ਸ਼ੈਰੀ ਕਲਸੀ ਨੇ ਆਧੁਨਿਕ ਤਕਨੀਕ ਵਾਲੀ ਐਕਸਰੇ ਮਸ਼ੀਨ ਅਤੇ ਅੱਖਾਂ ਦੇ ਆਪਰੇਸ਼ਨ ਸ਼ੁਰੂ ਕਰਨ ਦਾ ਕੀਤਾ ਉਦਘਾਟਨ

ਬਟਾਲਾ, 16 ਜਨਵਰੀ – ਬਟਾਲਾ ਦੇ ਵਿਧਾਇਕ ਅਤੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ, ਅਮਨਸ਼ੇਰ ਸਿੰਘ, ਸ਼ੈਰੀ ਕਲਸੀ ਵਲੋਂ ਲੋਕਾਂ ਦੀ ਸਿਹਤ ਸਹੂਲਤ ਨੂੰ ਮੁੱਖ ਰੱਖਦਿਆਂ ਸਿਵਲ ਹਸਪਤਾਲ ਬਟਾਲਾ ਵਿਖੇ ਆਧੁਨਿਕ ਤਕਨੀਕ ਵਾਲੀ ਐਕਸਰੇ ਮਸ਼ੀਨ ਅਤੇ ਅੱਖਾਂ ਦੇ ਆਪਰੇਸ਼ਨ ਸ਼ੁਰੂ ਕਰਨ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਸਿਵਲ ਸਰਜਨ ਡਾ. ਭਾਰਤ ਭੂਸ਼ਣ, ਡਾ. ਰੋਮੀ ਮਹਾਜਨ ਡਿਪਟੀ ਮੈਡੀਕਲ ਕਮਿਸ਼ਨਰ, ਡਾ. ਮਨਿੰਦਰਜੀਤ ਸਿੰਘ ਐਸ.ਐਮ.ਓ , ਡਾ. ਲਖਬੀਰ ਸਿੰਘ ਭਾਗੋਵਾਲੀਆ, ਡਾ. ਸੰਜੀਵ ਭੱਲਾ ਸਮੇਤ ਵੱਖ-ਵੱਖ ਸਖ਼ਸੀਅਤਾਂ ਮੌਜੂਦ ਸਨ।

ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਪਲੋਕਾਂ ਨੂੰ ਹੋਰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਮਕਸਦ ਨਾਲ ਉਹ ਲਗਾਤਾਰ ਯਤਨਸ਼ੀਲ ਹਨ ਅਤੇ ਵਧੀਆ ਸਿਹਤ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਉਨਾਂ ਵਲੋਂ ਵੱਖ-ਵੱਖ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਉਨਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਨੂੰ ਸ਼ਾਨਦਾਰ ਸਿਹਤ ਸੇਵਾਵਾਂ ਦੇਣ ਦੇ ਮੰਤਵ ਨਾਲ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਜੋ ਸਫਲਤਾ ਪੂਰਵਕ ਚੱਲ ਰਹੇ ਹਨ। ਉਨਾਂ ਦੱਸਿਆ ਕਿ ਇਨਾਂ ਕਲੀਨਿਕਾਂ ਦੀ ਕੁੱਲ ਗਿਣਤੀ ਹੁਣ ਕਰੀਬ 881 ਹੋ ਗਈ ਹੈ। ਇਨ੍ਹਾਂ 881 ਆਮ ਆਦਮੀ ਕਲੀਨਿਕ ਵਿੱਚੋਂ 316 ਸ਼ਹਿਰੀ ਖੇਤਰਾਂ ਵਿੱਚ ਜਦਕਿ 565 ਕਲੀਨਿਕ ਪੇਂਡੂ ਖੇਤਰਾਂ ਵਿੱਚ ਸਥਿਤ ਹਨ।

ਸਾਂਝਾ ਕਰੋ

ਪੜ੍ਹੋ

ਕੜਾਕੇ ਦੀ ਠੰਢ ਦੇ ਬਾਵਜੂਦ ਸ਼ਰਧਾਲੂਆਂ ’ਚ

ਪ੍ਰਯਾਗਰਾਜ, 16 ਜਨਵਰੀ – ਕੜਾਕੇ ਦੀ ਠੰਢ ਦੇ ਬਾਵਜੂਦ ਮਹਾਕੁੰਭ...