ਡੱਲੇਵਾਲ ਨੂੰ ਲੈ ਕੇ ਸੁਪਰੀਮ ਕੋਰਟ ਨੇ ਪੰਜਾਬ ਦੇ ਮੁੱਖ ਸਕੱਤਰ ਤੋਂ ਮੰਗੀ ਡੱਲੇਵਾਲ ਦੀ ਸਿਹਤ ਰਿਪੋਰਟ, 22 ਨੂੰ ਹੋਵੇਗੀ ਅਗਲੀ ਸੁਣਵਾਈ

ਨਵੀਂ ਦਿੱਲੀ, 15 ਜਨਵਰੀ – ਅੱਜ ਜਗਜੀਤ ਸਿੰਘ ਡੱਲੇਵਾਲ ਨੂੰ ਲੈ ਕੇ ਸੁਪਰੀਮ ਕੋਰਟ ‘ਚ ਸੁਣਵਾਈ ਹੋਈ ਹੈ। ਸੁਪਰੀਮ ਕੋਰਟ ਨੇ ਪੰਜਾਬ ਦੇ ਮੁੱਖ ਸਕੱਤਰ ਤੋਂ ਡੱਲੇਵਾਲ ਦੀ ਸਿਹਤ ਰਿਪੋਰਟ ਮੰਗੀ ਹੈ। ਸੁਪਰੀਮ ਨੂੰ ਡੱਲੇਵਾਲ ਦੀ ਹਾਲਤ ਨਾ ਠੀਕ ਹੋਣ ਦੀ ਸੂਚਨਾ ਮਿਲੀ ਸੀ, ਇਸ ਕਰਕੇ ਸਿਹਤ ਨਾਲ ਜੁੜੀ ਹਰੇਕ ਰਿਪੋਰਟ ਸੁਪਰੀਮ ਕੋਰਟ ’ਚ ਦਾਖ਼ਲ ਕਰਨ ਨੂੰ ਕਿਹਾ ਗਿਆ ਹੈ। ਅਗਲੀ ਸੁਣਵਾਈ 22 ਜਨਵਰੀ ਨੂੂੰ ਹੋਵੇਗੀ।

ਜਸਟਿਸ ਸੂਰਿਆਕਾਂਤ ਅਤੇ ਜਸਟਿਸ ਐਮ ਕੋਟੇਸ਼ਵਰ ਸਿੰਘ ਦੀ ਬੈਂਚ ਇਸ ਮਾਮਲੇ ਦੀ ਸੁਣਵਾਈ ਕਰ ਰਹੇ ਹਨ। ਪੰਜਾਬ ਸਰਕਾਰ ਵੱਲੋਂ ਵਕੀਲ ਕਪਿਲ ਸਿੱਬਲ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਰਿਪੋਰਟ ਬਾਰੇ ਅਦਾਲਤ ਨੂੰ ਜਾਣਕਾਰੀ ਦਿੱਤੀ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਵੱਲੋਂ ਰਿਕਾਰਡ ‘ਤੇ ਰੱਖੀ ਗਈ ਸਿਹਤ ਰਿਪੋਰਟ ਦਾ ਨੋਟਿਸ ਲਿਆ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਡੱਲੇਵਾਲ ਦੀਆਂ ਮੈਡੀਕਲ ਰਿਪੋਰਟਾਂ ਦੇ ਆਧਾਰ ‘ਤੇ, ਏਮਜ਼ ਦੇ ਡਾਇਰੈਕਟਰ ਨੂੰ ਇੱਕ ਮੈਡੀਕਲ ਬੋਰਡ ਦਾ ਗਠਨ ਕਰਨਾ ਚਾਹੀਦਾ ਹੈ ਤਾਂ ਜੋ ਡੱਲੇਵਾਲ ਦੀ ਸਿਹਤ ਸਥਿਤੀ ‘ਤੇ ਮਾਹਿਰਾਂ ਦੀ ਰਾਏ ਲਈ ਜਾ ਸਕੇ। ਦੱਸ ਦੇਈਏ ਕਿ ਪਿਛਲੇ 51 ਦਿਨਾਂ ਤੋਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਭੁੱਖ ਹੜਤਾਲ ‘ਤੇ ਬੈਠੇ ਹਨ।

ਸਾਂਝਾ ਕਰੋ

ਪੜ੍ਹੋ

ਪੰਜਾਬ ‘ਚ ਆਬਕਾਰੀ ਤੇ ਕਰ ਇੰਸਪੈਕਟਰ ਦੀਆਂ

ਨਵੀਂ ਦਿੱਲੀ, 15 ਜਨਵਰੀ – ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ...