ਅਕਾਲੀ ਦਲ ਨੇ ਭਲਕੇ ਸੱਦੀ ਵਰਕਿੰਗ ਕਮੇਟੀ ਦੀ ਮੀਟਿੰਗ

ਚੰਡੀਗੜ੍ਹ, 30 ਜਨਵਰੀ – ਸ਼੍ਰੋਮਣੀ ਅਕਾਲੀ ਦਲ ਨੇ ਆਪਣੀ ਵਰਕਿੰਗ ਕਮੇਟੀ ਦੀ ਅਹਿਮ ਮੀਟਿੰਗ ਭਲਕੇ 31 ਜਨਵਰੀ ਨੂੰ ਸੱਦੀ ਹੈ ਜਿਸ ਵਿਚ ਅੰਮ੍ਰਿਤਸਰ ਵਿਖੇ ਡਾ. ਬੀ ਆਰ ਅੰਬੇਡਕਰ ਦੇ ਬੁੱਤ ਦੀ ਕੀਤੀ ਗਈ ਬੇਅਦਬੀ ਦੀ ਘਟਨਾ ’ਤੇ ਚਰਚਾ ਕੀਤੀ ਜਾਵੇਗੀ ਅਤੇ ਨਾਲ ਹੀ ਪਾਰਟੀ ਦੀ ਚਲ ਰਹੀ ਮੈਂਬਰਸ਼ਿਪ ਭਰਤੀ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਜਾਵੇਗੀ। ਅੱਜ ਇਥੇ ਜਾਰੀ ਕੀਤੇ ਇਕ ਬਿਆਨ ਵਿਚ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਮੀਟਿੰਗ ਪਾਰਟੀ ਦੇ ਮੁੱਖ ਦਫਤਰ ਚੰਡੀਗੜ੍ਹ ਵਿਚ ਹੋਵੇਗੀ ਜਿਸਦੀ ਪ੍ਰਧਾਨਗੀ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਸਰਦਾਰ ਬਲਵਿੰਦਰ ਸਿੰਘ ਭੂੰਦੜ ਕਰਨਗੇ।

ਹੋਰ ਵੇਰਵੇ ਸਾਂਝੇ ਕਰਦਿਆਂ ਡਾ. ਚੀਮਾ ਨੇ ਦੱਸਿਆ ਕਿ ਅੰਮ੍ਰਿਤਸਰ ਵਿਚ ਡਾ. ਬੀ ਆਰ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਇਕ ਸੋਚੀ ਸਮਝਦੀ ਤੇ ਡੂੰਘੀ ਸਾਜ਼ਿਸ਼ ਦਾ ਨਤੀਜਾ ਹੈ ਜਿਸਦਾ ਮਕਸਦ ਸੂਬੇ ਦੀ ਸ਼ਾਂਤੀ ਤੇ ਆਪਸੀ ਭਾਈਚਾਰਕ ਸਾਂਝ ਨੂੰ ਖ਼ਤਮ ਕਰਨਾ ਹੈ। ਉਹਨਾਂ ਕਿਹਾ ਕਿ ਇਸ ਸਾਜ਼ਿਸ਼ ਨੂੰ ਬੇਨਕਾਬ ਕਰਨ ਦੀ ਥਾਂ ਆਮ ਆਦਮੀ ਪਾਰਟੀ (ਆਪ) ਸਰਕਾਰ ਸਾਰੀ ਘਟਨਾ ’ਤੇ ਪਰਦਾ ਪਾਉਣ ਤੇ ਇਸਨੂੰ ਛੁਟਿਆਉਣ ਦਾ ਯਤਨ ਕਰ ਰਹੀ ਹੈ। ਉਹਨਾਂ ਕਿਹਾ ਕਿ ਵਰਕਿੰਗ ਕਮੇਟੀ ਪਾਰਟੀ ਦੀ ਰਣਨੀਤੀ ਤੈਅ ਕਰੇਗੀ ਤਾਂ ਜੋ ਯਕੀਨੀ ਬਣਾਇਆ ਜਾ ਸਕੇ ਕਿ ਸਾਰੇ ਮਾਮਲੇ ਦੀ ਪਾਰਦਰਸ਼ਤਾ ਨਾਲ ਜਾਂਚ ਹੋਵੇ। ਡਾ. ਚੀਮਾ ਨੇ ਦੱਸਿਆ ਕਿ ਮੀਟਿੰਗ ਵਿਚ ਅਕਾਲੀ ਦਲ ਦੀ ਮੈਂਬਰਸ਼ਿਪ ਭਰਤੀ ਮੁਹਿੰਮ ਦੀ ਸਮੀਖਿਆ ਕੀਤੀ ਜਾਵੇਗੀ। ਮੀਟਿੰਗ ਵਿਚ ਮੈਂਬਰਸ਼ਿਪ ਭਰਤੀ ਲਈ ਪਰਚੀ ਕਾਪੀਆਂ ਵੰਡਣ ਦੀ ਸਮੀਖਿਆ ਕੀਤੀ ਜਾਵੇਗੀ ਅਤੇ ਪਾਰਟੀ ਆਬਜਵਰ਼ਰਾਂ ਤੋਂ ਫੀਡ ਬੈਕ ਲਈ ਜਾਵੇਗੀ।

ਸਾਂਝਾ ਕਰੋ

ਪੜ੍ਹੋ

ਅਲ ਕਾਇਦਾ ਦੇ ਸਾਬਕਾ ਮੈਂਬਰ ਨੂੰ ਸੀਰੀਆ

ਨਵੀਂ ਦਿੱਲੀ, 30 ਜਨਵਰੀ – ਅਲਕਾਇਦਾ ਦੇ ਸਾਬਕਾ ਮੈਂਬਰ ਅਹਿਮਦ...