ਢਾਬੀਗੁੱਜਰਾਂ ਪੁੱੱਜੇ ਕੇਂਦਰੀ ਅਧਿਕਾਰੀਆਂ ਨੇ ਡੱਲੇਵਾਲ ਦਾ ਹਾਲ ਜਾਣਿਆ

ਪਟਿਆਲਾ/ਪਾਤੜਾਂ, 30 ਜਨਵਰੀ – ਚੰਡੀਗੜ੍ਹ ਤੋਂ ਆਏ ਕੇਂਦਰ ਸਰਕਾਰ ਦੇ ਅਧਿਕਾਰੀਆਂ ਨੇ ਅੱਜ ਢਾਬੀਗੁੱਜਰਾਂ ਬਾਰਡਰ ’ਤੇ ਪਹੁੰਚ ਕੇ ਇਥੇ ਕਿਸਾਨੀ ਮੰਗਾਂ ਦੀ ਪੂਰਤੀ ਲਈ 65 ਦਿਨਾਂ ਤੋਂ ਮਰਨ ਵਰਤ ’ਤੇ ਚੱਲ ਰਹੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਹਾਲਚਾਲ ਜਾਣਿਆ। ਪਿਛਲੇ ਦਿਨਾਂ ਤੋਂ ਜਾਰੀ ਮੈਡੀਕਲ ਟਰੀਟਮੈਂਟ ਜ਼ਰੀਏ ਉਨ੍ਹਾਂ ਦੀ ਸਿਹਤ ’ਚ ਕਿੰਨਾ ਕੁ ਸੁਧਾਰ ਆਇਆ ਹੈ, ਬਾਰੇ ਜਾਨਣ ਲਈ ਇਨ੍ਹਾਂ ਅਧਿਕਾਰੀਆਂ ਨੇ ਡਾਕਟਰਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਦਾ ਕਹਿਣਾ ਸੀ ਕਿ ਕੇਂਦਰ ਸਰਕਾਰ ਚਾਹੁੰਦੀ ਹੈ ਕਿ 14 ਫਰਵਰੀ ਨੂੰ ਚੰਡੀਗੜ੍ਹ ’ਚ ਕੇਂਦਰ ਸਰਕਾਰ ਨਾਲ ਹੋਣ ਵਾਲੀ ਮੀਟਿੰਗ ’ਚ ਉਹ ਜ਼ਰੂਰ ਸ਼ਾਮਲ ਹੋਣ।

ਦਸ ਦਿਨਾਂ ਵਿੱਚ ਕੇਂਦਰ ਸਰਕਾਰ ਦੇ ਅਧਿਕਾਰੀਆਂ ਦੀ ਇਥੇ ਇਹ ਦੂਜੀ ਫੇਰੀ ਹੈ। ਇਸ ਤੋਂ ਪਹਿਲਾਂ 18 ਜਨਵਰੀ ਨੂੰ ਕੇਂਦਰੀ ਖੇਤੀ ਵਿਭਾਗ ਦੇ ਜੁਆਇੰਟ ਸਕੱਤਰ ਪ੍ਰਿਯਾ ਮਿਸ਼ਰਾ ਦੀ ਅਗਵਾਈ ਹੇਠ ਇਥੇ ਆਏ ਅਧਿਕਾਰੀਆਂ ਦੇ ਵਫਦ ਨੇ ਡੱਲੇਵਾਲ ਦਾ ਹਾਲਚਾਲ ਜਾਨਣ ਸਣੇ ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਨੂੰ ਮੰਗਾਂ ਸਬੰਧੀ ਗੱਲਬਾਤ ਸ਼ੁਰੂ ਕਰਨ ਲਈ 14 ਫਰਵਰੀ ਨੂੰ ਕੇਂਦਰ ਸਰਕਾਰ ਵੱਲੋਂ ਮੀਟਿੰਗ ਦਾ ਸੱੱਦਾ ਦਿੱਤਾ ਸੀ।

ਸਾਂਝਾ ਕਰੋ

ਪੜ੍ਹੋ

ਅਲ ਕਾਇਦਾ ਦੇ ਸਾਬਕਾ ਮੈਂਬਰ ਨੂੰ ਸੀਰੀਆ

ਨਵੀਂ ਦਿੱਲੀ, 30 ਜਨਵਰੀ – ਅਲਕਾਇਦਾ ਦੇ ਸਾਬਕਾ ਮੈਂਬਰ ਅਹਿਮਦ...