ਕੇਜਰੀਵਾਲ ਨੇ ਕਿਰਾਏਦਾਰਾਂ ਨੂੰ ਮੁਫ਼ਤ ਬਿਜਲੀ ਤੇ ਪਾਣੀ ਦੇਣ ਦਾ ਕੀਤਾ ਵਾਅਦਾ

ਨਵੀਂ ਦਿੱਲੀ, 18 ਜਨਵਰੀ – ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਐਲਾਨ ਕੀਤਾ ਕਿ ਜੇ ਉਨ੍ਹਾਂ ਦੀ ਪਾਰਟੀ ਆਉਣ ਵਾਲੀਆਂ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਦੁਬਾਰਾ ਚੁਣੀ ਸੱਤਾ ਵਿੱਚ ਆਉਂਦੀ ਹੈ ਤਾਂ ਕਿਰਾਏਦਾਰਾਂ ਨੂੰ ਮੁਫ਼ਤ ਬਿਜਲੀ ਅਤੇ ਪਾਣੀ ਦੇ ਲਾਭ ਦਿੱਤੇ ਜਾਣਗੇ। ਪਾਰਟੀ ਹੈੱਡਕੁਆਰਟਰ ’ਤੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਕੇਜਰੀਵਾਲ ਨੇ ਸ਼ਹਿਰ ਭਰ ਦੇ ਕਿਰਾਏਦਾਰਾਂ ਵੱਲੋਂ ਉਠਾਈਆਂ ਗਈਆਂ ਚਿੰਤਾਵਾਂ ਨੂੰ ਸਵੀਕਾਰ ਕੀਤਾ। ਉਨ੍ਹਾਂ ਕਿਹਾ ਕਿ ਉਹ ਜਿੱਥੇ ਵੀ ਜਾਂਦਾ ਹੈ, ਕਿਰਾਏ ’ਤੇ ਰਹਿਣ ਵਾਲੇ ਲੋਕ ਮਿਲਦੇ ਹਨ ਜੋ ਚੰਗੇ ਸਕੂਲਾਂ ਅਤੇ ਹਸਪਤਾਲਾਂ ਦਾ ਲਾਭ ਉਠਾਉਂਦੇ ਹਨ ਪਰ ਮੁਫ਼ਤ ਬਿਜਲੀ ਅਤੇ ਪਾਣੀ ਦੀਆਂ ਸਕੀਮਾਂ ਤੋਂ ਵਾਂਝੇ ਹਨ। ਕੇਜਰੀਵਾਲ ਨੇ ਭਰੋਸਾ ਦਿਵਾਇਆ ਕਿ ਜੇ ਉਨ੍ਹਾਂ ਦੀ ਪਾਰਟੀ ਜਿੱਤ ਜਾਂਦੀ ਹੈ ਤਾਂ ਕਿਰਾਏਦਾਰ ਵੀ ਮੁਫਤ ਸਹੂਲਤਾਂ ਤੱਕ ਪਹੁੰਚ ਕਰਨ ਦੇ ਯੋਗ ਹੋਣਗੇ। ਉਨ੍ਹਾਂ ਇਹ ਦਾਅ ਪੁਰਵਾਂਚਲ ਖੇਤਰ ਨਾਲ ਸਬੰਧਤ ਵੋਟਰਾਂ ਨੂੰ ਆਪਣੇ ਵੱਲ ਝੁਕਾਉਣ ਲਈ ਖੇਡਿਆ ਹੈ। ਪੁਰਵਾਂਚਲੀ ਲੋਕ ਦਿੱਲੀ ਵਿੱਚ ਵੱਡੀ ਗਿਣਤੀ ਵਿੱਚ ਰਹਿੰਦੇ ਹਨ। ਬੀਤੇ ਦਿਨੀਂ ਉਨ੍ਹਾਂ ਦੀਆਂ ਵੋਟਾਂ ਕੱਟਣ ਦਾ ਦੋਸ਼ ਵੀ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਲਾ ਚੁੱਕੀ ਹੈ। ਜ਼ਿਕਰਯੋਗ ਹੈ ਕਿ ਪਾਰਟੀ ਲਗਾਤਾਰ ਤੀਜੀ ਵਾਰ ਚੋਣ ਲੜ ਰਹੀ ਹੈ, ਆਪਣੀ ਮੁਹਿੰਮ ਨੂੰ ਭਲਾਈ ਪ੍ਰੋਗਰਾਮਾਂ ’ਤੇ ਕੇਂਦਰਤ ਕਰ ਰਹੀ ਹੈ, ਜਿਸ ਵਿੱਚ ਮੁਫਤ ਸਹੂਲਤਾਂ ਦੀ ਵਿਵਸਥਾ ਅਤੇ ਜਨਤਕ ਸੇਵਾਵਾਂ ਵਿੱਚ ਸੁਧਾਰ ਸ਼ਾਮਲ ਹਨ।

‘ਆਪ’ ਵੱਲੋਂ ਪੁਲੀਸ ’ਤੇ ਫ਼ਿਲਮ ਦੀ ਸਕਰੀਨਿੰਗ ਰੋਕਣ ਦਾ ਦੋਸ਼

ਨਵੀਂ ਦਿੱਲੀ (ਪੱਤਰ ਪ੍ਰੇਰਕ): ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ’ਤੇ ਬਣੀ ਦਸਤਾਵੇਜ਼ੀ ਫਿਲਮ ਦੀ ਸਕ੍ਰੀਨਿੰਗ ਨੂੰ ਅੱਜ ਦਿੱਲੀ ਪੁਲੀਸ ਨੇ ਰੋਕ ਦਿੱਤਾ। ‘ਆਪ’ ਨੇ ਦਾਅਵਾ ਕੀਤਾ ਕਿ ਸ਼ਨਿਚਰਵਾਰ ਨੂੰ ਪੁਲੀਸ ਵੱਲੋਂ ਇਜਾਜ਼ਤ ਨਾ ਦਿੱਤੇ ਜਾਣ ਕਾਰਨ ਸਕ੍ਰੀਨਿੰਗ ਪ੍ਰਭਾਵਿਤ ਹੋਈ। ਇਹ ਸਕ੍ਰੀਨਿੰਗ ਪਿਆਰੇ ਲਾਲ ਭਵਨ ਵਿੱਚ ਦੁਪਹਿਰ 12 ਵਜੇ ਦੇ ਕਰੀਬ ਹੋਣ ਦੀ ਸੰਭਾਵਨਾ ਸੀ। ਇਹ ਦਸਤਾਵੇਜ਼ੀ ਵਿੱਚ ਕੇਜਰੀਵਾਲ ਦੀ ਪਾਰਟੀ ਕੈਦ ਤੋਂ ਬਾਅਦ ਕਿਵੇਂ ਕੰਮ ਕਰ ਰਹੀ ਸੀ ਅਤੇ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਕੀ-ਕੀ ਹੋਇਆ, ਇਹ ਦਿਖਾਇਆ ਗਿਆ ਹੈ। ‘ਆਪ’ ਦੇ ਦੋਸ਼ਾਂ ’ਤੇ ਦਿੱਲੀ ਪੁਲੀਸ ਵੱਲੋਂ ਕਿਹਾ ਗਿਆ ਕਿ ਜਿਵੇਂ ਕਿ ਚੋਣਾਂ ਦਾ ਐਲਾਨ ਹੋ ਗਿਆ ਹੈ, ਰਾਜਸੀ ਪਾਰਟੀਆਂ ਨੂੰ ਡੀਈਓ ਦਫ਼ਤਰ ਵਿੱਚ ਸਿੰਗਲ ਵਿੰਡੋ ਸਿਸਟਮ ਰਾਹੀਂ ਇਜਾਜ਼ਤ ਲੈਣੀ ਪੈਂਦੀ ਹੈ। ਸਮਾਗਮ ਲਈ ਅਜਿਹੀ ਕੋਈ ਇਜਾਜ਼ਤ ਨਹੀਂ ਲਈ ਗਈ ਸੀ। ਅਧਿਕਾਰੀਆਂ ਨੇ ਦੱਸਿਆ ਕਿ ਸਾਰੀਆਂ ਪਾਰਟੀਆਂ ਨੂੰ ਇਸ ਸਮੇਂ ਚੋਣ ਨਿਯਮਾਂ ਅਤੇ ਕਾਨੂੰਨਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾਂਦੀ ਹੈ। ਉਧਰ, ਕੇਜਰੀਵਾਲ ਵੱਲੋਂ ਐਕਸ ’ਤੇ ਭਾਜਪਾ ਨੂੰ ਨਿਸ਼ਾਨਾ ਬਣਾਇਆ ਗਿਆ ਕਿ ਆਮ ਆਦਮੀ ਪਾਰਟੀ ’ਤੇ ਫ਼ਿਲਮ ਬਣੀ ਹੈ। ਅੱਜ ਜਿੱਥੇ ਇਹ ਫ਼ਿਲਮ ਪੱਤਰਕਾਰਾਂ ਨੂੰ ਦਿਖਾਈ ਜਾਣੀ ਸੀ। ਭਾਜਪਾ ਨੇ ਭਾਰੀ ਗਿਣਤੀ ਵਿੱਚ ਪੁਲੀਸ ਤਾਇਨਾਤ ਕਰਕੇ ਫ਼ਿਲਮ ਨੂੰ ਦਿਖਾਉਣ ਤੋਂ ਰੋਕਿਆ। ਉਨ੍ਹਾਂ ਕਿਹਾ ਕਿ ਭਾਜਪਾ ਇਸ ਫ਼ਿਲਮ ਤੋਂ ਬੁਰੀ ਤਰ੍ਹਾਂ ਡਰੀ ਹੋਈ ਹੈ।

ਸਾਂਝਾ ਕਰੋ

ਪੜ੍ਹੋ

ਪੰਜਾਬ ਦੀ ਸੱਭਿਆਚਾਰਕ ਵਿਰਾਸਤ ਸੰਭਾਲਣ ਤੇ ਨੌਜੁਆਨ

ਲੁਧਿਆਣਾਃ 15 ਮਾਰਚ ਪੰਜਾਬ ਸਰਕਾਰ ਵੱਲੋਂ ਕੁਝ ਦਿਨ ਪਹਿਲਾਂ ਸੱਭਿਆਚਾਰਕ...