਸੰਧੂ ਸਰਦੂਲਗੜ੍ਹ ,ਅਮਨ ਵਰਮਾ ਆਦਿ ਤੋ ਇਸ ਤੋਂ ਇਲਾਵਾ ਪਿੰਡਾਂ ਦੇ ਪੰਚਾਂ ਸਰਪੰਚਾਂ ਨੇ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ।