
ਨਵੀਂ ਦਿੱਲੀ, 18 ਜੁਲਾਈ- ਦਿੱਲੀ ਡਿਜ਼ਾਸਟਰ ਮੇਨੈਜਮੈਂਟ ਅਥਾਰਿਟੀ (ਡੀਡੀਐੱਮਏ) ਨੇ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਰਾਜਧਾਨੀ ਵਿੱਚ ਕਾਂਵੜ ਯਾਤਰਾ ’ਤੇ ਪਾਬੰਦੀ ਲਗਾ ਦਿੱਤੀ ਹੈ। ਡੀਡੀਐੱਮਏ ਵੱਲੋਂ ਜਾਰੀ ਹੁਕਮਾਂ ਅਨੁਸਾਰ 25 ਜੁਲਾਈ ਤੋਂ ਸ਼ੁਰੂ ਹੋਣ ਵਾਲੀ ਸਾਲਾਨਾ ਕਾਂਵੜ ਯਾਤਰਾ ਦਿੱਲੀ ਅਤੇ ਨੇੜਲੇ ਇਲਾਕੇ (ਐੱਨਸੀਟੀ) ਵਿੱਚੋਂ ਨਹੀਂ ਲੰਘ ਸਕੇਗੀ। ਜ਼ਿਕਰਯੋਗ ਹੈ ਕਿ ਉੱਤਰ ਪ੍ਰਦੇਸ਼ ਸਰਕਾਰ ਨੇ ਵੀ ਇਸ ਵਰ੍ਹੇ ਕਾਂਵੜ ਯਾਤਰਾ ’ਤੇ ਪਾਬੰਦੀ ਲਗਾ ਦਿੱਤੀ ਹੈ।