
ਚੰਡੀਗੜ੍ਹ, 19 ਜੁਲਾਈ- ਹਰਿਆਣਾ ਸਰਕਾਰ ਨੇ ਕੋਵਿਡ-19 ਦੇ ਮੱਦੇਨਜ਼ਰ ਸੂਬੇ ਵਿੱਚ ਲੌਕਡਾਊਨ 26 ਜੁਲਾਈ ਤੱਕ ਵਧਾ ਦਿੱਤਾ ਹੈ। ਇਸੇ ਦੌਰਾਨ ਕਰੋਨਾ ਦੇ ਕੇਸ ਘਟਣ ਕਾਰਨ ਪਾਬੰਦੀਆਂ ਵਿੱਚ ਕੁਝ ਰਾਹਤ ਵੀ ਦਿੱਤੀ ਗਈ ਹੈ। ਵੇਰਵਿਆਂ ਅਨੁਸਾਰ ਦੁਕਾਨਾਂ ਸਵੇਰੇ 9 ਵਜੇ ਤੋਂ ਰਾਤ 8 ਵਜੇ ਤੱਕ ਖੁੱਲ੍ਹ ਸਕਣਗੀਆਂ ਤੇ ਮਾਲ, ਰੈਸਤਰਾਂ ਤੇ ਬਾਰ ਕੋਵਿਡ ਨਿਯਮਾਂ ਦੀ ਪਾਲਣਾ ਕਰਦਿਆਂ ਸਵੇਰੇ 10 ਵਜੇ ਤੋਂ ਰਾਤ 11 ਵਜੇ ਤੱਕ ਖੁੱਲ੍ਹ ਸਕਣਗੇ। ਪਹਿਲਾਂ ਇਹ ਸਮਾਂ ਸਵੇਰੇ 10 ਤੋਂ ਰਾਤ 10 ਵਜੇ ਤੱਕ ਸੀ। ਖਾਣੇ ਦੀ ਹੋਮ ਡਿਲੀਵਰੀ ਰਾਤ 11 ਵਜੇ ਤੱਕ ਕੀਤੀ ਜਾ ਸਕਦੀ ਹੈੇ। ਇਸੇ ਦੌਰਾਨ ਰਾਤ ਦਾ ਕਰਫਿਊ 11 ਵਜੇ ਤੋਂ ਸਵੇਰੇ 5 ਵਜੇ ਤੱਕ ਜਾਰੀ ਰਹੇਗਾ।