ਜਗਤਾਰ ਸਿੰਘ ਹਵਾਰਾ ਨੂੰ ਤਿਹਾੜ ਤੋਂ ਪੰਜਾਬ ਸ਼ਿਫਟ ਕਰਨ ‘ਤੇ ਸੁਣਵਾਈ ਅੱਜ

22, ਜਨਵਰੀ – ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿੱਚ ਦੋਸ਼ੀ ਠਹਿਰਾਏ ਗਏ ਭਾਈ ਜਗਤਾਰ ਸਿੰਘ ਹਵਾਰਾ ਵੱਲੋਂ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਪੰਜਾਬ ਜੇਲ੍ਹ ਵਿੱਚ ਤਬਦੀਲ ਕਰਨ ਦੀ ਮੰਗ ਵਾਲੀ ਪਟੀਸ਼ਨ ‘ਤੇ ਅੱਜ (21 ਅਕਤੂਬਰ) ਸੁਣਵਾਈ ਹੋਵੇਗੀ। ਇਸ ਦੌਰਾਨ ਕੇਂਦਰ, ਦਿੱਲੀ ਅਤੇ ਪੰਜਾਬ ਸਰਕਾਰਾਂ ਵੱਲੋਂ ਅਦਾਲਤ ਵਿੱਚ ਜਵਾਬ ਦਾਇਰ ਕੀਤਾ ਜਾਵੇਗਾ। ਪਿਛਲੀ ਸੁਣਵਾਈ ਵਿੱਚ ਸਰਕਾਰ ਨੇ ਤਿੰਨੋਂ ਧਿਰਾਂ ਤੋਂ ਜਵਾਬ ਮੰਗੇ ਸਨ।

2010 ਵਿੱਚ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਿਆ ਗਿਆ ਸੀ

ਟ੍ਰਾਇਲ ਕੋਰਟ ਨੇ 27 ਮਾਰਚ 2007 ਨੂੰ ਹਵਾਰਾ ਨੂੰ ਦੋਸ਼ੀ ਠਹਿਰਾਇਆ ਅਤੇ ਉਨ੍ਹਾਂ ਨੂੰ ਮੌਤ ਦੀ ਸਜ਼ਾ ਸੁਣਾਈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 12 ਅਕਤੂਬਰ, 2010 ਨੂੰ ਉਨ੍ਹਾਂ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦਾ ਹੁਕਮ ਦਿੱਤਾ।

ਦੇਸ਼ਧ੍ਰੋਹ ਦੇ ਇੱਕ ਮਾਮਲੇ ਵਿੱਚ ਹੋ ਚੁੱਕੇ ਬਰੀ 

22 ਜਨਵਰੀ 2004 ਨੂੰ ਉਹ ਆਪਣੇ ਸਾਥੀਆਂ ਨਾਲ ਚੰਡੀਗੜ੍ਹ ਬੁੜੈਲ ਜੇਲ੍ਹ ਵਿੱਚੋਂ ਸੁਰੰਗ ਪੁੱਟ ਕੇ ਫਰਾਰ ਹੋ ਗਿਆ ਸੀ। ਉਨ੍ਹਾਂ ਨੂੰ ਭੱਜਣ ਤੋਂ ਇੱਕ ਸਾਲ ਬਾਅਦ ਫੜ ਲਿਆ ਗਿਆ। ਉਹ 2005 ਤੋਂ ਜੇਲ੍ਹ ਵਿੱਚ ਹਨ। ਹੁਣ ਉਹ 54 ਸਾਲਾਂ ਦੇ ਹਨ।

ਫਤਿਹਗੜ੍ਹ ਸਾਹਿਬ ਦੇ ਵਸਨੀਕ

ਪਟੀਸ਼ਨ ਵਿੱਚ ਦਲੀਲ ਦਿੱਤੀ ਗਈ ਸੀ ਕਿ ਉਹ ਤਿਹਾੜ ਜੇਲ੍ਹ ਵਿੱਚ ਬੰਦ ਇੱਕ ਸਜ਼ਾਯਾਫਤਾ ਕੈਦੀ ਹਨ ਅਤੇ ਦਿੱਲੀ ਵਿੱਚ ਉਨ੍ਹਾਂ ਵਿਰੁੱਧ ਕੋਈ ਕੇਸ ਦਰਜ ਨਹੀਂ ਹੈ। ਇਸ ਵੇਲੇ ਉਹ ਪੰਜਾਬ ਵਿੱਚ ਦਰਜ ਇੱਕ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਹਨ। ਉਹ ਫਤਿਹਗੜ੍ਹ ਸਾਹਿਬ ਦੇ ਰਹਿਣ ਵਾਲੇ ਹਨ। ਉਨ੍ਹਾਂ ਨੂੰ ਸਿਰਫ਼ ਪੰਜਾਬ ਜੇਲ੍ਹ ਵਿੱਚ ਹੀ ਰੱਖਿਆ ਜਾਣਾ ਚਾਹੀਦਾ ਹੈ।

ਸਾਂਝਾ ਕਰੋ

ਪੜ੍ਹੋ