ਸ਼ੰਭੂ ਬਾਰਡਰ ‘ਤੇ ਇੱਕ ਹੋਰ ਕਿਸਾਨ ਸ਼ਹੀਦ

ਸ਼ੰਭੂ ਬਾਰਡਰ, 31 ਜਨਵਰੀ – ਪੰਜਾਬ ਅਤੇ ਹਰਿਆਣਾ ਦੀ ਸ਼ੰਭੂ ਸਰਹੱਦ ‘ਤੇ ਚੱਲ ਰਹੇ ਕਿਸਾਨਾਂ ਦੇ ਧਰਨੇ ਦੌਰਾਨ ਇੱਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ। ਦਿਲ ਦਾ ਦੌਰਾ ਪੈਣ ਕਾਰਨ ਕਿਸਾਨ ਦੀ ਜਾਨ ਚਲੀ ਗਈ। ਕਿਸਾਨ ਦਾ ਨਾਮ ਪ੍ਰਗਟ ਸਿੰਘ ਹੈ ਜੋ ਅੰਮ੍ਰਿਤਸਰ ਦੇ ਪਿੰਡ ਕੱਕੜ ਦਾ ਰਹਿਣ ਵਾਲਾ ਸੀ। ਕਿਸਾਨ 2 ਏਕੜ ਜ਼ਮੀਨ ਦਾ ਮਾਲਕ ਸੀ। ਉਹ 2 ਬੱਚਿਆਂ ਦਾ ਪਿਤਾ ਸੀ। ਪੰਜਾਬ ਅਤੇ ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਚੱਲ ਰਹੇ ਕਿਸਾਨ ਅੰਦੋਲਨ-2 ਨੂੰ 13 ਫ਼ਰਵਰੀ ਨੂੰ ਇੱਕ ਸਾਲ ਪੂਰਾ ਹੋਣ ਜਾ ਰਿਹਾ ਹੈ। ਅਜਿਹੇ ‘ਚ ਦੋਵਾਂ ਮੋਰਚਿਆਂ ‘ਤੇ ਕਿਸਾਨਾਂ ਦੀ ਗਿਣਤੀ ਵਧਾਈ ਜਾ ਰਹੀ ਹੈ।

ਨਾਲ ਹੀ 11 ਤੋਂ 13 ਫ਼ਰਵਰੀ ਤੱਕ ਹੋਣ ਵਾਲੀਆਂ ਤਿੰਨ ਕਿਸਾਨ ਮਹਾਪੰਚਾਇਤਾਂ ਨੂੰ ਸਫ਼ਲ ਬਣਾਉਣ ਲਈ ਕਿਸਾਨ ਆਗੂ ਪੂਰੀ ਰਣਨੀਤੀ ਬਣਾਉਣ ਵਿੱਚ ਲੱਗੇ ਹੋਏ ਹਨ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ (ਸ਼ੁੱਕਰਵਾਰ) 66ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਹਾਲਾਂਕਿ ਭੁੱਖ ਹੜਤਾਲ ਕਾਰਨ ਡੱਲੇਵਾਲ ਦਾ ਸਰੀਰ ਕਮਜ਼ੋਰ ਹੋ ਗਿਆ ਹੈ। ਇਸ ਕਾਰਨ ਉਨ੍ਹਾਂ ਨੂੰ ਬੁਖਾਰ ਚੜ੍ਹ ਗਿਆ ਹੈ ਅਤੇ ਉਹ ਮਾਮੂਲੀ ਜਿਹੀ ਹਿਲਜੁਲ ਵੀ ਬਰਦਾਸ਼ਤ ਨਹੀਂ ਕਰ ਪਾ ਰਹੇ।

ਸਾਂਝਾ ਕਰੋ

ਪੜ੍ਹੋ