ਸੜਕ ਹਾਦਸੇ ’ਚ ਵਿਧਾਇਕ ਗੋਲਡੀ ਕੰਬੋਜ਼ ਦੀ ਰਿਸ਼ਤੇਦਾਰ ਦੀ ਮੌਤ

ਮੁਕਤਸਰ, 25 ਜਨਵਰੀਮੁਕਤਸਰ-ਬਠਿੰਡਾ ਹਾਈਵੇਅ ’ਤੇ ਅੱਜ ਪਿੰਡ ਦੋਦਾ ਵਿਖੇ ਵਾਪਰੇ ਸੜਕ ਹਾਦਸੇ ਵਿਚ ਇੱਕ ਮਹਿਲਾ, ਜੋ ਕਿ ਜਲਾਲਾਬਾਦ ਤੋਂ ‘ਆਪ’ ਵਿਧਾਇਕ ਜਗਦੀਪ ਸਿੰਘ ਗੋਲਡੀ ਕੰਬੋਜ ਦੀ ਚਚੇਰੀ ਭੈਣ ਸੀ, ਦੀ ਮੌਤ ਹੋ ਗਈ ਅਤੇ ਤਿੰਨ ਹੋਰ ਜ਼ਖ਼ਮੀ ਹੋ ਗਏ। ਮ੍ਰਿਤਕਾ ਦੀ ਪਛਾਣ 47 ਸਾਲਾ ਮਮਤਾ ਰਾਣੀ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਜਦੋਂ ਇਹ ਹਾਦਸਾ ਵਾਪਰਿਆ, ਉਹ ਕਾਰ ਦੀ ਅਗਲੀ ਸੀਟ ’ਤੇ ਬੈਠੀ ਸੀ। ਜਗਦੀਪ ਸਿੰਘ ਗੋਲਡੀ ਕੰਬੋਜ ਨੇ ‘ਟ੍ਰਿਬਿਊਨ ਸਮੂਹ’ ਨਾਲ ਫੋਨ ’ਤੇ ਗੱਲਬਾਤ ਕਰਦਿਆਂ ਦੱਸਿਆ, ‘‘ਮ੍ਰਿਤਕ ਮੇਰੇ ਮਾਮੇ ਦੀ ਲੜਕੀ ਸੀ ਅਤੇ ਜਲਾਲਾਬਾਦ ਸਬ-ਡਵੀਜ਼ਨ ਦੀ ਵਸਨੀਕ ਸੀ। ਉਨ੍ਹਾਂ ਦੱਸਿਆ ਕਿ ਉਹ (ਮ੍ਰਿਤਕ) ਆਪਣੇ ਪਰਿਵਾਰਕ ਮੈਂਬਰਾਂ ਸਮੇਤ ਬਠਿੰਡਾ ਜਾ ਰਹੇ ਸਨ ਟਰੱਕ ਨਾਲ ਟਕਰਾਉਣ ਕਾਰਨ ਇਹ ਹਾਦਸਾ ਵਾਪਰ ਗਿਆ। ਜ਼ਖਮੀਆਂ ਨੂੰ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ।

ਸਾਂਝਾ ਕਰੋ

ਪੜ੍ਹੋ

ਅਲ ਕਾਇਦਾ ਦੇ ਸਾਬਕਾ ਮੈਂਬਰ ਨੂੰ ਸੀਰੀਆ

ਨਵੀਂ ਦਿੱਲੀ, 30 ਜਨਵਰੀ – ਅਲਕਾਇਦਾ ਦੇ ਸਾਬਕਾ ਮੈਂਬਰ ਅਹਿਮਦ...