ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਿਤਾਬਾਂ ਦਾ ਸਟਾਲ ਸ਼ੁਰੂ

ਨਵੀਂ ਦਿੱਲੀ, 3 ਫਰਵਰੀ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸਿੱਖ ਧਰਮ ਦੇ ਪ੍ਰਚਾਰ ਲਈ ਕੀਤੇ ਜਾ ਰਹੇ ਯਤਨਾਂ ਨੁੂੰ ਅੰਤਰ-ਰਾਸ਼ਟਰੀ ਪੱਧਰ ਤੱਕ ਪਹੁੰਚਾਉਂਦਿਆਂ ਸਿੱਖ ਮਿਸ਼ਨ ਦਿੱਲੀ ਵੱਲੋਂ ਅੱਜ ਪ੍ਰਗਤੀ ਮੈਦਾਨ ਦਿੱਲੀ ਵਿੱਚ ਲੱਗ ਰਹੇ ਵਿਸ਼ਵ ਪੁਸਤਕ ਮੇਲੇ ਵਿੱਚ ਸਟਾਲ ਸ਼ੁਰੂ ਕੀਤਾ ਗਿਆ।

ਇਸ ਮੌਕੇ ਜਾਣਕਾਰੀ ਦਿੰਦਿਆਂ ਸੁਰਿੰਦਰ ਪਾਲ ਸਿੰਘ ਸਮਾਣਾ ਇੰਚਾਰਜ ਸਿੱਖ ਮਿਸ਼ਨ ਦਿੱਲੀ ਨੇ ਦੱਸਿਆ ਕੇ ਸਟਾਲ ’ਤੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮ੍ਰਿਤਸਰ ਵੱਲੋਂ ਪ੍ਰਕਾਸ਼ਿਤ ਗੁਰਬਾਣੀ ਦੀਆਂ ਪੋਥੀਆਂ, ਨਿਤਨੇਮ ਅਤੇ ਹੋਰ ਬਾਣੀਆਂ ਦੇ ਗੁਟਕਾ ਸਾਹਿਬ ਗੁਰਬਾਣੀ ਵਿਆਖਿਆ ਦੇ ਟੀਕੇ ਅਤੇ ਸਟੀਕ, ਗੁਰੂ ਸਾਹਿਬਾਨ ਦਾ ਜੀਵਨ ਇਤਿਹਾਸ, ਸਿੱਖ ਇਤਹਾਸ, ਇਤਿਹਾਸਿਕ ਗੁਰਦੁਆਰਿਆਂ ਦੇ ਵੇਰਵੇ, ਸਿੱਖ ਫਲਸਫੇ, ਸਿੱਖ ਸੂਰਬੀਰਾਂ ਦੇ ਜੀਵਨ ਸਬੰਧੀ ਪੁਸਤਕਾਂ ਨੂੰ ਇਸ ਵਿਸ਼ਵ ਪੁਸਤਕ ਮੇਲੇ ਵਿਚ ਸ਼ਿਰਕਤ ਕਰਨ ਵਾਲੇ ਪਾਠਕਾਂ ਲਈ ਪੇਸ਼ ਕੀਤਾ ਜਾਵੇਗਾ। ਸੁਰਿੰਦਰ ਸਿੰਘ ਸਮਾਣਾ ਨੇ ਦੱਸਿਆ ਕਿ ਪਾਠਕ ਸ੍ਰੋਮਣੀ ਕਮੇਟੀ ਦੇ ਸਟਾਲ ਹਾਲ ਨੰਬਰ 2-3 ਸਟਾਲ ਨੰਬਰ ਆਰ 6 ’ਤੇ ਪਹੁੰਚ ਕੇ ਸਬੰਧਤ ਸਾਹਿਤ ਪ੍ਰਾਪਤ ਕਰ ਸਕਦੇ ਹਨ। ਭਾਈ ਪ੍ਰਭ ਸਿੰਘ ਪ੍ਰਚਾਰਕ ਨੇ ਆਰੰਭਤਾ ਦੀ ਅਰਦਾਸ ਕੀਤੀ। ਇਸ ਮੌਕੇ ਕਮਲ ਪ੍ਰੀਤ ਸਿੰਘ ਪ੍ਰਚਾਰਕ, ਭਾਈ ਇਕਬਾਲ ਸਿੰਘ, ਭਾਈ ਤਰਸੇਮ ਸਿੰਘ ਭਾਈ ਬਲਜਿੰਦਰ ਸਿੰਘ ਅਤੇ ਹੋਰ ਸਟਾਫ ਮੌਜੂਦ ਸੀ।

ਪੰਜਾਬੀ ਦੇ ਪ੍ਰਕਾਸ਼ਕ ਵੀ ਪੁਸਤਕ ਮੇਲੇ ਵਿੱਚ ਸ਼ਾਮਲ

ਨਵੀਂ ਦਿੱਲੀ (ਪੱਤਰ ਪ੍ਰੇਰਕ): ਦਿੱਲੀ ਦੇ ਪ੍ਰਗਤੀ ਮੈਦਾਨ ਵਿੱਚ ਚੱਲ ਰਹੇ ਵਿਸ਼ਵ ਪੁਸਤਕ ਮੇਲੇ ਦੌਰਾਨ ਪੰਜਾਬੀ ਦੇ ਪ੍ਰਕਾਸ਼ਕਾਂ ਵੱਲੋਂ ਵੀ ਸਟਾਲ ਲਾਏ ਗਏ ਹਨ। ਦਿੱਲੀ ਦੇ ਚਾਰ ਪ੍ਰਕਾਸ਼ਕਾਂ ਨਵਜੁਗ ਪ੍ਰਕਾਸ਼ਨ, ਆਰਸੀ ਪਬਲਿਕਸ਼ਰਜ਼, ਮਨਪ੍ਰੀਤ ਪ੍ਰਕਾਸ਼ਨ ਅਤੇ ਨੈਸ਼ਨਲ ਬੁੱਕ ਸ਼ਾਪ ਵੱਲੋਂ ਆਪਣੀਆਂ ਕਿਤਾਬਾਂ ਇਸ ਮੇਲੇ ਦੌਰਾਨ ਪ੍ਰਦਰਸ਼ਿਤ ਕੀਤੀਆਂ ਗਈਆਂ ਹਨ। ਹਾਲਾਂਕਿ ਕਿ ਅਜੇ ਇਨ੍ਹਾਂ ਸਟਾਲਾਂ ’ਤੇ ਟਾਵੇਂ ਟਾਵੇਂ ਗਾਹਕ ਹੀ ਆ ਰਹੇ ਹਨ। ਦੂਜੀਆਂ ਭਾਸ਼ਾਵਾਂ ਦੇ ਸਟਾਲਾਂ ਉਪਰ ਰੌਣਕ ਦੇਖੀ ਗਈ। ਐਤਵਾਰ ਦਾ ਦਿਨ ਹੋਣ ਕਰਕੇ ਭੀੜ ਰਹੀ। ਪੰਜਾਬੀ ਸਾਹਿਤ ਸਭਾ ਦੀ ਚੇਅਰਪਰਸਨ ਡਾ. ਰੇਨੂਕਾ ਸਿੰਘ ਨੇ ਦੱਸਿਆ ਕਿ ਪੰਜਾਬੀ ਸਾਹਿਤ ਸਭਾ ਵੱਲੋਂ ਚਾਰਾਂ ਪ੍ਰਕਾਸ਼ਕਾਂ ਨੂੰ ਵਿੱਤੀ ਸਹਾਇਤਾ ਦਿੱਤੀ ਗਈ ਹੈ ਤਾਂ ਜੋ ਉਹ ਮੇਲੇ ਵਿੱਚ ਆਪਣੇ ਸਟਾਲ ਲਗਾ ਸਕਣ। ਸਭਾ ਵੱਲੋਂ ਇਹ ਉਪਰਾਲਾ ਹਰ ਸਾਲ ਹੀ ਵਿਸ਼ਵ ਪੁਸਤਕ ਮੇਲੇ ਦੌਰਾਨ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪੁਸਤਕ ਸੱਭਿਆਚਾਰ ਨੂੰ ਫੈਲਾਉਣ ਲਈ ਸਭਾ ਵੱਲੋਂ ਇਹ ਵਿੱਤੀ ਮਦਦ ਪ੍ਰਕਾਸ਼ਕਾਂ ਨੂੰ ਦਿੱਤੀ ਜਾਂਦੀ ਹੈ। ਭਾਈ ਵੀਰ ਸਿੰਘ ਸਾਹਿਤ ਸਦਨ ਵੱਲੋਂ ਵੀ 150 ਕਿਤਾਬਾਂ ਦਾ ਸਟਾਲ ਲਾਇਆ ਗਿਆ ਹੈ।

ਸਾਂਝਾ ਕਰੋ

ਪੜ੍ਹੋ

ਸੁਪਰੀਮ ਕੋਰਟ ਵੱਲੋਂ ਮਹਾਕੁੰਭ ਵਿੱਚ ਹੋਈਆਂ ਮੌਤਾਂ

ਸੁਪਰੀਮ ਕੋਰਟ ਨੇ ਪ੍ਰਯਾਗਰਾਜ ਮਹਾਕੁੰਭ ਵਿੱਚ ਭਗਦੜ ਕਾਰਨ ਹੋਈਆਂ ਮੌਤਾਂ...