ਦੋ ਰੋਜ਼ਾ ਰਾਸ਼ਟਰੀ ਬਾਲ ਲੇਖਕ ਕਾਨਫਰੰਸ ਅਤੇ ਸੱਭਿਆਚਾਰਕ ਮੇਲਾ ਸਿਰਜੇਗਾ ਇਤਿਹਾਸ – ਸੁੱਖੀ ਬਾਠ

ਨਵਾਂ ਸ਼ਹਿਰ, 24 ਜਨਵਰੀ – ਸੁੱਖੀ ਬਾਠ ਸੰਸਥਾਪਕ ਪੰਜਾਬ ਭਵਨ ਸਰੀ ਕੈਨੇਡਾ ਵੱਲੋਂ ਸ਼ੁਰੂ ਕੀਤੇ ਪ੍ਰੋਜੈਕਟ ਨਵੀਆਂ ਕਲਮਾਂ ਨਵੀਂ ਉਡਾਣ ਜੋ ਕਿ ਪਿਛਲੇ ਸਮੇਂ ਤੋਂ ਸਫਲਤਾ ਪੂਰਵਕ ਚੱਲ ਰਿਹਾ ਹੈ। ਪ੍ਰੋਜੈਕਟ ਅਧੀਨ ਪੂਰੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿਚ ਕਿਤਾਬਾਂ ਛਪ ਚੁੱਕੀਆਂ ਹਨ। ਪੰਜਾਬ ਦੇ ਨਾਲ ਨਾਲ ਦੂਸਰੇ ਰਾਜਾਂ ਤੋਂ ਵੀ ਕਿਤਾਬਾਂ ਲਗਾਤਾਰ ਛਪ ਰਹੀਆਂ ਹਨ। ਰਾਜਸਥਾਨ ਵਿੱਚ ਵੀ ਇਹ ਪ੍ਰੋਜੈਕਟ ਪੂਰੀ ਤਰ੍ਹਾਂ ਪੈਰ ਪਸਾਰ ਚੁੱਕਾ ਹੈ ਜਿਸ ਦੇ ਤਹਿਤ ਰਾਜਸਥਾਨ ਵਿੱਚ ਵੀ ਬਾਲ ਲੇਖਕਾਂ ਦੀਆਂ ਦੋ ਕਿਤਾਬਾਂ ਪਿਛਲੇ ਸਮੇਂ ਦੌਰਾਨ ਲੋਕ ਅਰਪਣ ਹੋ ਚੁੱਕੀਆਂ ਹਨ।

ਅੱਗੇ ਜਾਣਕਾਰੀ ਦਿੰਦਿਆਂ ਪ੍ਰੋਜੈਕਟ ਇੰਚਾਰਜ ਉਂਕਾਰ ਸਿੰਘ ਤੇਜੇ ਨੇ ਦੱਸਿਆ ਕਿ ਸ੍ਰੀ ਗੰਗਾ ਨਗਰ ਰਾਜਸਥਾਨ ਵਿਖੇ ਆਉਣ ਵਾਲੀ 31 ਜਨਵਰੀ ਅਤੇ 1 ਫਰਵਰੀ 2025 ਨੂੰ ਦੋ ਰੋਜ਼ਾ ਰਾਸ਼ਟਰੀ ਬਾਲ ਲੇਖਕ ਕਾਨਫਰੰਸ ਅਤੇ ਸੱਭਿਆਚਾਰਕ ਮੇਲਾ ਕਰਵਾਇਆ ਜਾ ਰਿਹਾ ਹੈ। ਜਿਸ ਦੀਆਂ ਤਿਆਰੀਆਂ ਉਥੋਂ ਦੀ ਪ੍ਰਬੰਧਕੀ ਟੀਮ ਡਾ. ਨਵਦੀਪ ਕੌਰ ਅਤੇ ਉਹਨਾਂ ਦੀ ਸਮੁੱਚੀ ਟੀਮ ਦੇ ਸਾਥ ਸਦਕਾ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ। ਇਸ ਪ੍ਰੋਗਰਾਮ ਵਿੱਚ ਪਹਿਲੇ ਦਿਨ ਰਾਜਸਥਾਨ ਦੇ ਵੱਖ-ਵੱਖ ਜ਼ਿਲ੍ਹਿਆਂ ਅਤੇ ਦੂਸਰੇ ਰਾਜਾਂ ਦੇ ਵਿਦਿਆਰਥੀਆਂ ਦੇ ਅਲੱਗ ਅਲੱਗ ਵਰਗਾਂ ਅਤੇ ਵੰਨਗੀਆਂ ਦੇ ਮੁਕਾਬਲੇ ਕਰਵਾਏ ਜਾਣਗੇ।

ਸਾਂਝਾ ਕਰੋ

ਪੜ੍ਹੋ