ਨਵੀਂ ਦਿੱਲੀ, 24 ਜਨਵਰੀ – ਸੁਪਰੀਮ ਕੋਰਟ ਨੇ ਅੱਜ ਕੁਲਦੀਪ ਕੁਮਾਰ ਵਲੋਂ ਦਾਇਰ ਪਟੀਸ਼ਨ ਦੇ ਜਵਾਬ ਵਿਚ 27 ਜਨਵਰੀ 2025 ਲਈ ਨੋਟਿਸ ਜਾਰੀ ਕੀਤਾ ਹੈ, ਜਿਸ ਵਿਚ ਚੋਣਾਂ ਹੱਥ ਖੜ੍ਹੇ ਕਰ ਕੇ ਕਰਵਾਉਣ ਦੀ ਮੰਗ ਕੀਤੀ ਗਈ ਸੀ। ਅਦਾਲਤ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਇਕ ਸੇਵਾਮੁਕਤ ਹਾਈ ਕੋਰਟ ਜੱਜ ਨੂੰ ਨਿਗਰਾਨ ਵਜੋਂ ਨਿਯੁਕਤ ਕਰਨ ਲਈ ਵੀ ਨੋਟਿਸ ਜਾਰੀ ਕੀਤਾ ਹੈ। ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਕੁਮਾਰ ਨੇ ਪਹਿਲਾਂ ਚੰਡੀਗੜ੍ਹ ਮੇਅਰ ਚੋਣ ਦੇ ਚੋਣ ਨਤੀਜਿਆਂ ਨੂੰ ਚੁਣੌਤੀ ਦਿੰਦੇ ਹੋਏ ਸੁਪਰੀਮ ਕੋਰਟ ਵਿਚ ਪਹੁੰਚ ਕੀਤੀ ਸੀ, ਜਿਸ ਵਿਚ ਪ੍ਰੀਜ਼ਾਈਡਿੰਗ ਅਫ਼ਸਰ ਵਲੋਂ ਚੋਣ ਧਾਂਦਲੀਆਂ ਦਾ ਦੋਸ਼ ਲਗਾਇਆ ਗਿਆ ਸੀ। ਸੁਪਰੀਮ ਕੋਰਟ ਨੇ ਪੁਰਾਣੇ ਚੋਣ ਨਤੀਜਿਆਂ ਨੂੰ ਰੱਦ ਕਰਦੇ ਹੋਏ ਕੁਲਦੀਪ ਕੁਮਾਰ ਨੂੰ ਚੰਡੀਗੜ੍ਹ ਮੇਅਰ ਚੋਣ ਦਾ ਜੇਤੂ ਐਲਾਨ ਦਿੱਤਾ ਸੀ।