*ਗੱਡੀਆਂ ਪਾਸ ਕਰਾਉਣ ਆਏ ਕਾਰ ਚਾਲਕਾਂ ਦਾ ਕੀਤਾ ਮੁਫਤ ਅੱਖਾਂ ਦਾ ਚੈੱਕਅਪ
*ਟ੍ਰੈਫਿਕ ਨਿਯਮਾਂ ਬਾਰੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਦਿੱਤੀ ਗਈ ਜਾਣਕਾਰੀ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 16 ਜਨਵਰੀ (ਗਿਆਨ ਸਿੰਘ/ਏ.ਡੀ.ਪੀ ਨਿਊਜ਼) – ਜ਼ਿਲ੍ਹੇ ਵਿੱਚ ਰਾਸ਼ਟਰੀ ਸੜ੍ਹਕ ਸੁਰੱਖਿਆ ਮਹੀਨਾ ਮੁਹਿੰਮ ਤਹਿਤ ਟਰਾਂਸਪੋਰਟ ਵਿਭਾਗ ਵੱਲੋਂ ਟ੍ਰੈਫਿਕ ਪੁਲਿਸ ਦੇ ਐਜੂਕੇਸ਼ਨ ਸੈੱਲ ਦੇ ਇੰਚਾਰਜ ਏ ਐਸ ਆਈ ਜਨਕ ਰਾਜ ਮਹਿਲਾ ਸਿਪਾਹੀ ਖੁਸ਼ਪ੍ਰੀਤ ਕੌਰ ਦੇ ਸਹਿਯੋਗ ਨਾਲ ਰਣਪਰੀਤ ਸਿੰਘ ਸਕੱਤਰ ਸਟੇਟ ਟਰਾਂਸਪੋਰਟ ਅਥਾਰਟੀ, ਕੁਲਜੀਤ ਕਟੋਚ ਏ.ਆਈ.ਇੰਚਾਰਜ ਮਨਿਸਟਰ ਕਾਰ ਸੈਸ਼ਨ ਪੰਜਾਬ PB01 ਅਤੇ ਚੰਡੀਗੜ੍ਹ ਗਰੁੱਪ ਆਫ ਕਾਲਜ ਲਾਂਡਰਾਂ ਐਸ ਏ ਐਸ ਨਗਰ ਨਾਲ ਮਿਲ ਕੇ ਗੱਡੀਆਂ ਪਾਸ ਕਰਾਉਣ ਆਏ ਕਾਰ ਚਾਲਕਾਂ ਦਾ ਮੁਫਤ ਅੱਖਾਂ ਦਾ ਚੈੱਕਅਪ ਕੀਤਾ ਗਿਆ ਅਤੇ ਟਰੈਫਿਕ ਨਿਯਮਾਂ ਬਾਰੇ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਜਾਣਕਾਰੀ ਦੇਣ ਤੋਂ ਇਲਾਵਾ ਫੇਸ 3ਬੀ2 ਨੇੜੇ ਕਾਰ ਚਾਲਕਾਂ ਨਾਲ ਨਿਯਮਾਂ ਬਾਰੇ ਜਾਗਰੂਕਤਾ ਸੈਮੀਨਾਰ ਕੀਤਾ ਗਿਆ।
ਧੁੰਦ ਦੇ ਦਿਨਾਂ ਨੂੰ ਮੁੱਖ ਰੱਖਦੇ ਹੋਏ ਰਿਫਲੈਕਟਰ ਟੇਪ ਬਾਰੇ ਜਾਣਕਾਰੀ, ਨਸ਼ੇ ਕਰ ਕੇ ਵਾਹਨ ਨਾ ਚਲਾਉਣ ਬਾਰੇ ਅਤੇ ਟਰੈਫਿਕ ਨਿਯਮਾਂ ਬਾਰੇ, ਅੰਡਰ-ਏਜ ਡਰਾਇਵਿੰਗ ਨਾ ਕਰਨ ਬਾਰੇ, ਅਣਪਛਾਤੇ ਵਹੀਕਲ ਨਾਲ ਐਕਸੀਡੈਂਟ ਹੋਣ ਤੇ ਸਲੇਸ਼ੀਅਨ ਫੰਡ ਮੁਆਵਜ਼ਾ ਲੈਣ ਸਬੰਧੀ, ਲੇਨ ਡਰਾਇਵਿੰਗ ਬਾਰੇ, ਪ੍ਰੈਸ਼ਰ ਹਾਰਨ ਦੀ ਵਰਤੋਂ ਨਾ ਕਰਨ ਬਾਰੇ ਵਾਤਾਵਰਣ ਦੀ ਸੁਰੱਖਿਅਤ ਬਾਰੇ ਜਾਣਕਾਰੀ ਦਿੱਤੀ।
ਵਾਹਨਾਂ ਤੇ ਹਾਈ ਸਿਕਿਓਰਿਟੀ ਨੰਬਰ ਪਲੇਟਾਂ ਲਗਵਾਉਣ, ਦੋ ਪਹੀਆ ਵਾਹਨ ਤੇ ਹੈਲਮਟ ਪਾਉਣ ਬਾਰੇ, ਵਾਹਨਾਂ ਨੂੰ ਸੜਕ ਤੇ ਖੜਾ ਕਰਨ ਦੀ ਬਜਾਏ ਸਹੀ ਪਾਰਕਿੰਗ ਕਰਨ ਬਾਰੇ, ਖੱਬੇ-ਸੱਜੇ ਮੁੜਨ ਵੇਲੇ ਇੰਡੀਕੇਟਰ ਦੀ ਵਰਤੋਂ ਬਾਰੇ, ਲਾਲ ਬੱਤੀ ਦੀ ਉਲੰਘਣਾ ਨਾ ਕਰਨ ਬਾਰੇ, ਕਿਸੇ ਵੀ ਤਰ੍ਹਾਂ ਦਾ ਨਸ਼ਾ ਕਰਕੇ ਕੋਈ ਵੀ ਵਾਹਨ ਨਾ ਚਲਾਉਣ ਬਾਰੇ, ਬੁਲਟ ਮੋਟਰਸਾਇਕਲ ਤੇ ਪਟਾਕੇ ਨਾ ਮਾਰਨ ਅਤੇ ਨਾ ਮੋਡੀਫਾਈ ਕਰਨ ਦੀ ਅਪੀਲ ਕੀਤੀ। ਸਾਰੇ ਟਰੈਫਿਕ ਨਿਯਮਾਂ ਦੀ ਇੰਨ ਬਿੰਨ ਪਾਲਣਾ ਕਰਨ ਬਾਰੇ ਤਾਂ ਜੋ ਸੜਕੀ ਹਾਦਸਿਆਂ ਨੂੰ ਘਟਾਇਆ ਜਾ ਸਕੇ। ਪੁਲਿਸ ਤੋਂ ਮਦਦ ਲੈਣ ਅਤੇ ਦੇਣ ਲਈ ਹੈਲਪਲਾਈਨ ਨੰਬਰ 112 ਅਤੇ 181 ਤੇ ਕਾਲ ਕਰਨ ਬਾਰੇ, ਇਸ ਦੇ ਨਾਲ ਸਾਈਬਰ ਕ੍ਰਾਈਮ ਲਈ 1930 ਤੇ ਕਾਲ ਕਰਨ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਸੋਹਾਣਾ ਹਸਪਤਾਲ ਦੀ ਮੈਡੀਕਲ ਟੀਮ ਅਤੇ ਜ਼ਿਲ੍ਹੇ ਦੇ ਰੀਜਨਲ ਟਰਾਂਸਪੋਰਟ ਅਫ਼ਸਰ ਪ੍ਰਦੀਪ ਸਿੰਘ ਢਿੱਲੋਂ ਵੀ ਮੌਜੂਦ ਸਨ।