ਡਾ.ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਕਾਰਨ ਕਾਂਗਰਸੀ ਵਰਕਰਾਂ ਨੇ ਦੂਲੋਂ ਦੀ ਅਗਵਾਈ ’ਚ ਲਗਾਇਆ ਧਰਨਾ

ਖੰਨਾ, 28 ਜਨਵਰੀ – ਡਾ.ਭੀਮ ਰਾਓ ਅੰਬੇਡਕਰ ਦੀ ਅੰਮ੍ਰਿਤਸਰ ਵਿਖੇ ਸਥਾਪਤ ਮੂਰਤੀ ਦੀ ਕੀਤੀ ਗਈ ਬੇਅਦਬੀ ਦੀ ਘਟਨਾ ਸਬੰਧੀ ਅੱਜ ਇਥੋਂ ਦੇ ਲਲਹੇੜੀ ਚੌਂਕ ਵਿਚ ਪੰਜਾਬ ਦੇ ਸਾਬਕਾ ਪ੍ਰਧਾਨ ਸ਼ਮਸ਼ੇਰ ਸਿੰਘ ਦੂਲੋਂ ਦੀ ਪ੍ਰਧਾਨਗੀ ਹੇਠ ‘ਸੰਵਿਧਾਨ ਬਚਾਓ ਸੰਘਰਸ਼ ਕਮੇਟੀ’ ਵੱਲੋਂ ਧਰਨਾ ਦਿੱਤਾ ਗਿਆ। ਇਸ ਮੌਕੇ ਕਮੇਟੀ ਮੈਂਬਰਾਂ ਅਤੇ ਹੋਰ ਜਥੇਬੰਦੀਆਂ ਨੇ ਸਾਂਝੇ ਤੌਰ ’ਤੇ ਰੋਸ ਪ੍ਰਦਰਸ਼ਨ ਕਰਦਿਆਂ ਪੰਜਾਬ ਸਰਕਾਰ ਦੀ ਅਰਥੀ ਫ਼ੂਕਦਿਆਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਸ੍ਰੀ ਦੂਲੋਂ ਨੇ ਇਸ ਘਟਨਾ ਦੀ ਕਰੜੇ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਪੁਲੀਸ ਵੱਲੋਂ ਘਟਨਾ ਦੇ ਦੋਸ਼ੀ ’ਤੇ ਮਾਮੂਲੀ ਧਾਰਾਵਾਂ ਲਗਾ ਕੇ ਕਾਰਵਾਈ ਕੀਤੀ ਜਾ ਰਹੀ ਹੈ ਜਿਸ ਕਾਰਨ ਭਾਈਚਾਰੇ ਵਿਚ ਰੋਸ ਹੈ।

ਉਨ੍ਹਾਂ ਕਿਹਾ ਕਿ ਇਹ ਘਟਨਾ ਇਕ ਇਕੱਲੇ ਵਿਅਕਤੀ ਦੀ ਸਾਜ਼ਿਸ਼ ਨਹੀਂ ਹੋ ਸਕਦੀ ਬਲਕਿ ਇਸ ਪਿੱਛੇ ਕੋਈ ਜ਼ਰੂਰ ਵੱਡੀ ਸਾਜ਼ਿਸ਼ ਹੈ ਜਿਸ ਦੀ ਉੱਚ ਪੱਧਰੀ ਪੜਤਾਲ ਹੋਣੀ ਚਾਹੀਦੀ ਹੈ। ਇਸ ਮੌਕੇ ਬਲਬੀਰ ਸਿੰਘ ਭੱਟੀ, ਨਗਰ ਕੌਂਸਲ ਪ੍ਰਧਾਨ ਕਮਲਜੀਤ ਸਿੰਘ ਲੱਧੜ, ਕੌਂਸਲਰ ਰਵਿੰਦਰ ਸਿੰਘ ਬੱਬੂ, ਹਰਦੀਪ ਸਿੰਘ ਨੀਨੂੰ, ਐਡਵੋਕੇਟ ਅਮਨਦੀਪ ਸਿੰਘ, ਰਾਜੀਵ ਰਾਏ ਮਹਿਤਾ, ਬਲਜਿੰਦਰ ਸਿੰਘ, ਪਰਮਜੀਤ ਸਿੰਘ, ਪ੍ਰਦੀਪ ਕੁਮਾਰ, ਕੁਲਵਿੰਦਰ ਸਿੰਘ, ਕਰਮਜੀਤ ਸਿੰਘ ਸਿਫ਼ਤੀ ਮਹਿੰਦਰਪਾਲ ਜੱਸਲ, ਜਸਵੰਤ ਮਿੱਤਰ, ਹਰਜੀਤ ਸਿੰਘ ਭਾਟੀਆ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਂ ਤਹਿਸੀਲਦਾਰ ਕਰਮਜੀਤ ਸਿੰਘ ਨੂੰ ਮੰਗ ਪੱਤਰ ਸੌਂਪਦਿਆਂ ਮੰਗ ਕੀਤੀ ਕਿ ਦੋਸ਼ੀ ਵਿਅਕਤੀ ’ਤੇ ਐੱਨਐੱਸਏ ਲਾਇਆ ਜਾਵੇ ਅਤੇ ਦੇਸ਼ਧ੍ਰੋਹ ਦਾ ਮੁਕੱਦਮਾ ਦਰਜ ਕਰਕੇ ਫਾਂਸੀ ਦੀ ਸਜ਼ਾ ਦਿੱਤੀ ਜਾਵੇ।

ਸਾਂਝਾ ਕਰੋ

ਪੜ੍ਹੋ

ਟਰੰਪ ਦੇ ਅਕਾਉਂਟ ਮੁਅੱਤਲ ਕਰਨ ਦੇ ਮਾਮਲੇ

30, ਜਨਵਰੀ – ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਫ਼ੇਸਬੁੱਕ ਖਾਤੇ...