
ਮੁੰਬਈ, 19 ਜਨਵਰੀ – ਪਾਕਿਸਤਾਨ ਅਤੇ ਦੁਬਈ ‘ਚ ਅਗਲੇ ਮਹੀਨੇ ਹੋਣ ਵਾਲੀ ਚੈਂਪੀਅਨਜ਼ ਟਰਾਫੀ ਲਈ ਟੀਮ ਇੰਡੀਆ ਦਾ ਐਲਾਨ ਕਰ ਦਿੱਤਾ ਗਿਆ ਹੈ। ਕਪਤਾਨ ਰੋਹਿਤ ਸ਼ਰਮਾ ਤੇ ਮੁੱਖ ਚੋਣਕਾਰ ਅਜੀਤ ਅਗਰਕਰ ਮੁੰਬਈ ‘ਚ ਪ੍ਰੈੱਸ ਕਾਨਫਰੰਸ ਕਰ ਕੇ 15 ਖਿਡਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ। ਤੁਹਾਨੂੰ ਦੱਸ ਦੇਈਏ ਕਿ ਭਾਰਤ ਸਰਕਾਰ ਨੇ ਚੈਂਪੀਅਨਜ਼ ਟਰਾਫੀ ਖੇਡਣ ਲਈ ਆਪਣੀ ਟੀਮ ਨੂੰ ਪਾਕਿਸਤਾਨ ਜਾਣ ਦੀ ਇਜਾਜ਼ਤ ਨਹੀਂ ਦਿੱਤੀ। ਇਸ ਤੋਂ ਬਾਅਦ ਆਈਸੀਸੀ ਨੇ ਫੈਸਲਾ ਕੀਤਾ ਸੀ ਕਿ ਇਹ ਟੂਰਨਾਮੈਂਟ ਹਾਈਬ੍ਰਿਡ ਮਾਡਲ ‘ਚ ਖੇਡਿਆ ਜਾਵੇਗਾ।
Champions Trophy 2025 ਲਈ 15 ਖਿਡਾਰੀਆਂ ਦੇ ਨਾਂ
ਰੋਹਿਤ ਸ਼ਰਮਾ (ਕਪਤਾਨ), ਵਿਰਾਟ ਕੋਹਲੀ, ਸ਼ੁਭਮਨ ਗਿੱਲ (ਉਪ ਕਪਤਾਨ), ਸ਼੍ਰੇਅਸ ਅਈਅਰ, ਕੇਐਲ ਰਾਹੁਲ, ਹਾਰਦਿਕ ਪਾਂਡਿਆ, ਅਕਸ਼ਰ ਪਟੇਲ, ਵਾਸ਼ਿੰਗਟਨ ਸੁੰਦਰ, ਕੁਲਦੀਪ ਯਾਦਵ, ਜਸਪ੍ਰੀਤ ਬੁਮਰਾਹ, ਮੁਹੰਮਦ ਸ਼ਮੀ, ਅਰਸ਼ਦੀਪ ਸਿੰਘ, ਯਸ਼ਸਵੀ ਜੈਸਵਾਲ, ਰਿਸ਼ਭ ਪੰਤ, ਰਵਿੰਦਰ ਜਡੇਜਾ।
Champions Trophy 2025: ਵਨਡੇ ਸੀਰੀਜ਼ ਲਈ ਟੀਮ ਇੰਡੀਆ
ਇੰਗਲੈਂਡ ਖਿਲਾਫ ਵਨਡੇ ਸੀਰੀਜ਼ ਲਈ ਟੀਮ : ਰੋਹਿਤ ਸ਼ਰਮਾ (ਕਪਤਾਨ), ਵਿਰਾਟ ਕੋਹਲੀ, ਸ਼ੁਭਮਨ ਗਿੱਲ (ਉਪ ਕਪਤਾਨ), ਸ਼੍ਰੇਅਸ ਅਈਅਰ, ਕੇਐਲ ਰਾਹੁਲ, ਹਾਰਦਿਕ ਪੰਡਯਾ, ਅਕਸ਼ਰ ਪਟੇਲ, ਵਾਸ਼ਿੰਗਟਨ ਸੁੰਦਰ, ਕੁਲਦੀਪ ਯਾਦਵ, ਹਰਸ਼ਿਤ ਰਾਣਾ, ਮੁਹੰਮਦ ਸ਼ਮੀ, ਅਰਸ਼ਦੀਪ ਸਿੰਘ, ਯਸ਼ਸਵੀ ਜੈਸਵਾਲ, ਰਿਸ਼ਭ ਪੰਤ, ਰਵਿੰਦਰ ਜਡੇਜਾ।
ਕਰੁਣ ਨਾਇਰ ਨੂੰ ਜਗ੍ਹਾ ਕਿਉਂ ਨਹੀਂ ਮਿਲੀ?
ਕਰੁਣ ਨਾਇਰ ਨੂੰ ਟੀਮ ‘ਚ ਜਗ੍ਹਾ ਨਹੀਂ ਮਿਲੀ ਹੈ। ਅਜੀਤ ਅਗਰਕਰ ਨੇ ਕਿਹਾ ਹੈ ਕਿ ਉਨ੍ਹਾਂ ਬਾਰੇ ਚਰਚਾ ਹੁੰਦੀ ਰਹੇਗੀ। ਉਨ੍ਹਾਂ ਚੰਗਾ ਪ੍ਰਦਰਸ਼ਨ ਕੀਤਾ ਹੈ, ਪਰ ਟੀਮ ‘ਚ ਸਾਰਿਆਂ ਨੂੰ ਫਿੱਟ ਕਰ ਸਕਣਾ ਮੁਸ਼ਕਲ ਹੈ।
ਸੰਜੂ ਸੈਮਸਨ ਨੂੰ ਵੀ ਨਹੀਂ ਮਿਲੀ ਜਗ੍ਹਾ
ਸੰਜੂ ਸੈਮਸਨ ਨੂੰ ਵੀ ਟੀਮ ‘ਚ ਜਗ੍ਹਾ ਨਹੀਂ ਮਿਲੀ ਹੈ। ਉਨ੍ਹਾਂ ਦੀ ਜਗ੍ਹਾ ਕੇਐਲ ਰਾਹੁਲ ਨੂੰ ਦੂਜੇ ਵਿਕਟਕੀਪਰ ਵਜੋਂ ਚੁਣਿਆ ਗਿਆ ਹੈ।
Champions Trophy 2025: ਮੁਹੰਮਦ ਸਿਰਾਜ ਵੀ ਬਾਹਰ
ਮੁਹੰਮਦ ਸਿਰਾਜ ਨੂੰ ਵੀ ਟੀਮ ‘ਚ ਜਗ੍ਹਾ ਨਹੀਂ ਮਿਲੀ ਹੈ। ਟੀਮ ‘ਚ ਉਨ੍ਹਾਂ ਦੀ ਜਗ੍ਹਾ ਮੁਹੰਮਦ ਸ਼ਮੀ ਆਏ ਹਨ। ਸਿਰਾਜ ਦਾ ਆਸਟ੍ਰੇਲੀਆ ਦੌਰਾ ਚੰਗਾ ਨਹੀਂ ਰਿਹਾ ਸੀ। ਭਾਰਤ ਦੇ ਮੈਚ ਦੁਬਈ ‘ਚ ਹੋਣਗੇ। ਜੇਕਰ ਭਾਰਤ ਫਾਈਨਲ ‘ਚ ਪਹੁੰਚਦਾ ਹੈ ਤਾਂ ਫਾਈਨਲ ਵੀ ਦੁਬਈ ‘ਚ ਹੀ ਹੋਵੇਗਾ।