ਅੰਬੇਡਕਰ ਤੇ ਸੰਵਿਧਾਨ ਦਾ ਅਪਮਾਨ ਕਰ ਰਹੇ ਨੇ ਭਾਜਪਾ-ਆਰਐੱਸਐੱਸ

ਮਹੂ, 28 ਜਨਵਰੀ – ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਅੱਜ ਭਾਜਪਾ ਤੇ ਆਰਐੱਸਐੱਸ ’ਤੇ ਬੀਆਰ ਅੰਬੇਡਕਰ ਤੇ ਉਨ੍ਹਾਂ ਵੱਲੋਂ ਬਣਾਏ ਸੰਵਿਧਾਨ ਦਾ ਅਪਮਾਨ ਕਰਨ ਦਾ ਦੋਸ਼ ਲਾਇਆ ਤੇ ਪਾਰਟੀ ਵਰਕਰਾਂ ਨੂੰ ਕਿਹਾ ਕਿ ਉਹ ਸੱਤਾ ’ਚ ਬੈਠੇ ਲੋਕਾਂ ਤੋਂ ਸੰਵਿਧਾਨ ਨੂੰ ਬਚਾਉਣ ਦਾ ਕੰਮ ਕਰਨ। ਇੱਥੇ ‘ਜੈ ਬਾਪੂ, ਜੈ ਭੀਮ, ਜੈ ਸੰਵਿਧਾਨ’ ਰੈਲੀ ਨੂੰ ਸੰਬੋਧਨ ਕਰਦਿਆਂ ਗਾਂਧੀ ਨੇ ਇਹ ਵੀ ਐਲਾਨ ਕੀਤਾ ਕਿ ਕੇਂਦਰ ’ਚ ਸੱਤਾ ’ਚ ਆਉਣ ਤੋਂ ਤੁਰੰਤ ਬਾਅਦ ਕਾਂਗਰਸ ਦੇਸ਼ ਪੱਧਰੀ ਜਾਤੀ ਜਨਗਣਨਾ ਕਰਾਏਗੀ।

ਉਨ੍ਹਾਂ ਦੋਸ਼ ਲਾਇਆ ਲਾਇਆ ਕਿ ਪ੍ਰਧਾਨ ਮੰਤਰੀ ਮੋਦੀ ਅਜਿਹਾ ਕਦੀ ਨਹੀਂ ਕਰਾਉਣਗੇ। ਗਾਂਧੀ ਨੇ ਇਹ ਵੀ ਕਿਹਾ ਕਿ ਕਾਂਗਰਸ 50 ਫੀਸਦ ਰਾਖਵਾਂਕਰਨ ਦੀ ਹੱਦ ਖਤਮ ਕਰੇਗੀ ਅਤੇ ਲੋਕ ਸਭਾ ਤੇ ਰਾਜ ਸਭਾ ਦੋਵਾਂ ’ਚ ਇਸ ਸਬੰਧੀ ਕਾਨੂੰਨ ਲਿਆਏਗੀ। ਉਨ੍ਹਾਂ ਕਿਹਾ ਕਿ ਦਲਿਤਾਂ ਤੇ ਪੱਛੜੇ ਵਰਗਾਂ ਅਤੇ ਕਬਾਇਲੀਆਂ ਤੇ ਗਰੀਬਾਂ ਨੂੰ ਮੁੜ ਗੁਲਾਮ ਬਣਾਇਆ ਜਾ ਰਿਹਾ ਹੈ ਕਿਉਂਕਿ ਰੁਜ਼ਗਾਰ ਦੇ ਮੌਕੇ ਖਤਮ ਕੀਤੇ ਜਾ ਰਹੇ ਹਨ ਅਤੇ ਦੇਸ਼ ਦੀਆਂ ਜਾਇਦਾਦਾਂ ਸਿਰਫ਼ ਕੁਝ ਪੂੰਜੀਪਤੀਆਂ ਨੂੰ ਸੌਂਪੀਆਂ ਜਾ ਰਹੀਆਂ ਹਨ।

ਸਾਂਝਾ ਕਰੋ

ਪੜ੍ਹੋ

ਅਲ ਕਾਇਦਾ ਦੇ ਸਾਬਕਾ ਮੈਂਬਰ ਨੂੰ ਸੀਰੀਆ

ਨਵੀਂ ਦਿੱਲੀ, 30 ਜਨਵਰੀ – ਅਲਕਾਇਦਾ ਦੇ ਸਾਬਕਾ ਮੈਂਬਰ ਅਹਿਮਦ...