ਪੰਜਾਬ ਭਵਨ ਸਰੀ ਕੈਨੇਡਾ ਦੇ ਉਪਰਾਲੇ ਸਦਕਾ ਰਾਜਸਥਾਨ ਵਿੱਚ ਹੋ ਰਹੀ ਪਹਿਲੀ ਰਾਸ਼ਟਰੀ ਬਾਲ ਲੇਖਕ ਕਾਨਫਰੰਸ

ਮੋਹਾਲੀ, 29 ਜਨਵਰੀ – ਸੁੱਖੀ ਬਾਠ ਸੰਸਥਾਪਕ ਪੰਜਾਬ ਭਵਨ ਸਰੀ ਕੈਨੇਡਾ ਵੱਲੋਂ ਸ਼ੁਰੂ ਕੀਤੇ ਪ੍ਰੋਜੈਕਟ ਨਵੀਆਂ ਕਲਮਾਂ ਨਵੀਂ ਉਡਾਣ ਤਹਿਤ ਲਗਾਤਾਰ ਬਾਲ ਲੇਖਕਾਂ ਨੂੰ ਸਾਹਿਤ ਨਾਲ ਜੋੜਨ ਲਈ ਵੱਡੇ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਦਿੰਦਿਆਂ ਇਸ ਪ੍ਰੋਜੈਕਟ ਦੇ ਸੀਨੀਅਰ ਸਹਿ ਪ੍ਰੋਜੈਕਟ ਇੰਚਾਰਜ ਗੁਰਵਿੰਦਰ ਸਿੰਘ ਕਾਂਗੜ ਨੇ ਦੱਸਿਆ ਕਿ ਪਹਿਲਾਂ ਦੋ ਰੋਜਾ ਅੰਤਰਰਾਸ਼ਟਰੀ ਬਾਲ ਲੇਖਕ ਕਾਨਫਰੰਸ ਕਰਵਾਈ ਗਈ ਅਤੇ ਹੁਣ ਭਾਰਤ ਦੇ ਵੱਖ ਵੱਖ ਰਾਜਾਂ ਵਿੱਚ ਵੀ ਪੰਜਾਬ ਭਵਨ ਸਰੀ ਕੈਨੇਡਾ ਵੱਲੋਂ ਬੱਚਿਆਂ ਨੂੰ ਪੰਜਾਬੀ ਸਾਹਿਤ ਨਾਲ ਜੋੜਨ ਲਈ ਪ੍ਰੋਗਰਾਮ ਕਰਵਾਏ ਜਾ ਰਹੇ ਹਨ।

ਜਿਸ ਤਹਿਤ 31 ਜਨਵਰੀ ਅਤੇ 1 ਫਰਵਰੀ 2025 ਨੂੰ ਰਾਜਸਥਾਨ ਦੇ ਸ਼੍ਰੀ ਗੰਗਾ ਨਗਰ ਵਿਖੇ ਦੋ ਰੋਜ਼ਾ ਰਾਸ਼ਟਰੀ ਪੰਜਾਬੀ ਬਾਲ ਲੇਖਕ ਅਤੇ ਸਭਿਆਚਾਰਕ ਕਾਨਫਰੰਸ ਕਰਵਾਈ ਜਾ ਰਹੀ ਹੈ। ਜਿਸ ਵਿੱਚ ਵੱਡੀ ਗਿਣਤੀ ਵਿੱਚ ਵਿਦਿਆਰਥੀ ਅਤੇ ਵੱਡੇ ਸਾਹਿਤਕਾਰ ਪਹੁੰਚ ਰਹੇ ਹਨ। ਬੱਚਿਆਂ ਦੇ ਮੁਕਾਬਲਿਆਂ ਤੋਂ ਇਲਾਵਾ ਭਾਸ਼ਾ ਵਹਿੰਦਾ ਦਰਿਆ ਨਾਟਕ ਦਾ ਵੀ ਆਯੋਜਨ ਕੀਤਾ ਜਾ ਰਿਹਾ ਹੈ।

ਸਾਂਝਾ ਕਰੋ

ਪੜ੍ਹੋ

ਅਲ ਕਾਇਦਾ ਦੇ ਸਾਬਕਾ ਮੈਂਬਰ ਨੂੰ ਸੀਰੀਆ

ਨਵੀਂ ਦਿੱਲੀ, 30 ਜਨਵਰੀ – ਅਲਕਾਇਦਾ ਦੇ ਸਾਬਕਾ ਮੈਂਬਰ ਅਹਿਮਦ...