
ਨਿਊ ਯਾਰਕ, 9 ਜਨਵਰੀ – ਅਮਰੀਕਾ ਦੇ ਲਾਸ ਏਂਜਲਸ ਦੇ ਜੰਗਲਾਂ ’ਚ ਲੱਗੀ ਅੱਗ ਰਿਹਾਇਸ਼ੀ ਇਲਾਕਿਆਂ ਵੱਲ ਵਧ ਰਹੀ ਹੈ, ਜਿਸ ਦੇ ਚਲਦੇ ਹਜ਼ਾਰਾਂ ਸਥਾਨਕ ਨਿਵਾਸੀਆਂ ਨੂੰ ਆਪਣੇ ਘਰ ਛੱਡਣ ਲਈ ਮਜਬੂਰ ਹੋਣਾ ਪਿਆ। ਫਾਇਰ ਬਿ੍ਰਗੇਡ ਦੇ ਕਰਮਚਾਰੀ ਅੱਗ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਜ਼ਿਕਰਯੋਗ ਹੈ ਕਿ ਲਾਸ ਏਂਜਲਸ ਦੇ ਉਤਰ-ਪੂਰਬ ’ਚ ਜੰਗਲਾਂ ਨੂੰ ਮੰਗਲਵਾਰ ਅੱਗ ਲੱਗ ਗਈ। ਤੇਜ਼ ਹਵਾਵਾਂ ਦੇ ਚਲਦੇ ਅੱਗ ਤੇਜ਼ ਹੋ ਗਈ, ਜਿਸ ਨੇ ਕਰੀਬ 3000 ਏਕੜ ਜ਼ਮੀਨ ਨੂੰੰ ਆਪਣੀ ਆਗੋਸ਼ ’ਚ ਲੈ ਲਿਆ। ਅਧਿਕਾਰੀਆਂ ਨੇ ਸਥਾਨਕ ਲੋਕਾਂ ਨੂੰ ਤੇਜ਼ੀ ਨਾਲ ਫੈਲ ਰਹੀ ਅੱਗ ਤੋਂ ਬਚਣ ਲਈ ਆਪਣੇ ਘਰਾਂ ਨੂੰ ਖਾਲੀ ਕਰਨ ਲਈ ਕਿਹਾ ਹੈ।