ਦੁਬਈ ਤੋਂ ਆਏ ਇੱਕ ਦਲਿਤ ਵਿਅਕਤੀ ਨੇ ਹੀ ਕੀਤੀ ਡਾ. ਅੰਬੇਦਕਰ ਦੇ ਬੁੱਤ ਦੀ ਭੰਨਤੋੜ

ਅੰਮ੍ਰਿਤਸਰ, 27 ਜਨਵਰੀ – ਅੰਮ੍ਰਿਤਸਰ ਦੀ ਹੈਰੀਟੇਜ ਸਟ੍ਰੀਟ ਵਿਖੇ ਭਾਰਤ ਰਤਨ ਬਾਬਾ ਸਾਹਿਬ ਡਾਕਟਰ ਬੀਆਰ ਅੰਬੇਦਕਰ ਦੀ ਮੂਰਤੀ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਮਗਰੋਂ ਮਾਹੌਲ ਗਰਮਾ ਗਿਆ ਹੈ। ਇਸ ਮੌਕੇ ਦਲਿਤ ਭਾਈਚਾਰੇ ਵੱਲੋਂ ਅੰਮ੍ਰਿਤਸਰ ਬੰਦ ਦਾ ਸੱਦਾ ਵੀ ਦਿੱਤਾ ਹੈ ਜਿਸ ਨੂੰ ਲੈ ਕੇ ਵੱਡੀ ਗਿਣਤੀ ਵਿੱਚ ਪੁਲਿਸ ਬਲ ਤੈਨਾਤ ਕੀਤਾ ਗਿਆ ਹੈ। ਇਸ ਮੌਕੇ ਅੰਮ੍ਰਿਤਸਰ ਪੁਲਿਸ ਨੇ ਦੋਸ਼ੀ ਬਾਬਤ ਵੱਡਾ ਖ਼ੁਲਾਸਾ ਕੀਤਾ ਹੈ।

ਇਸ ਨੂੰ ਲੈ ਕੇ ਅੰਮ੍ਰਿਤਸਰ ਦੇ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਆਕਾਸ਼ਦੀਪ ਸਿੰਘ ਵਜੋ ਹੋਈ ਹੈ ਜੋ ਕਿ ਮੋਗਾ ਦੇ ਧਰਮਕੋਟ ਦਾ ਰਹਿਣ ਵਾਲਾ ਹੈ। ਭੁੱਲਰ ਨੇ ਕਿਹਾ ਕਿ ਦੋਸ਼ੀ ਦਲਿਤ ਭਾਈਚਾਰੇ ਨਾਲ ਸਬੰਧਤ ਹੈ ਤੇ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।ਅੰਮ੍ਰਿਤਸਰ ਦੇ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਪੁਲਿਸ ਵੱਲੋਂ F.I.R ਨੰਬਰ ਛੇ ਦਰਜ ਕਰ ਲਈ ਗਈ ਹੈ। ਮਾਮਲੇ ਵਿੱਚ ਸਭ ਤੋਂ ਸਖ਼ਤ ਧਾਰਾਵਾਂ ਲਗਾਈਆਂ ਗਈਆਂ ਹਨ। ਮੁਲਜ਼ਮਾਂ ਤੋਂ ਇੱਕ ਮੋਬਾਈਲ ਫੋਨ ਵੀ ਬਰਾਮਦ ਕੀਤਾ ਗਿਆ ਹੈ। ਇਸਦੀ ਵਿਗਿਆਨਕ ਜਾਂਚ ਕੀਤੀ ਜਾ ਰਹੀ ਹੈ। ਸਾਰੀਆਂ ਚੀਜ਼ਾਂ ‘ਤੇ ਕੰਮ ਕੀਤਾ ਜਾ ਰਿਹਾ ਹੈ। ਮੈਂ ਤੁਹਾਨੂੰ ਭਰੋਸਾ ਦਿਵਾਉਂਦਾ ਹਾਂ ਕਿ ਜਾਂਚ ਪੂਰੀ ਤਰ੍ਹਾਂ ਨਿਰਪੱਖ ਢੰਗ ਨਾਲ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਲਈ ਵੱਖਰੀਆਂ ਟੀਮਾਂ ਲਾਈਆਂ ਗਈਆਂ ਹਨ ਤਾਂ ਕਿ ਇਸ ਬਾਰੇ ਪਤਾ ਲਾਇਆ ਜਾਵੇ ਕਿ ਇਸ ਦੇ ਪਿੱਛੇ ਕਈ ਵੱਡੀ ਸਾਜ਼ਿਸ਼ ਤਾਂ ਨਹੀਂ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜੋ ਅੰਮ੍ਰਿਤਸਰ ਬੰਦ ਦਾ ਸੱਦਾ ਦਿੱਤਾ ਗਿਆ ਹੈ, ਉਨ੍ਹਾਂ ਸਾਰਿਆਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ ਗਈ ਹੈ। ਇਸ ਮੌਕੇ ਪੁਲਿਸ ਦੇ ਇੰਤਜ਼ਾਮ ਵੀ ਕੀਤੇ ਗਏ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕਿਸੇ ਜਥੇਬੰਦੀ ਵੱਲੋਂ ਪ੍ਰਤਿਮ ਦੀ ਸਫਾਈ ਲਈ ਪੌੜੀ ਮੰਗਵਾਈ ਗਈ ਸੀ ਤੇ ਇਸ ਲਈ ਸਮਾਗਮ ਵੀ ਰੱਖਿਆ ਸੀ ਜੇ ਇਸ ਦੌਰਾਨ ਕਿਸੇ ਦੀ ਅਣਗਿਹਲੀ ਪਾਈ ਗਈ ਤਾਂ ਉਸ ਦੇ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾਵੇਗੀ।

ਆਕਾਸ਼ਦੀਪ ਦੀ ਮਾਂ ਨੇ ਕੀਤਾ ਵੱਡਾ ਖ਼ੁਲਾਸਾ

ਡਾਕਟਰ ਭੀਮ ਰਾਓ ਅੰਬੇਡਕਰ ਦਾ ਬੁੱਤ ਤੋੜਨ ਵਾਲੇ ਸ਼ਖਸ ਦੀ ਮਾਂ ਦੇ ਵੱਲੋਂ ਵੱਡੇ ਖੁਲਾਸੇ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਉਹ ਹਾਲੇ ਚਾਰ ਕੁ ਮਹੀਨੇ ਪਹਿਲਾਂ ਪਰਤਿਆ ਸੀ ਪਰ ਆਪਣੇ ਘਰ ਨਹੀਂ ਗਿਆ। ਸਗੋਂ ਅੰਮ੍ਰਿਤਸਰ ਕਿਰਾਏ ਦੇ ਮਕਾਨ ਤੇ ਰਹਿਣ ਲੱਗ ਪਿਆ।

ਸਾਂਝਾ ਕਰੋ

ਪੜ੍ਹੋ

ਅਲ ਕਾਇਦਾ ਦੇ ਸਾਬਕਾ ਮੈਂਬਰ ਨੂੰ ਸੀਰੀਆ

ਨਵੀਂ ਦਿੱਲੀ, 30 ਜਨਵਰੀ – ਅਲਕਾਇਦਾ ਦੇ ਸਾਬਕਾ ਮੈਂਬਰ ਅਹਿਮਦ...