ਰਾਮ ਰਹੀਮ ਦੀ ਪੈਰੋਲ ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਹੈੱਡ ਗ੍ਰੰਥੀ ਨੇ ਚੁੱਕੇ ਸਵਾਲ

ਅੰਮ੍ਰਿਤਸਰ, 28 ਜਨਵਰੀ – ਗੁਰਮੀਤ ਰਾਮ ਰਹੀਮ ਡੇਰਾ ਮੁਖੀ ਨੂੰ ਲਗਾਤਾਰ ਹੀ ਪਰੋਲ ਦਿੱਤੀ ਜਾ ਰਹੀ ਹੈ ਅਤੇ ਪਰੋਲ ਦੇਣ ਤੋਂ ਬਾਅਦ ਹੁਣ ਸਿੱਖ ਸੰਗਤਾਂ ਦੇ ਵਿੱਚ ਇੱਕ ਵਾਰ ਫਿਰ ਤੋਂ ਰੋਸ਼ ਪਾਇਆ ਜਾ ਰਿਹਾ ਹੈ। ਇਸੇ ਲੜੀ ਦੇ ਤਹਿਤ ਸ਼੍ਰੀ ਅਕਾਲ ਤਖਤ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਨੇ ਡੇਰਾ ਰਾਮ ਰਹੀਮ ਦੀ ਪਰੋਲ ਤੇ ਕਈ ਸਵਾਲ ਚੁੱਕੇ ਹਨ ਉਹਨਾਂ ਨੇ ਕਿਹਾ ਕਿ ਜੋ ਬੰਦੀ ਸਿੰਘ ਲੰਮੇ ਚਿਰ ਤੋਂ ਜੇਲਾਂ ਚ ਬੰਦ ਹਨ ਅਤੇ ਆਪਣੀ ਸਜ਼ਾ ਪੂਰੀ ਕਰ ਚੁੱਕੇ ਹਨ ਉਹਨਾਂ ਨੂੰ ਤਾਂ ਸਰਕਾਰ ਵੱਲੋਂ ਅਤੇ ਪ੍ਰਸ਼ਾਸਨ ਵੱਲੋਂ ਪਰੋਲ ਨਹੀਂ ਦਿੱਤੀ ਜਾ ਰਹੀ ਲੇਕਿਨ ਡੇਰਾ ਰਾਮ ਰਹੀਮ ਨੂੰ ਪਰੋਲ ਦੇ ਕੇ ਜਾਣ ਕੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਜਾ ਰਹੀ ਹੈ।

ਸ਼੍ਰੀ ਅਕਾਲ ਤਖਤ ਸਾਹਿਬ ਦੇ ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ ਨੇ ਡੇਰਾ ਮੁਖੀ ਰਾਮ ਰਹੀਮ ਨੂੰ ਪੈਰੋਲ ਦਿੱਤੇ ਜਾਣ ਦੀ ਕਰੇ ਸ਼ਬਦਾਂ ਤੇ ਨਿੰਦਾ ਕਰਦੇ ਹੋਏ ਕਿਹਾ ਇੱਕ ਪਾਸੇ ਬੰਦੀ ਸਿੰਘਾਂ ਨੂੰ ਪਰੋਲ ਨਾ ਦੇ ਕੇ ਸਿੱਖਾਂ ਨਾਲ ਧੋਖਾ ਕੀਤਾ ਜਾ ਰਿਹਾ ਹੈ ਦੂਜੇ ਪਾਸੇ ਬਲਾਤਕਾਰੀ ਡੇਰਾ ਮੁਖੀ ਨੂੰ ਸਿਆਸੀ ਲਵਾ ਲੈਣ ਦੇ ਲਈ ਬਾਰ ਬਾਰ ਪਰੋਲ ਦਿੱਤੀ ਜਾ ਰਹੀ ਹੈ ਦੂਜੇ ਪਾਸੇ ਕਿਸਾਨ ਜੋ ਕਿ ਆਪਣੀ ਮੰਗਾਂ ਨੂੰ ਲੈ ਕੇ ਲਗਾਤਾਰ ਪ੍ਰੋਟੈਸਟ ਕਰ ਰਿਹਾ ਸਰਕਾਰ ਉਹਨਾਂ ਦੀਆਂ ਜਾਇਜ਼ ਮੰਗਾਂ ਮੰਨੀਆਂ ਚਾਹੀਦੀਆਂ ਹਨ। ਇੱਥੇ ਦੱਸਣ ਯੋਗ ਹੈ ਕਿ ਲਗਾਤਾਰ ਹੀ ਗੁਰਮੀਤ ਰਾਮ ਰਹੀਮ ਨੂੰ ਪਰੋਲ ਮਿਲ ਰਹੀ ਹੈ ਅਤੇ ਲੰਬੇ ਚਿਰ ਤੋਂ ਸਜਾਵਾਂ ਕੱਟ ਰਹੇ ਬੰਦੀ ਸਿੰਘਾਂ ਨੂੰ ਰਿਹਾ ਕਰਨ ਲਈ ਸਰਕਾਰ ਵੱਲੋਂ ਅਤੇ ਪ੍ਰਸ਼ਾਸਨ ਵੱਲੋਂ ਕਿਸੇ ਵੀ ਤਰ੍ਹਾਂ ਦਾ ਕਦਮ ਨਹੀਂ ਚੁੱਕਿਆ ਜਾ ਰਿਹਾ ਹੈ।

ਸਾਂਝਾ ਕਰੋ

ਪੜ੍ਹੋ

ਅਲ ਕਾਇਦਾ ਦੇ ਸਾਬਕਾ ਮੈਂਬਰ ਨੂੰ ਸੀਰੀਆ

ਨਵੀਂ ਦਿੱਲੀ, 30 ਜਨਵਰੀ – ਅਲਕਾਇਦਾ ਦੇ ਸਾਬਕਾ ਮੈਂਬਰ ਅਹਿਮਦ...