OPEC ਤੇਲ ਦੀਆਂ ਕੀਮਤਾਂ ਘਟਾਉਣ ਨਾਲ ਰੁਕ ਸਕਦਾ ਹੈ ਰੂਸ-ਯੂਕਰੇਨ ਯੁੱਧ

ਵਾਸ਼ਿੰਗਟਨ, 25 ਜਨਵਰੀ – ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਪੈਟਰੋਲੀਅਮ ਬਰਾਮਦ ਕਰਨ ਵਾਲੇ ਦੇਸ਼ਾਂ ਦੇ ਸੰਗਠਨ ਨੂੰ ਇਹ ਦਲੀਲ ਦਿੰਦੇ ਹੋਏ ਤੇਲ ਦੀਆਂ ਕੀਮਤਾਂ ਵਿਚ ਕਟੌਤੀ ਕਰਨ ਲਈ ਕਿਹਾ ਹੈ ਕਿ ਇਸ ਨਾਲ ਰੂਸ-ਯੂਕਰੇਨ ਯੁੱਧ ਰੁਕ ਜਾਵੇਗਾ। ਉਸ ਨੇ ਪਹਿਲਾਂ ਵੀ ਅਜਿਹਾ ਹੀ ਦਾਅਵਾ ਕੀਤਾ ਸੀ। ਵੀਡੀਓ ਕਾਨਫਰੰਸ ਰਾਹੀਂ ਸਵਿਟਜ਼ਰਲੈਂਡ ਦੇ ਦਾਵੋਸ ਵਿਖੇ ਸਾਲਾਨਾ ਵਿਸ਼ਵ ਆਰਥਿਕ ਫੋਰਮ ਨੂੰ ਸੰਬੋਧਨ ਕਰਦਿਆਂ ਟਰੰਪ ਨੇ ਤੇਲ ਨਿਰਯਾਤ ਕਰਨ ਵਾਲੇ ਦੇਸ਼ਾਂ ਦੇ ਓਪੈਕ ਗਠਜੋੜ ‘ਤੇ ਯੂਕਰੇਨ ਵਿੱਚ ਲਗਭਗ ਤਿੰਨ ਸਾਲਾਂ ਦੇ ਸੰਘਰਸ਼ ਲਈ ਜ਼ਿੰਮੇਵਾਰ ਹੋਣ ਦਾ ਦੋਸ਼ ਲਗਾਇਆ।

ਅਮਰੀਕੀ ਰਾਸ਼ਟਰਪਤੀ ਨੇ ਸ਼ੁੱਕਰਵਾਰ ਨੂੰ ਉੱਤਰੀ ਕੈਰੋਲਾਈਨਾ ਵਿੱਚ ਪੱਤਰਕਾਰਾਂ ਨੂੰ ਕਿਹਾ, ‘‘ਅਸੀਂ ਓਪੇਕ ਨੂੰ ਤੇਲ ਦੀਆਂ ਕੀਮਤਾਂ ਵਿੱਚ ਕਟੌਤੀ ਕਰਦੇ ਦੇਖਣਾ ਚਾਹੁੰਦੇ ਹਾਂ। ਇਹ ਆਪਣੇ ਆਪ ਹੀ ਯੂਕਰੇਨ ਵਿੱਚ ਵਾਪਰ ਰਹੀ ਤ੍ਰਾਸਦੀ ਨੂੰ ਰੋਕ ਦੇਵੇਗਾ। ਇਹ ਦੋਵਾਂ ਪੱਖਾਂ ਲਈ ਇੱਕ ਬੁਰੀ ਤਰਾਸਦੀ ਹੈ।’’ ਉਨ੍ਹਾਂ ਕਿਹਾ ਕਿ ਸੰਘਰਸ਼ ਵਿੱਚ ਹੁਣ ਤੱਕ ਵੱਡੀ ਗਿਣਤੀ ਵਿੱਚ ਰੂਸੀ ਅਤੇ ਯੂਕਰੇਨ ਦੇ ਸੈਨਿਕਾਂ ਦੀ ਮੌਤ ਹੋ ਚੁੱਕੀ ਹੈ।

ਸਾਂਝਾ ਕਰੋ

ਪੜ੍ਹੋ

ਆਮ ਆਦਮੀ ਪਾਰਟੀ ਦੇ ਜਤਿੰਦਰ ਸਿੰਘ ਭਾਟੀਆ

ਅੰਮ੍ਰਿਤਸਰ, 27 ਜਨਵਰੀ – ਆਮ ਆਦਮੀ ਪਾਰਟੀ (ਆਪ) ਤੋਂ ਜਤਿੰਦਰ...